ਕੇਂਦਰ ਨਾਲ ਭਲਕੇ ਗੱਲਬਾਤ, ਸਿੰਘੂ-ਟਿਕਰੀ ਸਰਹੱਦ 'ਤੇ ਕਿਸਾਨ ਜੱਥੇਬੰਦੀਆਂ ਦੀ ਬੈਠਕ
Wednesday, Dec 02, 2020 - 12:14 PM (IST)
ਨਵੀਂ ਦਿੱਲੀ- ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨ ਸਿੰਘੂ ਬਾਰਡਰ 'ਤੇ ਬੈਠਕ ਕਰ ਰਹੇ ਹਨ। ਵੱਖ-ਵੱਖ ਕਿਸਾਨ ਸੰਗਠਨ ਇਹ ਬੈਠਕ ਕਰ ਰਹੇ ਹਨ, ਜਿਸ 'ਚ ਕੇਂਦਰ ਸਰਕਾਰ ਨਾਲ ਵੀਰਵਾਰ ਨੂੰ ਹੋਣ ਵਾਲੀ ਗੱਲਬਾਤ ਦੀ ਰਣਨੀਤੀ 'ਤੇ ਚਰਚਾ ਕੀਤੀ ਜਾ ਰਹੀ ਹੈ। ਕਿਸਾਨ ਜੱਥੇਬੰਦੀ 4.30 ਵਜੇ ਸਿੰਘੂ ਬਾਰਡਰ 'ਤੇ ਪ੍ਰੈੱਸ ਵਾਰਤਾ ਕਰਨਗੇ। ਬੈਠਕ 'ਚ ਖੇਤੀਬਾੜੀ ਕਾਨੂੰਨ ਦੀਆਂ ਕਮੀਆਂ 'ਤੇ ਰਿਪੋਰਟ ਬਣਾਈ ਜਾ ਰਹੀ ਹੈ। ਉੱਥੇ ਹੀ ਟਿਕਰੀ ਬਾਰਡਰ 'ਤੇ ਵੀ ਅੰਦੋਲਨ ਸੰਚਾਲਨ ਨੂੰ ਲੈ ਕੇ ਕਿਸਾਨਾਂ ਦੀ ਬੈਠਕ ਹੋਈ। ਇੱਥੇ ਸਾਰੇ ਜੱਥੇਬੰਦੀਆਂ ਨੇ 5-5 ਵਲੰਟੀਅਰ ਬਣਾਏ। ਹਰ ਜੱਥੇਪੰਥੀ ਇਕ ਘੰਟੇ ਮੰਚ ਸੰਚਾਲਨ ਕਰੇਗੀ। ਸਟੇਜ ਤੋਂ ਕਿਸਾਨਾਂ ਨੂੰ ਮੰਤਰੀਆਂ ਨਾਲ ਹੋਈ ਬੈਠਕ ਦੀਆਂ ਗੱਲਾਂ ਦੱਸੀਆਂ ਜਾਣਗੀਆਂ। ਅੰਦੋਲਨ ਨੂੰ ਸ਼ਾਂਤੀਪੂਰਨ ਚਲਾਉਣ 'ਤੇ ਸਹਿਮਤੀ ਬਣੀ ਹੈ। ਸਿੰਘੂ ਬਾਰਡਰ 'ਤੇ ਕਿਸਾਨ ਜੱਥੇਬੰਦੀਆਂ ਖੇਤੀਬਾੜੀ ਕਾਨੂੰਨ 'ਤੇ ਇਤਰਾਜ਼ ਦੀ ਲਿਖਤੀ ਲਿਸਟ ਤਿਆਰ ਕਰ ਰਹੀ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੇ ਫ਼ੌਲਾਦੀ ਹੌਂਸਲੇ, ਘਰ-ਬਾਰ ਦੀ ਫ਼ਿਕਰ ਲਾਹ, ਸੜਕਾਂ 'ਤੇ ਲਾਏ ਡੇਰੇ (ਤਸਵੀਰਾਂ)
ਦੱਸਣਯੋਗ ਹੈ ਕਿ ਬੀਤੇ ਕੱਲ੍ਹ ਹੋਈ ਕਿਸਾਨ ਅਤੇ ਕੇਂਦਰ ਦੀ ਬੈਠਕ 'ਚ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮੁੱਦਿਆਂ 'ਤੇ ਸਲਾਹ-ਮਸ਼ਵਰੇ ਲਈ ਕੇਂਦਰ ਨੇ ਇਕ ਕਮੇਟੀ ਬਣਾਉਣ ਦੀ ਪੇਸ਼ਕਸ਼ ਕੀਤੀ ਸੀ, ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਠੁਕਰਾ ਦਿੱਤਾ। ਦੋਵੇਂ ਪੱਖ ਵੀਰਵਾਰ ਯਾਨੀ ਕਿ 3 ਦਸੰਬਰ ਨੂੰ ਮੁੜ ਬੈਠਕ ਕਰਨਗੇ। ਸਰਕਾਰ ਵਲੋਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਖਾਰਜ ਕਰ ਦਿੱਤਾ ਗਿਆ। ਇਸ ਲਈ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਦੇਸ਼ ਭਰ 'ਚ ਅੰਦੋਲਨ ਤੇਜ਼ ਕੀਤਾ ਜਾਵੇਗਾ। ਕਿਸਾਨਾਂ ਨੇ ਆਪਣੀਆਂ ਮੰਗਾਂ ਮੰਨਣ ਤੱਕ ਅੰਦੋਲਨ ਤੋਂ ਪਿਛੇ ਹਟਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਆਏ ਕੈਨੇਡੀਅਨ PM ਜਸਟਿਨ ਟਰੂਡੋ, ਭਾਰਤ ਨੇ ਦਿੱਤਾ ਇਹ ਬਿਆਨ