ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’

Sunday, Sep 20, 2020 - 10:27 AM (IST)

ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’

ਨਵੀਂ ਦਿੱਲੀ— ਖੇਤੀ ਬਿੱਲਾਂ ਨੂੰ ਲੋਕ ਸਭਾ ਵਿਚ ਪਾਸ ਕਰਾਉਣ ਤੋਂ ਬਾਅਦ ਅੱਜ ਯਾਨੀ ਕਿ ਐਤਵਾਰ ਨੂੰ ਰਾਜ ਸਭਾ ’ਚ ਪਾਸ ਕਰਾਉਣ ਦੀ ਵਾਰੀ ਹੈ। ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਬਿੱਲ ਨੂੰ ਰਾਜ ਸਭਾ ’ਚ ਪੇਸ਼ ਕੀਤਾ। ਰਾਜ ਸਭਾ ’ਚ ਇਸ ਬਿੱਲ ਨੂੰ ਲੈ ਕੇ ਤਿੱਖੀ ਚਰਚਾ ਚੱਲ ਰਹੀ ਹੈ। ਨਰਿੰਦਰ ਤੋਮਰ ਨੇ ਖੇਤੀ ਬਿੱਲ ਨੂੰ ਰਾਜ ਸਭਾ ਵਿਚ ਪੇਸ਼ ਕਰਨ ਮਗਰੋਂ ਕਿਹਾ ਕਿ ਇਹ ਬਿੱਲ ਕਿਸਾਨਾਂ ਲਈ ਬਹੁਤ ¬ਕ੍ਰਾਂਤੀਕਾਰੀ ਸਾਬਤ ਹੋਣਗੇ। ਕਿਸਾਨ ਆਪਣੀ ਫ਼ਸਲ ਕਿਸੇ ਵੀ ਥਾਂ ’ਤੇ ਮਨਚਾਹੀ ਕੀਮਤ ’ਤੇ ਵੇਚਣ ਲਈ ਆਜ਼ਾਦ ਹੋਣਗੇ। ਉਨ੍ਹਾਂ ਨੇ ਕਿਹਾ ਕਿ ਬਿੱਲਾਂ ਬਾਰੇ ਕਈ ਤਰ੍ਹਾਂ ਦੀਆਂ ਧਾਰਾਵਾਂ ਬਣਾਈਆਂ ਗਈਆਂ ਹਨ। ਮੈਂ ਕਿਸਾਨਾਂ ਨੂੰ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਇਹ ਬਿੱਲ ਘੱਟ ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨਾਲ ਸੰਬੰਧਤ ਨਹੀਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸਾਫ ਕਿਹਾ ਹੈ ਕਿ ਐੱਮ. ਐੱਸ. ਪੀ. ਜਾਰੀ ਹੈ ਅਤੇ ਅੱਗੇ ਵੀ ਜਾਰੀ ਰਹੇਗੀ। ਇਨ੍ਹਾਂ ਬਿੱਲਾਂ ਦੇ ਜ਼ਰੀਏ ਕਿਸਾਨਾਂ ਦੀ ਜ਼ਿੰਦਗੀ ਵਿਚ ਬਦਲਾਅ ਆਵੇਗਾ।

ਇਹ ਵੀ ਪੜ੍ਹੋ: ਖੇਤੀ ਬਿੱਲ ਅੱਜ ਰਾਜ ਸਭਾ ’ਚ ਹੋਵੇਗਾ ਪੇਸ਼, ਸਰਕਾਰ ਨੂੰ ਸਮਰਥਨ ਦੀ ਜ਼ਰੂਰਤ

ਓਧਰ ਪੰਜਾਬ ਤੋਂ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਬਿੱਲਾਂ ’ਤੇ ਚਰਚਾ ਦੌਰਾਨ ਬੋਲਦੇ ਹੋਏ ਇਸ ਨੂੰ ਕਿਸਾਨਾਂ ਦੀ ਮੌਤ ਦਾ ਵਾਰੰਟ ਦੱਸਿਆ ਅਤੇ ਕਿਹਾ ਕਿ ਸਾਡੀ ਪਾਰਟੀ ਕਿਸੇ ਵੀ ਕੀਮਤ ’ਤੇ ਬਿੱਲ ਦੇ ਪੱਖ ’ਚ ਖੜ੍ਹੀ ਨਹੀਂ ਹੋਵੇਗੀ। ਇਨ੍ਹਾਂ ਬਿੱਲਾਂ ’ਤੇ ਸਹਿਮਤੀ ਕਿਸਾਨਾਂ ਦੀ ਮੌਤ ਦੇ ਵਾਰੰਟ ’ਤੇ ਦਸਤਖਤ ਕਰਨ ਵਾਂਗ ਹੈ। ਬਾਜਵਾ ਨੇ ਕਿਹਾ ਕਿ ਸਰਕਾਰ ਆਖ ਰਹੀ ਹੈ ਕਿ ਇਹ ਬਿੱਲ ਕਿਸਾਨਾਂ ਦੇ ਫਾਇਦੇ ਲਈ ਹੈ ਪਰ ਕਿਸਾਨ ਕਹਿ ਰਹੇ ਹਨ ਕਿ ਸਾਨੂੰ ਫਾਇਦਾ ਨਹੀਂ ਚਾਹੀਦਾ। ਫਿਰ ਕਿਉਂ ਇਹ ਬਿੱਲ ਉਨ੍ਹਾਂ ’ਤੇ ਥੋਪਿਆ ਜਾ ਰਿਹਾ ਹੈ। ਓਧਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਵੀ ਮੰਨਣਾ ਹੈ ਕਿ ਇਹ ਬਿੱਲ ਉਨ੍ਹਾਂ ਦੀ ਆਤਮਾ ’ਤੇ ਹਮਲਾ ਹੈ। 

ਸ਼੍ਰੋਮਣੀ ਅਕਾਲੀ ਦਲ ਜੋ ਭਾਜਪਾ ਦੀ ਸਭ ਤੋਂ ਪੁਰਾਣੀ ਸਹਿਯੋਗੀ ਹੈ, ਉਸ ਨੇ ਬਿੱਲ ਦਾ ਵਿਰੋਧ ਕੀਤਾ ਹੈ। ਦੱਸ ਦੇਈਏ ਕਿ ਪਾਰਟੀ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬੀਤੇ ਵੀਰਵਾਰ ਨੂੰ ਬਿੱਲ ਦੇ ਵਿਰੋਧ ’ਚ ਮੋਦੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ। 

ਦੱਸ ਦੇਈਏ ਕਿ ਬਿੱਲ ਨੂੰ ਪਾਸ ਕਰਾਉਣ ਲਈ 122 ਵੋਟਾਂ ਦੀ ਜ਼ਰੂਰਤ ਹੋਵੇਗੀ। ਰਾਜ ਸਭਾ ’ਚ 86 ਸੰਸਦ ਮੈਂਬਰਾਂ ਨਾਲ ਭਾਜਪਾ ਸਭ ਤੋਂ ਵੱਡੀ ਪਾਰਟੀ ਹੈ। 245 ਮੈਂਬਰਾਂ ਵਾਲੀ ਰਾਜ ਸਭਾ ਵਿਚ ਮੌਜੂਦਾ ਸਮੇਂ ’ਚ 2 ਸਥਾਨ ਖਾਲੀ ਹਨ। ਅਜਿਹੇ ਵਿਚ ਰਾਜ ਸਭਾ ’ਚ ਇਨ੍ਹਾਂ 3 ਖੇਤੀ ਬਿੱਲਾਂ ਨੂੰ ਪਾਸ ਕਰਾਉਣ ਲਈ 122 ਵੋਟਾਂ ਦੀ ਜ਼ਰੂਰਤ ਪਵੇਗੀ। ਅਕਾਲੀ ਦਲ ਦੇ ਵਿਰੋਧ ਦੇ ਬਾਵਜੂਦ ਸਰਕਾਰ ਨੂੰ ਭਰੋਸਾ ਹੈ ਕਿ ਉਹ ਇਸ ਬਿੱਲ ਨੂੰ ਰਾਜ ਸਭਾ ਵਿਚ ਪਾਸ ਕਰਵਾ ਲਵੇਗੀ। ਅਕਾਲੀ ਦਲ ਦੇ 3 ਰਾਜ ਸਭਾ ਮੈਂਬਰ ਬਿੱਲ ਦੇ ਵਿਰੋਧ ’ਚ ਵੋਟ ਕਰਨਗੇ। ਇਸ ਲਈ ਸਰਕਾਰ ਦੂਜਿਆਂ ਪਾਰਟੀਆਂ ’ਤੇ ਨਿਰਭਰ ਹੈ। ਇਸ ਬਿੱਲ ਨੂੰ ਲੈ ਕੇ ਸੰਸਦ ਦੇ ਅੰਦਰ ਅਤੇ ਬਾਹਰ ਵਿਰੋਧੀ ਹੋ ਰਿਹਾ ਹੈ। 
 

ਇਸ ਖੇਤੀ ਬਿੱਲਾਂ ਬਾਰੇ ਪੂਰੀ ਜਾਣਕਾਰੀ ਲਈ ਇਸ ਲਿੰਕ ’ਤੇ ਕਲਿਕ ਕਰੋ—

ਇਹ ਵੀ ਪੜ੍ਹੋ: ਕੀ ਹੈ ਖੇਤੀ ਆਰਡੀਨੈਂਸ? ਕਿਸਾਨ ਕਿਉਂ ਜਤਾ ਰਹੇ ਨੇ ਇਤਰਾਜ਼, ਜਾਣਨ ਲਈ ਪੜ੍ਹੋ ਇਹ ਖ਼ਬਰ

 


author

Tanu

Content Editor

Related News