ਪੰਜਾਬ ਸਮੇਤ ਦੇਸ਼ ਦੇ ਕਈ ਕਿਸਾਨ ਸੰਗਠਨਾਂ ਨਾਲ ਚੱਲ ਰਹੀ ਹੈ ਗੱਲ, ਜਲਦ ਨਿਕਲੇਗਾ ਹੱਲ : ਨਰੇਂਦਰ ਤੋਮਰ

Wednesday, Dec 16, 2020 - 06:22 PM (IST)

ਗਵਾਲੀਅਰ- ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਪਿਛਲੇ ਕਰੀਬ 3 ਹਫ਼ਤਿਆਂ ਤੋਂ ਦਿੱਲੀ ਦੇ ਬਾਰਡਰ 'ਤੇ ਜਾਰੀ ਪ੍ਰਦਰਸ਼ਨਾਂ ਦਰਮਿਆਨ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਬੁੱਧਵਾਰ ਨੂੰ ਕਿਹਾ ਕਿ ਇਸ ਮਾਮਲੇ 'ਚ ਪੰਜਾਬ ਦੇ ਕਿਸਾਨ ਸੰਗਠਨਾਂ ਸਮੇਤ ਦੇਸ਼ ਦੇ ਕਈ ਕਿਸਾਨ ਸੰਗਠਨਾਂ ਨਾਲ ਸਾਡੀ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਇਸ ਦਾ ਹੱਲ ਨਿਕਲ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਖੇਤੀਬਾੜੀ ਖੇਤਰ 'ਚ ਇਤਿਹਾਸਕ ਸੁਧਾਰ ਦੇ ਟੀਚੇ ਨਾਲ ਬਣਾਏ ਗਏ ਖੇਤੀਬਾੜੀ ਕਾਨੂੰਨਾਂ ਦੇ ਪ੍ਰਤੀ ਜਨ ਜਾਗਰੂਕਤਾ ਲਿਆਉਣ ਭਾਜਪਾ ਵਲੋਂ ਗਵਾਲੀਅਰ 'ਚ ਆਯੋਜਿਤ ਕਿਸਾਨ ਸੰਮੇਲਨ 'ਚ ਸ਼ਾਮਲ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲ ਕੀਤੀ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਹੋਇਆ ਰਾਜਨੀਤਕ, ਵਿਰੋਧੀ ਦਲ ਕਿਸਾਨਾਂ ਨੂੰ ਕਰ ਰਹੇ ਹਨ ਗੁੰਮਰਾਹ : ਗਡਕਰੀ

ਤੋਮਰ ਨੇ ਕਿਹਾ,''ਪੰਜਾਬ ਦੇ ਕਿਸਾਨ ਸੰਗਠਨਾਂ ਸਮੇਤ ਕਈ ਕਿਸਾਨ ਸੰਗਠਨਾਂ ਨਾਲ ਗੱਲ ਚੱਲ ਰਹੀ ਹੈ ਅਤੇ ਜਲਦੀ ਹੀ ਇਸ ਦਾ ਹੱਲ ਨਿਕਲ ਜਾਵੇਗਾ।'' ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ 'ਤੇ ਜੋ ਵਿਰੋਧੀ ਦਲ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ, ਉਹ ਆਪਣੇ ਇਰਾਦੇ 'ਚ ਸਫ਼ਲ ਨਹੀਂ ਹੋਣਗੇ। ਤੋਮਰ ਨੇ ਕਿਹਾ ਕਿ ਖੇਤੀਬਾੜੀ ਸੁਧਾਰ ਦਾ ਜੋ ਕੰਮ ਸ਼ੁਰੂ ਹੋਇਆ ਹੈ, ਉਸ ਨਾਲ ਕਿਸਾਨ ਦਾ ਜੀਵਨ ਬਦਲ ਜਾਵੇਗਾ। ਉਨ੍ਹਾਂ ਨੇ ਕਿਹਾ,''ਦੇਸ਼ ਭਰ ਦੇ ਕਿਸਾਨ ਨਵੇਂ ਕਾਨੂੰਨਾਂ ਦਾ ਸਮਰਥਨ ਕਰ ਰਹੇ ਹਨ। ਕਈ ਸੰਗਠਨ ਉਨ੍ਹਾਂ ਨੂੰ ਮਿਲੇ ਵੀ ਹਨ। ਪੰਜਾਬ ਦੇ ਕਿਸਾਨ ਕੁਝ ਨਾਰਾਜ਼ ਹਨ ਪਰ ਜਲਦ ਹੀ ਹੱਲ ਨਿਕਲ ਆਏਗਾ।'' ਤੋਮਰ ਨੇ ਕਿਹਾ ਕਿ ਕਿਸਾਨ ਜਨ ਜਾਗਰਣ ਮੁਹਿੰਮ ਪੂਰੇ ਦੇਸ਼ 'ਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕਿਸਾਨੀ ਘੋਲ : ਸਿੰਘੂ ਸਰਹੱਦ 'ਤੇ ਪ੍ਰਦਰਸ਼ਨ 'ਚ ਸ਼ਾਮਲ ਹੋ ਸਕਦੀਆਂ ਨੇ 2000 ਤੋਂ ਵਧੇਰੇ ਕਿਸਾਨ ਬੀਬੀਆਂ

ਨੋਟ : ਕੀ ਸਰਕਾਰ ਅਤੇ ਕਿਸਾਨ ਦੀ ਗੱਲਬਾਤ ਨਾਲ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News