ਸੁਪਰੀਮ ਕੋਰਟ ਵਲੋਂ ਕਮੇਟੀ ਗਠਿਤ ਕਰਨ ਤੋਂ ਬਾਅਦ ਕਿਸਾਨ ਅਤੇ ਸਰਕਾਰ ਵਿਚਾਲੇ ਅੱਜ ਹੋਵੇਗੀ ਬੈਠਕ

Friday, Jan 15, 2021 - 10:14 AM (IST)

ਸੁਪਰੀਮ ਕੋਰਟ ਵਲੋਂ ਕਮੇਟੀ ਗਠਿਤ ਕਰਨ ਤੋਂ ਬਾਅਦ ਕਿਸਾਨ ਅਤੇ ਸਰਕਾਰ ਵਿਚਾਲੇ ਅੱਜ ਹੋਵੇਗੀ ਬੈਠਕ

ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ 51ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਕਿਸਾਨ ਅਤੇ ਸਰਕਾਰ ਵਿਚਾਲੇ 9ਵੇਂ ਦੌਰ ਦੀ ਬੈਠਕ ਹੋਵੇਗੀ। ਹਾਲਾਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਨਾਲ ਇਸ ਗੱਲਬਾਤ ਤੋਂ ਜ਼ਿਆਦਾ ਉਮੀਦ ਨਹੀਂ ਹੈ, ਕਿਉਂਕਿ ਉਹ ਵਿਵਾਦਿਤ ਕਾਨੂੰਨਾਂ ਨੂੰ ਵਾਪਸ ਲਏ ਜਾਣ ਤੋਂ ਘੱਟ ’ਤੇ ਨਹੀਂ ਮੰਨਣਗੇ। ਉੱਥੇ ਹੀ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਗਤੀਰੋਧ ਨੂੰ ਖ਼ਤਮ ਕਰਨ ਲਈ ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ਦੀ ਪਹਿਲੀ ਬੈਠਕ 19 ਜਨਵਰੀ ਨੂੰ ਹੋਣ ਦੀ ਸੰਭਾਵਨਾ ਹੈ। ਅਜਿਹੇ ’ਚ ਅੱਜ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਇਸ ਮੁੱਦੇ ’ਤੇ ਇਹ ਅੰਤਿਮ ਬੈਠਕ ਹੋ ਸਕਦੀ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅਸੀਂ ਸਰਕਾਰ ਨਾਲ ਗੱਲਬਾਤ ਕਰਾਂਗੇ ਪਰ ਬੈਠਕ ਤੋਂ ਸਾਨੂੰ ਜ਼ਿਆਦਾ ਉਮੀਦ ਨਹੀਂ ਹੈ, ਕਿਉਂਕਿ ਸਰਕਾਰ ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ਦਾ ਹਵਾਲਾ ਦੇਵੇਗੀ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਕੇਂਦਰ ਅਤੇ ਕਿਸਾਨਾਂ ਵਿਚਾਲੇ 9ਵੇਂ ਗੇੜ ਦੀ ਬੈਠਕ ਦੁਪਹਿਰ 12 ਵਜੇ ਵਿਗਿਆਨ ਭਵਨ ’ਚ ਹੋਵੇਗੀ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੀ ਕਮੇਟੀ ਤੋਂ ਵੱਖ ਹੋਏ ਭੂਪਿੰਦਰ ਮਾਨ, ਯੋਗੇਂਦਰ ਯਾਦਵ ਬੋਲੇ- ਪਹਿਲਾ ਵਿਕੇਟ ਡਿੱਗਿਆ!

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਅਤੇ ਕਿਸਾਨਾਂ ਵਿਚਾਲੇ 8 ਬੈਠਕਾਂ ਹੋ ਚੁਕੀਆਂ ਹਨ। ਜੋ ਬੇਸਿੱਟਾ ਰਹੀਆਂ ਹਨ। ਉੱਥੇ ਹੀ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਨੂੰ ਉਮੀਦ ਹੈ ਕਿ ਸ਼ੁੱਕਰਵਾਰ ਨੂੰ ਹੋਣਵਾਲੀ ਬੈਠਕ ਦਾ ਕੁਝ ਚੰਗਾ ਨਤੀਜਾ ਨਿਕਲੇਗਾ। ਦੂਜੇ ਪਾਸੇ ਸੁਪਰੀਮ ਕੋਰਟ ਦੀ ਕਮੇਟੀ ’ਚ ਸ਼ਾਮਲ ਮੈਂਬਰ ਭੂਪਿੰਦਰ ਸਿੰਘ ਮਾਨ ਨੇ ਖ਼ੁਦ ਨੂੰ ਇਸ ਤੋਂ ਵੱਖ ਕਰ ਲਿਆ ਹੈ।

ਇਹ ਵੀ ਪੜ੍ਹੋ : 26 ਜਨਵਰੀ ਨੂੰ ਕਿਸਾਨਾਂ ਦਾ ਟਰੈਕਟਰ ਮਾਰਚ, ਕੇਂਦਰੀ ਮੰਤਰੀ ਬੋਲੇ- ਪੂਰੇ ਵਿਸ਼ਵ 'ਚ ਜਾਵੇਗਾ ਗਲਤ ਸੰਦੇਸ਼

ਨੋਟ : ਕੀ ਕਿਸਾਨਾਂ ਅਤੇ ਸਰਕਾਰ ਵਿਚਾਲੇ ਅੱਜ ਦੀ ਬੈਠਕ ’ਚ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

DIsha

Content Editor

Related News