32 ਦਿਨਾਂ ਤੋਂ ਧਰਨੇ 'ਤੇ ਬੈਠੇ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਪ੍ਰਿਯੰਕਾ ਨੇ ਕੀਤੀ ਮੁਲਾਕਾਤ

Friday, Jan 08, 2021 - 02:02 PM (IST)

32 ਦਿਨਾਂ ਤੋਂ ਧਰਨੇ 'ਤੇ ਬੈਠੇ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਪ੍ਰਿਯੰਕਾ ਨੇ ਕੀਤੀ ਮੁਲਾਕਾਤ

ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਾਂਗਰਸ ਦੇ ਸੰਸਦ ਮੈਂਬਰ ਦਿੱਲੀ ਦੇ ਜੰਤਰ-ਮੰਤਰ 'ਤੇ 32 ਦਿਨਾਂ ਤੋਂ ਬੈਠੇ ਹੋਏ ਹਨ। ਜਿਨ੍ਹਾਂ ਨੂੰ ਅੱਜ ਯਾਨੀ ਸ਼ੁੱਕਰਵਾਰ ਨੂੰ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਮਿਲਣ ਪਹੁੰਚੀ। ਇਹ ਕਾਂਗਰਸ ਸੰਸਦ ਮੈਂਬਰ ਕਿਸਾਨ ਅੰਦੋਲਨ ਦੇ ਸਮਰਥਨ 'ਚ ਧਰਨੇ 'ਤੇ ਬੈਠੇ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਵਿਰੋਧੀ ਕਾਨੂੰਨ ਵਿਰੁੱਧ ਕਾਂਗਰਸ ਹਰ ਮੋਰਚੇ 'ਤੇ ਕਿਸਾਨਾਂ ਨਾਲ ਖੜ੍ਹੀ ਹੈ। ਇਸ ਵਿਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫ਼ਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,''ਮੋਦੀ ਸਰਕਾਰ ਨੇ ਆਪਣੇ ਪੂੰਜੀਪਤੀ ਦੋਸਤਾਂ ਦੇ ਫ਼ਾਇਦੇ ਲਈ ਦੇਸ਼ ਦੇ ਅੰਨਦਾਤਾ ਨਾਲ ਵਿਸ਼ਵਾਸਘਾਤ ਕੀਤਾ ਹੈ। ਅੰਦੋਲਨ ਦੇ ਮਾਧਿਅਮ ਨਾਲ ਕਿਸਾਨ ਆਪਣੀ ਗੱਲ ਕਹਿ ਚੁਕੇ ਹਨ। ਅੰਨਦਾਤਾਵਾਂ ਦੀ ਆਵਾਜ਼ ਚੁੱਕਣਾ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰਨਾ ਸਾਡਾ ਸਾਰਿਆਂ ਦਾ ਕਰਤੱਵ ਹੈ। 

ਇਹ ਵੀ ਪੜ੍ਹੋ : ਸਰਕਾਰ ਨਾਲ ਗੱਲਬਾਤ ਲਈ ਰਵਾਨਾ ਹੋਏ ਕਿਸਾਨ ਆਗੂ, ਟਿਕੈਤ ਬੋਲੇ- ਉਮੀਦ ਹੈ ਅੱਜ ਹੱਲ ਨਿਕਲੇਗਾ

PunjabKesariਦੱਸਣਯੋਗ ਹੈ ਕਿ ਪੰਜਾਬ, ਹਰਿਆਣਾ ਸਮੇਤ ਕਈ ਪ੍ਰਦੇਸ਼ਾਂ ਦੇ ਕਿਸਾਨ ਹਾਲ ਹੀ 'ਚ ਬਣਾਏ ਗਏ ਤਿੰਨ ਕਾਨੂੰਨ, ਕਿਸਾਨੀ ਉਪਜ ਵਪਾਰ ਅਤੇ ਵਣਜ (ਤਰੱਕੀ ਅਤੇ ਸਰਲੀਕਰਨ) ਬਿੱਲ 2020, ਖੇਤੀਬਾੜੀ (ਮਜ਼ਬੂਤੀਕਰਨ ਅਤੇ ਸੁਰੱਖਿਆ) ਕੀਮਤ ਭਰੋਸਾ ਅਤੇ ਖੇਤੀਬਾੜੀ ਸੇਵਾ ਸਮਝੌਤਾ ਬਿੱਲ 2020 ਅਤੇ ਜ਼ਰੂਰੀ ਵਸਤੂ ਸੋਧ ਬਿੱਲ 2020 ਦਾ ਵਿਰੋਧ ਕਰ ਰਹੇ ਹਨ।

PunjabKesariਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

DIsha

Content Editor

Related News