ਸੈਰ ਕਰਨ ਨਿਕਲੇ ਪਿਓ-ਪੁੱਤ ਨਾਲ ਵਾਪਰਿਆ ਹਾਦਸਾ, ਇਕ ਦੀ ਮੌਤ

Wednesday, Jul 17, 2024 - 09:19 PM (IST)

ਸੈਰ ਕਰਨ ਨਿਕਲੇ ਪਿਓ-ਪੁੱਤ ਨਾਲ ਵਾਪਰਿਆ ਹਾਦਸਾ, ਇਕ ਦੀ ਮੌਤ

ਆਗਰਾ/ਅਲੀਗੜ੍ਹ  : ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਸੈਰ ਕਰਨ ਲਈ ਘਰੋਂ ਨਿਕਲੇ ਪਿਤਾ-ਪੁੱਤਰ ਨੂੰ ਡੰਪਰ ਨੇ ਟੱਕਰ ਮਾਰ ਦਿੱਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ 'ਚ ਪਿਤਾ ਦੀ ਮੌਤ ਹੋ ਗਈ ਅਤੇ ਪੁੱਤਰ ਗੰਭੀਰ ਜ਼ਖਮੀ ਹੋ ਗਿਆ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਮਾਲਪੁਰਾ ਥਾਣਾ ਖੇਤਰ ਦੇ ਅਧੀਨ ਗਵਾਲੀਅਰ ਰੋਡ 'ਤੇ ਕਾਕੂਆ ਨੇੜੇ ਵਾਪਰਿਆ। 

ਪੁਲਸ ਅਨੁਸਾਰ ਲੇਖ ਬਹਾਦੁਰ ਕੁਸ਼ਵਾਹਾ ਵਾਸੀ ਕਾਕੂਆ ਬੁੱਧਵਾਰ ਤੜਕੇ ਆਪਣੇ 19 ਸਾਲਾ ਲੜਕੇ ਅਮਰ ਸਿੰਘ ਨਾਲ ਸੈਰ ਕਰਨ ਲਈ ਨਿਕਲਿਆ ਸੀ ਅਤੇ ਜਦੋਂ ਉਹ ਸਵੇਰੇ ਪੰਜ ਵਜੇ ਘਰ ਪਰਤ ਰਿਹਾ ਸੀ ਤਾਂ ਇੱਕ ਤੇਜ਼ ਰਫ਼ਤਾਰ ਡੰਪਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਮ੍ਰਿਤਕ ਦੇ ਭਰਾ ਵਿਨੋਦ ਕੁਸ਼ਵਾਹਾ ਨੇ ਦੱਸਿਆ ਕਿ ਲੇਖ ਬਹਾਦਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਅਮਰ ਗੰਭੀਰ ਜ਼ਖਮੀ ਹੋ ਗਿਆ। ਉਸ ਨੇ ਦੱਸਿਆ ਕਿ ਅਮਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਮਾਲਪੁਰਾ ਥਾਣਾ ਇੰਚਾਰਜ ਪਵਨ ਸੈਣੀ ਨੇ ਦੱਸਿਆ ਕਿ ਸੂਚਨਾ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਫਰਾਰ ਮੁਲਜ਼ਮ ਡੰਪਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।


author

DILSHER

Content Editor

Related News