ਭਾਰਤ ਬੰਦ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਛਿੜੀ ਜੰਗ, ਆਪਸ 'ਚ ਭਿੜੇ ਯੂਜ਼ਰਸ ਬੋਲੇ...
Tuesday, Dec 08, 2020 - 10:24 AM (IST)
ਨਵੀਂ ਦਿੱਲੀ- ਖੇਤੀਬਾੜੀ ਕਾਨੂੰਨ ਵਿਰੁੱਧ ਸੜਕਾਂ 'ਤੇ ਉਤਰੇ ਹੋਏ ਕਿਸਾਨਾਂ ਨੇ ਅੱਜ ਭਾਰਤ ਬੰਦ ਬੁਲਾਇਆ ਹੈ। ਕਿਸਾਨ ਸੰਗਠਨਾਂ ਨੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਕਾ ਜਾਮ ਕਰਨ ਦੀ ਗੱਲ ਕਹੀ ਹੈ। ਕਿਸਾਨਾਂ ਦੇ ਸਮਰਥਨ 'ਚ ਕਈ ਸਿਆਸੀ ਦਲ ਵੀ ਉਤਰੇ ਹਨ। ਦੂਜੇ ਪਾਸੇ ਸਰਕਾਰ 'ਚ ਬੈਠੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵਿਰੋਧੀ ਧਿਰਾਂ 'ਤੇ ਕਿਸਾਨਾਂ ਨੂੰ ਭੜਕਾਉਣ ਦਾ ਦੋਸ਼ ਲਗਾਇਆ ਹੈ। ਇਸ ਸਭ ਤੋਂ ਵੱਖ ਸੋਸ਼ਲ ਮੀਡੀਆ 'ਤੇ ਇਕ ਵੱਖ ਹੀ ਜੰਗ ਚੱਲ ਰਹੀ ਹੈ, ਜਿੱਥੇ ਕੁਝ ਲੋਕ ਭਾਰਤ ਬੰਦ ਦੇ ਸਮਰਥਨ 'ਚ ਹਨ ਤਾਂ ਕੁਝ ਵਿਰੋਧ 'ਚ।
ਇਹ ਵੀ ਪੜ੍ਹੋ : ਭਾਰਤ ਬੰਦ: ਜਾਣੋ ਅੱਜ 8 ਦਸੰਬਰ ਨੂੰ ਕੀ ਖੁੱਲ੍ਹੇਗਾ ਅਤੇ ਕੀ ਰਹੇਗਾ ਬੰਦ
ਭਾਰਤ ਬੰਦ ਦਾ ਸਮਰਥਨ ਕਰਨ ਵਾਲੇ ਸਿਆਸੀ ਦਲਾਂ, ਸੰਗਠਨਾਂ ਦੇ ਸਮਰਥਕਾ ਵਲੋਂ ਟਵਿੱਟਰ 'ਤੇ #ਅੱਜ_ਭਾਰਤ ਬੰਦ_ਹੈ ਟਰੈਂਡ ਕਰਵਾਇਆ ਜਾ ਰਿਹਾ ਹੈ ਤਾਂ ਭਾਰਤ ਬੰਦ ਦਾ ਵਿਰੋਧ ਕਰਨ ਵਾਲੇ #BharatBandhNahiHoga ਨਾਲ ਆਪਣੀ ਰਾਏ ਰੱਖ ਰਹੇ ਹਨ। ਹਰ ਕਿਸੇ ਦੇ ਆਪਣੇ-ਆਪਣੇ ਤਰਕ ਹਨ ਅਤੇ ਇਕ ਦੂਜੇ 'ਤੇ ਨਿਸ਼ਾਨਾ ਸਾਧਨ ਲੱਗੇ ਹੋਏ ਹਨ। ਦੱਸਣਯੋਗ ਹੈ ਕਿ ਕਿਸਾਨਾਂ ਵਲੋਂ ਅੱਜ ਭਾਰਤ ਬੰਦ ਬੁਲਾਇਆ ਗਿਆ ਹੈ। ਪਿਛਲੇ 12 ਦਿਨਾਂ ਤੋਂ ਸਿੰਘੂ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਅਤੇ ਸਰਕਾਰ ਦਰਮਿਆਨ ਹੋਈ ਗੱਲਬਾਤ ਦਾ ਹੁਣ ਤੱਕ ਕੋਈ ਠੋਸ ਨਤੀਜਾ ਨਹੀਂ ਨਿਕਲਿਆ ਹੈ। ਹਾਲਾਂਕਿ 9 ਦਸੰਬਰ ਨੂੰ ਇਕ ਵਾਰ ਫਿਰ ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਹੋਵੇਗੀ ਪਰ ਇਸ ਤੋਂ ਪਹਿਲਾਂ ਕਿਸਾਨ ਸੰਗਠਨਾਂ ਨੇ ਸਮੂਹ ਲੋਕਾਂ ਨੂੰ ਭਾਰਤ ਬੰਦ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
ਨੋਟ : ਭਾਰਤ ਬੰਦ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਛਿੜੀ ਜੰਗ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਕਰੋ ਰਿਪਲਾਈ