ਕਿਸਾਨ ਅੰਦੋਲਨ: ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 5ਵੇਂ ਦੌਰ ਦੀ ਬੈਠਕ ਸ਼ੁਰੂ

Saturday, Dec 05, 2020 - 02:18 PM (IST)

ਕਿਸਾਨ ਅੰਦੋਲਨ: ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 5ਵੇਂ ਦੌਰ ਦੀ ਬੈਠਕ ਸ਼ੁਰੂ

ਨਵੀਂ ਦਿੱਲੀ— ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਸਰਕਾਰ, ਕਿਸਾਨਾਂ ਨਾਲ 5ਵੇਂ ਦੌਰ ਦੀ ਬੈਠਕ ਕਰ ਰਹੀ ਹੈ। ਬੈਠਕ 'ਚ ਕਿਸਾਨ ਜਥੇਬੰਦੀਆਂ ਦੇ 40 ਆਗੂ ਮੌਜੂਦ ਹਨ ਜੋ ਕਿ ਕੁਝ ਸਮਾਂ ਪਹਿਲਾਂ ਹੀ ਬੱਸਾਂ 'ਚ ਸਵਾਰ ਹੋ ਕੇ ਸਿੰਘੂ ਬਾਰਡਰ ਤੋਂ ਵਿਗਿਆਨ ਭਵਨ ਪੁੱਜੇ ਹਨ। ਸਰਕਾਰ ਵਲੋਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਬੈਠਕ ਦੀ ਅਗਵਾਈ ਕਰ ਰਹੇ ਹਨ। ਇਸ ਬੈਠਕ 'ਚ ਰੇਲ ਅਤੇ ਵਣਜ ਮੰਤਰੀ ਪੀਊਸ਼ ਗੋਇਲ ਵੀ ਸ਼ਾਮਲ ਹੋਏ ਹਨ। 

PunjabKesari

ਅੱਜ ਦੀ ਬੈਠਕ ਦਾ ਆਖ਼ਰੀ ਦਿਨ ਹੈ, ਕੀ ਇਸ ਬੈਠਕ 'ਚ ਕੋਈ ਸਿੱਟਾ ਨਿਕਲੇਗਾ, ਇਸ 'ਤੇ ਸਾਰਿਆਂ ਦੀਆਂ ਨਜ਼ਰ ਟਿਕੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਵੀ ਚਾਰ ਬੈਠਕਾਂ ਹੋਈਆਂ ਹਨ, ਜਿਸ 'ਚ ਕੋਈ ਠੋਸ ਨਤੀਜਾ ਨਹੀਂ ਨਿਕਲ ਸਕਿਆ। ਇਸ ਬੈਠਕ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਦੇ ਘਰ ਮੰਤਰੀਆਂ ਨਾਲ ਉੱਚ ਪੱਧਰੀ ਬੈਠਕ ਹੋਈ, ਜਿਸ 'ਚ ਕਿਸਾਨਾਂ ਦੀਆਂ ਮੰਗਾਂ 'ਤੇ ਮੰਥਨ ਕੀਤਾ ਗਿਆ। ਹੁਣ ਵੇਖਣਾ ਹੋਵੇਗਾ ਕਿ ਅੱਜ ਦੀ ਬੈਠਕ 'ਚ ਕਿਸਾਨੀ ਮਸਲੇ 'ਤੇ ਕੋਈ ਹੱਲ ਨਿਕਲਦਾ ਹੈ ਜਾਂ ਨਹੀਂ ਜਾਂ ਫਿਰ ਕਿਸਾਨ ਧਰਨਿਆਂ 'ਤੇ ਹੀ ਡਟੇ ਰਹਿਣਗੇ। ਉਂਝ ਕਿਸਾਨਾਂ ਵਲੋਂ ਵੀ ਇਹ ਗੱਲ ਆਖੀ ਗਈ ਹੈ ਕਿ ਜੇਕਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਹੈ ਤਾਂ ਅਸੀਂ ਆਪਣੇ ਅੰਦੋਲਨ ਜਾਰੀ ਰੱਖਾਂਗੇ। ਇਸ ਲਈ 8 ਦਸੰਬਰ ਨੂੰ ਭਾਰਤ ਬੰਦ ਦੀ ਕਾਲ ਵੀ ਦਿੱਤੀ ਗਈ ਹੈ।

PunjabKesari

ਦੱਸਣਯੋਗ ਹੈ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ। ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 'ਤੇ ਗਰੰਟੀ ਚਾਹੁੰਦੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਚਾਹੁੰਦੇ ਹਾਂ ਕਿ ਇਹ ਕਾਨੂੰਨ ਵਾਪਸ ਲਏ ਜਾਣ। ਜੇਕਰ ਸਰਕਾਰ ਸਾਡੀਆਂ ਮੰਗਾਂ ਨੂੰ ਨਹੀਂ ਮੰਨਦੀ, ਤਾਂ ਅਸੀਂ ਆਪਣਾ ਅੰਦੋਲਨ ਜਾਰੀ ਰੱਖਾਂਗੇ।

ਨੋਟ: ਅੱਜ ਦੀ ਬੈਠਕ 'ਚ ਕਿਸਾਨੀ ਮਸਲੇ 'ਤੇ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ 'ਚ ਦਿਓ ਰਾਇ


author

Tanu

Content Editor

Related News