ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਗੱਲਬਾਤ, ਕਿਸਾਨ ਆਗੂ ਬੋਲੇ- ਸੋਧ ਮਨਜ਼ੂਰ ਨਹੀਂ
Wednesday, Dec 30, 2020 - 10:15 AM (IST)
ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ 35 ਦਿਨਾਂ ਤੋਂ ਅੰਦੋਲਨ ਕਰ ਰਹੇ ਹਨ। ਅੱਜ ਯਾਨੀ ਬੁੱਧਵਾਰ ਨੂੰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਗੱਲਬਾਤ ਹੋਵੇਗੀ। ਅੱਜ ਦੁਪਹਿਰ 2 ਵਜੇ ਕੇਂਦਰ ਸਰਕਾਰ ਦੇ ਮੰਤਰੀ ਅਤੇ ਅੰਦੋਲਨ ਕਰ ਰਹੀਆਂ 40 ਕਿਸਾਨ ਜਥੇਬੰਦੀਆਂ ਦੇ ਆਗੂ 6ਵੇਂ ਦੌਰ ਦੀ ਗੱਲਬਾਤ ਕਰਨਗੇ। ਕਿਸਾਨਾਂ ਨੇ ਇਸ ਮੁਲਾਕਾਤ ਤੋਂ ਪਹਿਲਾਂ ਆਪਣੇ 4 ਮੁੱਖ ਮੁੱਦੇ ਗਿਣਾ ਦਿੱਤੇ ਹਨ ਪਰ ਸਰਕਾਰ ਵੀ ਕਾਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ ਹੈ। ਉੱਥੇ ਹੀ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸਰਕਾਰ ਕਾਨੂੰਨ ਵਾਪਸ ਨਹੀਂ ਲਵੇਗੀ ਤਾਂ ਪ੍ਰਦਰਸ਼ਨ ਖ਼ਤਮ ਨਹੀਂ ਹੋਵੇਗਾ। ਸਰਾਕਰ ਨੂੰ ਕਾਨੂੰਨ ਵਾਪਸ ਲੈਣਾ ਹੀ ਪਵੇਗਾ, ਸੋਧ 'ਤੇ ਗੱਲ ਨਹੀਂ ਬਣੇਗੀ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਾ ਅੱਜ 34ਵਾਂ ਦਿਨ, ਭਲਕੇ ਕੇਂਦਰ ਅਤੇ ਕਿਸਾਨਾਂ ਵਿਚਾਲੇ ਹੋਵੇਗੀ ਗੱਲਬਾਤ
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਕਈ ਵਾਰ ਕਿਹਾ ਜਾ ਚੁਕਿਆ ਹੈ ਕਿ ਉਹ ਖੇਤੀ ਕਾਨੂੰਨ ਵਾਪਸ ਨਹੀਂ ਲਵੇਗੀ। ਅਜਿਹੇ 'ਚ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਨੂੰ ਤਿਆਰ ਹੈ। ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪੀਊਸ਼ ਗੋਇਲ ਦਰਮਿਆਨ ਲੰਬੇ ਦੌਰ ਦੀ ਗੱਲਬਾਤ ਹੋਈ, ਜਿਸ 'ਚ ਕਿਸਾਨਾਂ ਨਾਲ ਮੁਲਾਕਾਤ ਦੀ ਰਣਨੀਤੀ ਬਣਾਈ ਗਈ। ਕਿਸਾਨਾਂ ਵਲੋਂ ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਹੀ ਇਕ ਜਵਾਬ ਭੇਜਿਆ ਗਿਆ ਸੀ। ਜਿਸ 'ਚ ਕਿਸਾਨਾਂ ਨੇ ਕਿਹਾ ਸੀ ਕਿ ਉਹ ਆਪਣੇ ਨਿਸ਼ਚਿਤ ਚਾਰ ਮੁੱਦਿਆਂ 'ਤੇ ਹੀ ਚਰਚਾ ਕਰਨਾ ਚਾਹੁੰਦੇ ਹਨ। ਜਿਨ੍ਹਾਂ 'ਚ ਖੇਤੀ ਕਾਨੂੰਨ ਵਾਪਸੀ ਦੇ ਤਰੀਕੇ, ਬਿਜਲੀ ਬਿੱਲ ਨਾਲ ਜੁੜੇ ਕਾਨੂੰਨ ਦੀ ਵਾਪਸੀ, ਐੱਨ.ਸੀ.ਆਰ. 'ਚ ਪ੍ਰਦੂਸ਼ਣ ਨੂੰ ਲੈ ਕੇ ਬਿੱਲ 'ਤੇ ਚਰਚਾ ਅਤੇ ਪੱਕੀ ਐੱਮ.ਐੱਸ.ਪੀ. 'ਤੇ ਗੱਲ ਕਰਨਗੇ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸਿੰਘੂ ਬਾਰਡਰ 'ਤੇ ਹੋਰ ਵੱਡਾ ਬਣਿਆ ਮੰਚ, ਲੰਬੀ ਲੜਾਈ ਦੀ ਤਿਆਰੀ
ਨੋਟ : ਕੀ ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਨਾਲ ਨਿਕਲੇਗਾ ਹੱਲ, ਕੁਮੈਂਟ ਬਾਕਸ 'ਚ ਦਿਓ ਰਾਏ