ਅੰਦੋਲਨ 'ਚ ਸ਼ਾਮਲ ਕਿਸਾਨ ਦੀ ਦਿਮਾਗ਼ ਦੀ ਨਾੜੀ ਫਟਣ ਨਾਲ ਮੌਤ
Thursday, Dec 31, 2020 - 02:37 PM (IST)
ਕੈਥਲ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਹੱਡ ਕੰਬਾਊ ਠੰਡ 'ਚ ਦਿੱਲੀ ਬਾਰਡਰ 'ਤੇ ਲਗਾਤਾਰ ਕਿਸਾਨ ਸ਼ਹਾਦਤ ਦੇ ਰਹੇ ਹਨ। ਹੁਣ ਤੱਕ ਹਰਿਆਣਾ ਦੇ 42 ਕਿਸਾਨ ਸ਼ਹਾਦਤ ਦੇ ਚੁਕੇ ਹਨ। ਜਿੱਥੇ ਕੈਥਲ ਜ਼ਿਲ੍ਹੇ ਦੇ ਪਿੰਡ ਭਾਣਾ ਦੇ ਕਿਸਾਨ ਰਾਮਕੁਮਾਰ ਦੀ ਦਿਮਾਗ਼ ਦੀ ਨਾੜੀ ਫਟਣ ਨਾਲ ਮੌਤ ਹੋ ਗਈ। ਦੱਸਣਯੋਗ ਹੈ ਕਿ ਰਾਮਕੁਮਾਰ ਦੀ ਉਮਰ 56 ਸਾਲ ਸੀ। ਉਨ੍ਹਾਂ ਦੇ ਪਰਿਵਾਰ 'ਚ ਇਕਲੌਤਾ ਪੁੱਤ ਅਤੇ ਪਤਨੀ ਹੈ। ਮ੍ਰਿਤਕ ਕੋਲ ਸਿਰਫ਼ 3 ਏਕੜ ਜ਼ਮੀਨ ਹੈ। ਪਿਛਲੇ 10-15 ਦਿਨਾਂ ਤੋਂ ਉਹ ਟਿਕਰੀ ਸਰਹੱਦ 'ਤੇ ਧਰਨੇ 'ਚ ਸ਼ਾਮਲ ਹੋਣ ਲਈ ਗਏ ਹੋਏ ਸਨ।
ਇਹ ਵੀ ਪੜ੍ਹੋ : ‘ਪਹਿਲਾਂ ਨਾਲੋਂ ਵੀ ਇਕ ਕਦਮ ਪਿਛਾਂਹ ਹਟੀ ਸਰਕਾਰ, ਫ਼ਿਲਹਾਲ ਕੋਈ ਸਕਾਰਾਤਮਕ ਜਵਾਬ ਨਹੀਂ’
ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਦਿਮਾਗ਼ ਦੀ ਨਾੜੀ ਫਟ ਗਈ, ਜਿਸ ਨਾਲ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਿਸਾਨ ਰਾਮਕੁਮਾਰ ਦੀ ਲਾਸ਼ ਕੈਥਲ ਦੇ ਨਾਗਰਿਕ ਹਸਪਤਾਲ ਲਿਆਂਦੀ ਗਈ, ਜਿੱਥੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ। ਅੱਜ ਕਿਸਾਨ ਰਾਮਕੁਮਾਰ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਕੀਤਾ ਜਾਵੇਗਾ। ਪਿੰਡ ਵਾਸੀ ਸਰਕਾਰ ਤੋਂ ਮ੍ਰਿਤਕ ਨੂੰ ਸ਼ਹੀਦ ਦਾ ਦਰਜਾ ਦੇਣ ਅਤੇ ਪਰਿਵਾਰ ਨੂੰ 50 ਲੱਖ ਰੁਪਏ ਦੀ ਮਦਦ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ : ਬੈਠਕ ਤੋਂ ਬਾਅਦ ਬੋਲੇ ਖੇਤੀ ਮੰਤਰੀ ਤੋਮਰ, ਕਿਹਾ- ਚਾਰ ਵਿਸ਼ਿਆ ਚੋਂ ਦੋ ‘ਤੇ ਬਣੀ ਰਜ਼ਾਮੰਦੀ