ਕਿਸਾਨ ਆਗੂ ਬੋਲੇ- 4 ਜਨਵਰੀ ਨੂੰ ਕੋਈ ਹੱਲ ਨਾ ਨਿਕਲਿਆ ਤਾਂ ਹੋਰ ਤੇਜ਼ ਹੋਵੇਗਾ ਸੰਘਰਸ਼
Friday, Jan 01, 2021 - 12:04 PM (IST)
ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਸਿੰਘੂ ਸਰਹੱਦ 'ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ 37ਵੇਂ ਦਿਨ ਵੀ ਜਾਰੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੁਖਵਿੰਦਰ ਸਿੰਘ ਸਭਰਾ ਨੇ ਦੱਸਿਆ ਕਿ ਤਿੰਨ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਜੇਕਰ 4 ਜਨਵਰੀ ਨੂੰ ਇਸ ਦਾ ਕੋਈ ਹੱਲ ਨਹੀਂ ਨਿਕਲਦਾ ਹੈ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਤੇਜ਼ ਹੋਵੇਗਾ। ਉੱਥੇ ਹੀ ਸਿੰਘੂ ਸਰਹੱਦ 'ਤੇ ਅੱਜ ਯਾਨੀ ਸ਼ੁੱਕਰਵਾਰ 80 ਕਿਸਾਨ ਜਥੇਬੰਦੀਆਂ ਦੀ 2 ਵਜੇ ਬੈਠਕ ਹੈ। ਇਸ ਤੋਂ ਪਹਿਲਾਂ ਕਿਸਾਨ ਅਤੇ ਸਰਕਾਰ ਦਰਮਿਆਨ 7ਵੇਂ ਦੌਰ ਦੀ ਗੱਲਬਾਤ 'ਚ ਪੂਰਾ ਹੱਲ ਤਾਂ ਨਹੀਂ ਨਿਕਲਿਆ ਪਰ ਵਿਵਾਦ ਦੇ 2 ਮੁੱਦਿਆਂ 'ਤੇ ਸਹਿਮਤੀ ਬਣ ਗਈ ਸੀ। 4 ਜਨਵਰੀ ਨੂੰ ਹੋਣ ਵਾਲੀ ਅਗਲੀ ਬੈਠਕ ਤੋਂ ਪਹਿਲਾਂ ਕਿਸਾਨ ਅੱਗੇ ਦੀ ਰਣਨੀਤੀ ਬਣਾਉਣਗੇ।
ਦੱਸਣਯੋਗ ਹੈ ਕਿ ਬੁੱਧਵਾਰ ਨੂੰ ਹੋਈ ਗੱਲਬਾਤ 'ਚ ਸਰਕਾਰ ਨੇ ਬਿਜਲੀ ਬਿੱਲ 'ਚ ਵਾਧੇ ਅਤੇ ਪਰਾਲੀ ਸਾੜਨ 'ਤੇ ਜੁਰਮਾਨਾ ਲਗਾਉਣ ਨਾਲ ਜੁੜੀਆਂ ਚਿੰਤਾਵਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਹਾਲਾਂਕਿ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਕਾਨੂੰਨੀ ਦਾਇਰੇ 'ਚ ਲਿਆਉਣ ਦੀ ਉਨ੍ਹਾਂ ਦੀ ਮੁੱਖ ਮੰਗ 'ਤੇ ਕੁਝ ਫ਼ੈਸਲਾ ਨਹੀਂ ਹੋ ਸਕਿਆ। ਹੁਣ 4 ਜਨਵਰੀ 2021 ਨੂੰ ਮੁੜ ਤੋਂ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੱਖ ਮੰਗਾਂ ਨੂੰ ਲੈ ਕੇ ਚਰਚਾ ਹੋਵੇਗੀ।
ਇਹ ਵੀ ਪੜ੍ਹੋ : ਕਿਸਾਨੀ ਘੋਲ ਦਾ 37ਵਾਂ ਦਿਨ, 80 ਕਿਸਾਨ ਜਥੇਬੰਦੀਆਂ ਅੱਜ ਸਿੰਘੂ ਸਰਹੱਦ 'ਤੇ ਕਰਨਗੀਆਂ ਬੈਠਕ
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ