ਕਿਸਾਨਾਂ ਦੀ ਕੇਂਦਰ ਨੂੰ ਦੋ ਟੁੱਕ, ਕਿਹਾ- ਕਾਨੂੰਨ ਵਾਪਸ ਲਵੋਂਗੇ ਜਾਂ ਨਹੀਂ
Thursday, Dec 03, 2020 - 06:34 PM (IST)
ਨਵੀਂ ਦਿੱਲੀ- ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਦਰਮਿਆਨ ਚਰਚਾ ਜਾਰੀ ਹੈ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਤੋਂ ਸਿੱਧਾ ਹੀ ਪੁੱਛਿਆ ਹੈ ਕਿ ਕਾਨੂੰਨ ਰੱਦ ਕਰੋਗੇ ਜਾਂ ਨਹੀਂ। ਹੁਣ ਅਸੀਂ ਗੱਲਬਾਤ ਨਹੀਂ ਕਰਾਂਗੇ। ਤੁਸੀਂ ਸਾਡਾ ਸਮਾਂ ਖ਼ਰਾਬ ਨਾ ਕਰੋ। ਦੱਸਣਯੋਗ ਹੈ ਕਿ ਕਿਸਾਨਾਂ ਅਤੇ ਸਰਕਾਰ ਦਰਮਿਆਨ 12 ਵਜੇ ਤੋਂ ਚਰਚਾ ਜਾਰੀ ਹੈ। ਹੁਣ ਦੇਖਣਾ ਹੋਵੇਗਾ ਕਿ ਆਖ਼ਰ ਇਸ ਚਰਚਾ ਦਾ ਕੀ ਹੱਲ ਨਿਕਲਦਾ ਹੈ। ਕਿਸਾਨ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ, ਉੱਥੇ ਹੀ ਸਰਕਾਰ ਵੀ ਕਾਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ ਹੈ।
ਇਹ ਵੀ ਪੜ੍ਹੋ : ਕੀ ਅੱਜ ਨਿਕਲੇਗਾ ਕੋਈ ਹੱਲ? ਕਿਸਾਨਾਂ ਨਾਲ ਸਰਕਾਰ ਦੀ ਬੈਠਕ ਜਾਰੀ
ਕਿਸਾਨ ਅਤੇ ਸਰਕਾਰ ਵਿਚਾਲੇ ਅੱਜ ਦੀ ਬੈਠਕ 'ਚ ਕੀ ਕੋਈ ਹੱਲ ਨਿਕਲੇਗਾ, ਇਸ ਨੂੰ ਲੈ ਕੇ ਸਭ ਦੀਆਂ ਨਜ਼ਰਾਂ ਟਿਕੀਆਂ ਹਨ। ਕੇਂਦਰ ਅਤੇ ਸਰਕਾਰ ਵਿਚਾਲੇ ਇਹ ਚੌਥੇ ਦੌਰ ਦੀ ਬੈਠਕ ਹੈ। ਦੱਸਣਯੋਗ ਹੈ ਕਿ ਪੰਜਾਬ ਤੋਂ ਆਏ ਕਿਸਾਨਾਂ ਨੇ ਦਿੱਲੀ 'ਚ ਪਿਛਲੇ 8 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਮੰਗਾਂ ਨੂੰ ਨਹੀਂ ਮੰਨ ਲੈਂਦੀ, ਅਸੀਂ ਇੱਥੋਂ ਹਿੱਲਣ ਵਾਲੇ ਨਹੀਂ। ਕਿਸਾਨਾਂ ਨੂੰ ਡਰ ਹੈ ਕਿ ਇਨ੍ਹਾਂ ਕਾਨੂੰਨਾਂ ਕਾਰਨ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਖ਼ਤਮ ਹੋ ਜਾਵੇਗੀ। ਕਿਸਾਨ ਚਾਹੁੰਦੇ ਹਨ ਕਿ ਸਰਕਾਰ ਵਲੋਂ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 'ਤੇ ਲਿਖਤੀ ਭਰੋਸਾ ਦਿੱਤਾ ਜਾਵੇ। ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹਨ।
ਇਹ ਵੀ ਪੜ੍ਹੋ : ਆਪਣੀ ਸਾਰੀ ਜ਼ਮੀਨ PM ਮੋਦੀ ਦੇ ਨਾਂ ਕਰਨਾ ਚਾਹੁੰਦੀ ਹੈ 85 ਸਾਲ ਦੀ 'ਬੀਬੀ', ਵਜ੍ਹਾ ਕਰੇਗੀ ਭਾਵੁਕ
ਨੋਟ : ਕਿਸਾਨਾਂ ਦੇ ਇਸ ਫ਼ੈਸਲੇ ਸਬੰਧੀ ਤੁਸੀਂ ਕੀ ਕਹਿਣਾ ਚਾਹੋਗੇ,ਕੁਮੈਂਟ ਕਰਕੇ ਦਿਓ ਆਪਣੀ ਰਾਏ