ਖੇਤੀ ਕਾਨੂੰਨਾਂ ਵਿਰੁੱਧ ਰੈਲੀ ਕੱਢ ਰਹੇ ਲੋਕਾਂ ''ਤੇ ਲਾਠੀਚਾਰਜ, ਕਈ ਜ਼ਖਮੀ

Tuesday, Dec 29, 2020 - 05:14 PM (IST)

ਖੇਤੀ ਕਾਨੂੰਨਾਂ ਵਿਰੁੱਧ ਰੈਲੀ ਕੱਢ ਰਹੇ ਲੋਕਾਂ ''ਤੇ ਲਾਠੀਚਾਰਜ, ਕਈ ਜ਼ਖਮੀ

ਪਟਨਾ- ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਰੈਲੀ ਕੱਢ ਰਹੇ ਰਾਜ ਭਵਨ ਵੱਲ ਜਾ ਰਹੇ ਪ੍ਰਦਰਸ਼ਨਕਾਰੀਆਂ 'ਤੇ ਮੰਗਲਵਾਰ ਨੂੰ ਪੁਲਸ ਨੇ ਲਾਠੀਚਾਰਜ ਕੀਤਾ, ਜਿਸ 'ਚ ਕਈ ਲੋਕ ਜ਼ਖਮੀ ਹੋ ਗਏ। ਕਈ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਅਤੇ ਖੱਬੇ ਪੱਖੀ ਸਮਰਥਕਾਂ ਸਮੇਤ ਹਜ਼ਾਰਾਂ ਲੋਕਾਂ ਨੇ ਫਰੇਜ਼ਰ ਰੋਡ ਵੱਲ ਰੁਖ ਕੀਤਾ, ਜਿਸ ਨਾਲ ਆਵਾਜਾਈ ਠੱਪ ਪੈ ਗਈ। ਪੁਲਸ ਅਨੁਸਾਰ ਡਾਕ ਬੰਗਲਾ ਕ੍ਰਾਸਿੰਗ 'ਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪੁਲਸ ਸੂਤਰਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ, ਰੈਲੀ ਸ਼ੁਰੂ ਹੋਣ ਦੇ ਸਥਾਨ ਗਾਂਧੀ ਮੈਦਾਨ 'ਤੇ ਪ੍ਰਦਰਸ਼ਨਕਾਰੀ, ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਰਮਿਆਨ ਝੜਪਾਂ ਸ਼ੁਰੂ ਹੋਈਆਂ ਸਨ, ਕਿਉਂਕਿ ਪ੍ਰਦਰਸ਼ਨਕਾਰੀਆਂ ਨੇ ਮੈਦਾਨ 'ਚ ਸਿਰਫ਼ ਇਕ ਦੁਆਰ ਦੇ ਰਸਤੇ ਹੀ ਪ੍ਰਵੇਸ਼ ਦੇਣ 'ਤੇ ਇਤਰਾਜ਼ ਜਤਾਇਆ ਸੀ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਕਿਸਾਨਾਂ ਨੂੰ ਕੇਂਦਰ ਦਾ ਰਸਮੀ ਸੱਦਾ, ਬੈਠਕ ਦਾ ਬਦਲਿਆ ਸਮਾਂ ਅਤੇ ਦਿਨ

ਸੂਤਰਾਂ ਨੇ ਕਿਹਾ ਕਿ ਇਹ ਪਾਬੰਦੀ ਭੱਜ-ਦੌੜ ਵਰਗੀਆਂ ਸਥਿਤੀਆਂ ਤੋਂ ਬਚਣ ਲਈ ਲਾਈ ਗਈ ਸੀ ਪਰ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਇਹ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਹੈ। ਪੁਲਸ ਨੇ ਦੱਸਿਆ ਕਿ ਬਾਅਦ 'ਚ ਪ੍ਰਦਰਸ਼ਨਕਾਰੀ ਕਰੀਬ ਡੇਢ ਕਿਲੋਮੀਟਰ ਦੂਰੀ 'ਤੇ ਸਥਿਤ ਡਾਕ ਬੰਗਲਾ ਕ੍ਰਾਸਿੰਗ 'ਤੇ ਪਹੁੰਚ ਗਏ, ਜਿੱਥੇ ਮੌਜੂਦ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਇੱਥੋਂ ਅੱਗੇ ਉਨ੍ਹਾਂ ਦੇ ਮਾਰਚ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਪੁਲਸ ਨੇ ਉਨ੍ਹਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਸ 'ਚ ਜ਼ਖਮੀ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਕੇਂਦਰ ਨੇ ਕਿਸਾਨਾਂ ਨਾਲ ਗੱਲਬਾਤ ਦੀ ਮਿੱਥੀ ਤਾਰੀਖ਼, ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

DIsha

Content Editor

Related News