ਕੇਂਦਰ ਨਾਲ ਬੈਠਕ ਦੌਰਾਨ ਉੱਠਿਆ ਕਰਨਾਲ ''ਚ ਕਿਸਾਨਾਂ ''ਤੇ ਹੋਈ FIR ਦਾ ਮੁੱਦਾ

Friday, Jan 15, 2021 - 03:12 PM (IST)

ਨਵੀਂ ਦਿੱਲੀ– ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ’ਤੇ ਅੜੇ ਕਿਸਾਨ ਲਗਾਤਾਰ 51 ਦਿਨਾਂ ਤੋਂ ਅੰਦੋਲਨ ਕਰ ਰਹੇ ਹਨ। ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਯਾਨੀ ਸ਼ੁੱਕਰਵਾਰ ਨੂੰ ਵਿਗਿਆਨ ਭਵਨ ’ਚ 9ਵੇਂ ਗੇੜ ਦੀ ਬੈਠਕ ਹੋ ਰਹੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ, ਰੇਲਵੇ, ਵਣਜ ਅਤੇ ਖਾਧ ਮੰਤਰੀ ਪੀਊਸ਼ ਗੋਇਲ ਅਤੇ ਵਣਜ ਰਾਜ ਮੰਤਰੀ ਅਤੇ ਪੰਜਾਬ ਤੋਂ ਸੰਸਦ ਮੈਂਬਰ ਸੋਮ ਪ੍ਰਕਾਸ਼ ਕਰੀਬ 40 ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰ ਰਹੇ ਹਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ ਕਰਨਾਲ ’ਚ ਕਿਸਾਨਾਂ ’ਤੇ ਐੱਫ.ਆਈ.ਆਰ. ਦਾ ਮੁੱਦਾ ਵੀ ਚੁੱਕਿਆ ਗਿਆ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਡਰਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ 900 ਦੇ ਕਰੀਬ ਕਿਸਾਨਾਂ ’ਤੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਸਰਕਾਰ ਅਤੇ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਆਪਣੇ-ਆਪਣੇ ਰੁਖ ’ਤੇ ਅੜੇ ਹੋਏ ਹਨ। 

ਇਹ ਵੀ ਪੜ੍ਹੋ : ਬੈਠਕ ਦੌਰਾਨ ਖੇਤੀਬਾੜੀ ਮੰਤਰੀ ਨੇ SC ਦੇ ਫ਼ੈਸਲੇ ਦਾ ਦਿੱਤਾ ਹਵਾਲਾ, ਕਿਹਾ- ਹੁਣ ਸਿਰਫ਼ ਸੋਧਾਂ ਦੀ ਗੱਲ ਹੋਵੇ

ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਕਿਸਾਨੀ ਮੁੱਦੇ ਨੂੰ ਸੁਲਝਾਉਣ ਲਈ ਕੇਂਦਰ ਵਲੋਂ ਲਿਆਂਦੇ ਗਏ ਤਿੰਨੋਂ ਖੇਤੀ ਕਾਨੂੰਨਾਂ ’ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ 4 ਮੈਂਬਰੀ ਕਮੇਟੀ ਵੀ ਬਣਾਈ ਹੈ ਪਰ ਇਸ ਕਮੇਟੀ ਦਾ ਕਿਸਾਨ ਵਿਰੋਧ ਕਰ ਰਹੇ ਸਨ, ਕਿਉਂਕਿ ਕਮੇਟੀ ’ਚ ਜੋ ਮੈਂਬਰ ਹਨ, ਉਹ ਖੇਤੀ ਕਾਨੂੰਨਾਂ ਦਾ ਸਮਰਥਨ ਕਰ ਚੁੱਕੇ ਹਨ। ਉੱਥੇ ਹੀ ਇਸ ਤੋਂ ਪਹਿਲਾਂ ਵੀ ਕੇਂਦਰ ਅਤੇ ਕਿਸਾਨਾਂ ਵਿਚਾਲੇ 8 ਬੈਠਕਾਂ ਹੋ ਚੁਕੀਆਂ ਹਨ। ਜੋ ਬੇਸਿੱਟਾ ਰਹੀਆਂ ਹਨ। ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਦਿੱਲੀ ਦੀਆਂ ਸਰਹੱਦਾਂ ਕੋਲ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। 

ਨੋਟ : ਕੀ ਕਿਸਾਨਾਂ ਅਤੇ ਸਰਕਾਰ ਵਿਚਾਲੇ ਅੱਜ ਦੀ ਬੈਠਕ ’ਚ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


DIsha

Content Editor

Related News