ਮੁੰਡਕਾ, ਦਿੱਲੀ-ਹਰਿਆਣਾ ਸਰਹੱਦ 'ਤੇ ਕਿਸਾਨਾਂ 'ਤੇ ਲਾਠੀਚਾਰਜ, ਦਾਗ਼ੇ ਗਏ ਹੰਝੂ ਗੈਸ ਦੇ ਗੋਲ਼ੇ (ਵੀਡੀਓ)

11/27/2020 12:53:17 PM

ਨਵੀਂ ਦਿੱਲੀ- ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਵੱਡੀ ਗਿਣਤੀ 'ਚ ਕਿਸਾਨ ਦਿੱਲੀ ਸਰਹੱਦ 'ਤੇ ਪਹੁੰਚ ਗਏ ਹਨ। 'ਦਿੱਲੀ ਚਲੋ' ਮਾਰਚ ਦੇ ਅਧੀਨ ਸਿੰਧੂ ਸਰਹੱਦ 'ਤੇ ਪਹੁੰਚੇ ਕਿਸਾਨਾਂ ਦੇ ਇਕ ਸਮੂਹ ਨੂੰ ਦੌੜਾਉਣ ਲਈ ਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ ਹੰਝੂ ਗੈਸ ਦੇ ਗੋਲ਼ੇ ਦਾਗ਼ੇ। ਦਿੱਲੀ-ਬਹਾਦੁਰਗੜ੍ਹ ਹਾਈਵੇਅ ਕੋਲ ਟਿਕਰੀ ਸਰਹੱਦ 'ਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦੌੜਾਉਣ ਲਈ ਪੁਲਸ ਨੇ ਪਾਣੀ ਦੀਆਂ ਤੋਪਾਂ ਚਲਾਈਆਂ। ਇਸ ਦੇ ਨਾਲ ਹੀ ਹੰਝੂ ਗੈਸ ਦੇ ਗੋਲ਼ੇ ਵੀ ਦਾਗ਼ੇ। ਮੁੰਡਕਾ, ਦਿੱਲੀ-ਹਰਿਆਣਾ ਸਰਹੱਦ 'ਤੇ ਪੁਲਸ ਅਤੇ ਕਿਸਾਨਾਂ ਦਰਮਿਆਨ ਜ਼ਬਰਦਸਤ ਝੜਪ ਦੇਖਣ ਨੂੰ ਮਿਲ ਰਹੀ ਹੈ। ਪੁਲਸ ਵਲੋਂ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਪੁਲਸ ਦੇ ਇਕ ਅਧਿਕਾਰੀ ਨੇ ਕਿਹਾ,''ਅਸੀਂ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਹੰਝੂ ਗੈਸ ਦੀ ਵਰਤੋਂ ਕਰ ਰਹੇ ਹਾਂ। ਅਸੀਂ ਉਨ੍ਹਾਂ ਨੂੰ ਇਹ ਵੀ ਦੱਸ ਰਹੇ ਹਾਂ ਕਿ ਕੋਵਿਡ-19 ਲਾਗ਼ ਦੇ ਮੱਦੇਨਜ਼ਰ ਕਿਸੇ ਤਰ੍ਹਾਂ ਦੀ ਰੈਲੀ ਕਰਨ ਜਾਂ ਧਰਨਾ ਦੇਣ ਦੀ ਮਨਜ਼ੂਰੀ ਨਹੀਂ ਹੈ।''

ਇਹ ਵੀ ਪੜ੍ਹੋ : ਦਿੱਲੀ ਸਰਹੱਦ ਨੇੜੇ ਪਹੁੰਚੇ ਕਿਸਾਨ, ਪੁਲਸ ਨੇ ਹੋਰ ਸਖ਼ਤ ਕੀਤੀ ਸੁਰੱਖਿਆ

ਉੱਥੇ ਹੀ ਦਿੱਲੀ-ਬਹਾਦੁਰਗੜ੍ਹ ਹਾਈਵੇਅ ਕੋਲ ਟਿਕਰੀ ਸਰਹੱਦ 'ਤੇ ਦਿੱਲੀ 'ਚ ਪ੍ਰਵੇਸ਼ ਕਰਨ ਲਈ ਬੈਰੀਕੇਡ ਦੇ ਰੂਪ 'ਚ ਰੱਖੇ ਗਏ ਟਰੱਕ ਨੂੰ ਹਟਾਉਣ ਲਈ ਕਿਸਾਨ ਟਰੈਕਟਰ ਦੀ ਵਰਤੋਂ ਕਰ ਰਹੇ ਹਨ। ਕਿਸਾਨਾਂ ਨੂੰ ਸਮਰਥਨ ਦੇਣ ਲਈ ਸਮਾਲਖਾ ਕੋਲ ਕਿਸਾਨਾਂ ਨੂੰ ਮਿਲਣ ਕਾਂਗਰਸ ਪ੍ਰਦੇਸ਼ ਪ੍ਰਧਾਨ ਕੁਮਾਰੀ ਸ਼ੈਲਜਾ ਪਹੁੰਚੀ। ਕਿਸਾਨ ਨੇਤਾ ਗੁਰਨਾਮ ਸਿੰਘ ਚਢੂਨੀ ਨੇ ਕੁਮਾਰ ਸ਼ੈਲਜਾ ਨੂੰ ਕਿਹਾ ਕਿ ਤੁਸੀਂ ਕਿਸਾਨਾਂ ਨਾਲ ਵਾਅਦਾ ਕਰੋ, ਜੇਕਰ ਤੁਹਾਡੀ ਸਰਕਾਰ ਆਉਂਦੀ ਹੈ ਤਾਂ ਤੁਸੀਂ ਤਿੰਨੋਂ ਕਾਲੇ ਕਾਨੂੰਨਾਂ ਨੂੰ ਰੱਦ ਕਰੋਗੇ। ਸ਼ੈਲਜਾ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕ ਦੀ ਲੜਾਈ ਲੜਨ ਲਈ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਜ਼ਮੀਨ ਤੋਂ ਲੈ ਕੇ ਸਦਨ ਤੱਕ ਕਾਂਗਰਸ ਪਾਰਟੀ ਦੀ ਲੜਾਈ ਲੜ ਰਹੀ ਹੈ।

ਇਹ ਵੀ ਪੜ੍ਹੋ : ਕਿਸਾਨਾਂ ਨੂੰ ਰੋਕਣ ਲਈ ਦਿੱਲੀ 'ਚ ਹੋ ਰਹੀ ਹੈ 9 ਖੇਡ ਮੈਦਾਨਾਂ ਨੂੰ ਅਸਥਾਈ ਜੇਲ੍ਹ ਬਣਾਉਣ ਦੀ ਤਿਆਰੀ


DIsha

Content Editor

Related News