ਅਗਨੀਵੀਰ ਅਜੇ ਦੇ ਪਰਿਵਾਰ ਨੂੰ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ 98.39 ਲੱਖ ਰੁਪਏ: ਫੌਜ

Thursday, Jul 04, 2024 - 12:48 PM (IST)

ਅਗਨੀਵੀਰ ਅਜੇ ਦੇ ਪਰਿਵਾਰ ਨੂੰ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ 98.39 ਲੱਖ ਰੁਪਏ: ਫੌਜ

ਨਵੀਂ ਦਿੱਲੀ (ਭਾਸ਼ਾ) - ਭਾਰਤੀ ਫੌਜ ਨੇ ਸੋਸ਼ਲ ਮੀਡੀਆ ਪੋਸਟਾਂ ਵਿਚ ਕੀਤੇ ਗਏ ਦਾਅਵਿਆਂ ਨੂੰ ਖਾਰਿਜ ਕਰ ਦਿੱਤਾ ਹੈ ਕਿ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ। ਫੌਜ ਨੇ ਕਿਹਾ ਕਿ ਬਕਾਇਆ ਰਾਸ਼ੀ ਵਿਚੋਂ 98.39 ਲੱਖ ਰੁਪਏ ਪਹਿਲਾਂ ਹੀ ਪਰਿਵਾਰ ਨੂੰ ਅਦਾ ਕੀਤੇ ਜਾ ਚੁੱਕੇ ਹਨ। ਇਹ ਸਪੱਸ਼ਟੀਕਰਨ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਕੁਮਾਰ ਦੇ ਪਿਤਾ ਦਾ ਇਕ ਵੀਡੀਓ ‘ਐਕਸ’ ’ਤੇ ਸਾਂਝਾ ਕਰਨ ਤੋਂ ਬਾਅਦ ਆਇਆ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਕੋਈ ਪੈਸਾ ਨਹੀਂ ਮਿਲਿਆ ਹੈ।

ਇਹ ਵੀ ਪੜ੍ਹੋ - ਇਸ ਸੂਬੇ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਹੁਣ ਮਿਲੇਗੀ 4000 ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਫੌਜ ਨੇ ਪੋਸਟ ’ਚ ਕਿਹਾ ਕਿ ਅਗਨੀਵੀਰ ਅਜੇ ਕੁਮਾਰ ਦਾ ਅੰਤਿਮ ਸੰਸਕਾਰ ਪੂਰੇ ਫੌਜੀ ਸਨਮਾਨ ਨਾਲ ਕੀਤਾ ਗਿਆ। ਕੁੱਲ ਬਕਾਇਆ ਰਾਸ਼ੀ ਵਿਚੋਂ 98.39 ਲੱਖ ਰੁਪਏ ਅਗਨੀਵੀਰ ਅਜੇ ਦੇ ਪਰਿਵਾਰ ਨੂੰ ਪਹਿਲਾਂ ਹੀ ਅਦਾ ਕੀਤੇ ਜਾ ਚੁੱਕੇ ਹਨ। ਲਗਭਗ 67 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਅਤੇ ਅਗਨੀਵੀਰ ਯੋਜਨਾ ਦੇ ਉਪਬੰਧਾਂ ਅਨੁਸਾਰ ਲਾਗੂ ਹੋਰ ਲਾਭ, ਬਾਕੀ ਦੀ ਰਕਮ ਦਾ ਭੁਗਤਾਨ ਪੁਲਸ ਤਸਦੀਕ ਤੋਂ ਬਾਅਦ ਜਲਦੀ ਹੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ - ਮੈਚ ਦੌਰਾਨ ਪਿਤਾ ਨੂੰ ਧੀ ਦੇ ਰਿਸ਼ਤੇ ਲਈ ਆਇਆ ਮੈਸੇਜ, ਹੈਰਾਨ ਕਰਨ ਵਾਲਾ ਰਿਪਲਾਈ ਹੋਇਆ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News