ਭੂਪਿੰਦਰ ਸਿੰਘ ਮਾਨ ਨੇ ਦੱਸੀ ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ਤੋਂ ਵੱਖ ਹੋਣ ਦੀ ਵਜ੍ਹਾ

Friday, Jan 15, 2021 - 11:51 AM (IST)

ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 51ਵੇਂ ਦਿਨ ਵੀ ਜਾਰੀ ਹੈ। ਕਿਸਾਨ ਜਥੇਬੰਦੀਆਂ ਅਤੇ ਕੇਂਦਰ ਵਿਚਾਲੇ ਅੱਜ ਯਾਨੀ ਸ਼ੁੱਕਰਵਾਰ ਬੈਠਕ ਹੋਣ ਵਾਲੀ ਹੈ। ਹੁਣ ਦੇਖਣਾ ਹੋਵੇਗਾ ਕਿ ਅੱਜ ਦੀ ਬੈਠਕ ’ਚ ਕੋਈ ਨਤੀਜਾ ਨਿਕਲੇਗਾ ਜਾਂ ਨਹੀਂ। ਇਸ ਮਾਮਲੇ ‘ਤੇ ਸੁਪਰੀਮ ਕੋਰਟ ਵਲੋਂ 4 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ। ਕਿਸਾਨ ਆਗੂ ਭੂਪਿੰਦਰ ਸਿੰਘ ਮਾਨ ਨੇ ਇਸ ਕਮੇਟੀ ਤੋਂ ਵੀਰਵਾਰ ਨੂੰ ਖ਼ੁਦ ਨੂੰ ਵੱਖ ਕਰ ਲਿਆ ਸੀ। ਭੂਪਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਮੇਟੀ ਤੋਂ ਵੱਖ ਹੋਣ ਦੀ ਵਜ੍ਹਾ ਦੱਸੀ ਹੈ। 

ਇਹ ਵੀ ਪੜ੍ਹੋ : ਸੁਪਰੀਮ ਕੋਰਟ ਵਲੋਂ ਕਮੇਟੀ ਗਠਿਤ ਕਰਨ ਤੋਂ ਬਾਅਦ ਕਿਸਾਨ ਅਤੇ ਸਰਕਾਰ ਵਿਚਾਲੇ ਅੱਜ ਹੋਵੇਗੀ ਬੈਠਕ

ਅਖਿਲ ਭਾਰਤੀ ਕਿਸਾਨ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਭੂਪਿੰਦਰ ਸਿੰਘ ਮਾਨ ਨੇ ਦੱਸਿਆ,‘‘ਅੰਦੋਲਨਕਾਰੀ ਕਿਸਾਨ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਣ ਦਾ ਐਲਾਨ ਕਰ ਚੁਕੇ ਹਨ, ਅਜਿਹੇ ’ਚ ਕਮੇਟੀ ’ਚ ਰਹਿਣ ਦਾ ਕੋਈ ਤੁਕ ਨਹੀਂ ਬਣਦਾ ਹੈ, ਇਸ ਲਈ ਮੈਂ ਕਮੇਟੀ ਨੂੰ ਛੱਡਿਆ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਜਿਸ ਕਮੇਟੀ ਦਾ ਗਠਨ ਕੀਤਾ ਹੈ, ਉਸ ’ਚ ਭੂਪਿੰਦਰ ਸਿੰਘ ਮਾਨ ਵੀ ਸ਼ਾਮਲ ਸਨ। ਭੂਪਿੰਦਰ ਮਾਨ ਨੇ ਚਿੱਠੀ ਲਿਖ ਕੇ ਖ਼ੁਦ ਨੂੰ ਕਮੇਟੀ ਤੋਂ ਵੱਖ ਕਰਨ ਦੀ ਜਾਣਕਾਰੀ ਦਿੱਤੀ ਸੀ। ਚਿੱਠੀ ’ਚ ਮਾਨ ਨੇ ਲਿਖਿਆ ਹੈ ਕਿ ਉਹ ਹਮੇਸ਼ਾ ਪੰਜਾਬ ਅਤੇ ਕਿਸਾਨਾਂ ਨਾਲ ਖੜ੍ਹੇ ਹਨ। ਇਕ ਕਿਸਾਨ ਅਤੇ ਸੰਗਠਨ ਦਾ ਨੇਤਾ ਹੋਣ ਦੇ ਨਾਤੇ  ਉਹ ਕਿਸਾਨਾਂ ਦੀ ਭਾਵਨਾ ਜਾਣਦੇ ਹਨ। ਉਹ ਕਿਸਾਨਾਂ ਅਤੇ ਪੰਜਾਬ ਦੇ ਪ੍ਰਤੀ ਵਫ਼ਾਦਾਰ ਹਨ। ਕਿਸਾਨਾਂ ਦੇ ਹਿੱਤਾਂ ਨਾਲ ਕਦੇ ਕੋਈ ਸਮਝੌਤਾ ਨਹੀਂ ਕਰ ਸਕਦਾ। ਉਹ ਇਸ ਲਈ ਕਿੰਨੇ ਵੀ ਵੱਡੇ ਅਹੁਦੇ ਜਾਂ ਸਨਮਾਨ ਦੀ ਬਲੀ ਦੇ ਸਕਦੇ ਹਨ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸੁਪਰੀਮ ਕੋਰਟ ਵਲੋਂ ਗਠਿਤ 4 ਮੈਂਬਰੀ ਕਮੇਟੀ ’ਚੋਂ ਵੱਖ ਹੋਏ ਭੁਪਿੰਦਰ ਸਿੰਘ ਮਾਨ

ਦੱਸ ਦੇਈਏ ਕਿ ਸੁਪਰੀਮ ਕੋਰਟ ਵਲੋਂ ਬਣਾਈ ਗਈ4 ਮੈਂਬਰੀ ਕਮੇਟੀ ’ਚ ਭੂਪਿੰਦਰ ਸਿੰਘ ਮਾਨ ਤੋਂ ਇਲਾਵਾ ਸ਼ੇਤਕਾਰੀ ਸੰਗਠਨ (ਮਹਾਰਾਸ਼ਟਰ) ਦੇ ਪ੍ਰਧਾਨ ਅਨਿਲ ਘਨਵਤ, ਅੰਤਰਰਾਸ਼ਟਰੀ ਖਾਧ ਨੀਤੀ ਸੋਧ ਸੰਸਥਾ ਦੱਖਣ ਏਸ਼ੀਆ ਦੇ ਡਾਇਰੈਕਟਰ ਪ੍ਰਮੋਦ ਕੁਮਾਰ ਜੋਸ਼ੀ ਅਤੇ ਖੇਤੀਬਾੜੀ ਅਰਥ ਸ਼ਾਸਤਰੀ ਅਸ਼ੋਕ ਗੁਲਾਟੀ ਸ਼ਾਮਲ ਹਨ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

DIsha

Content Editor

Related News