ਵੱਡੀ ਖ਼ਬਰ : ਖੇਤੀ ਕਾਨੂੰਨਾਂ ਦੇ ਵਿਰੋਧ ’ਚ ਅਭੈ ਸਿੰਘ ਚੋਟਾਲਾ ਨੇ ਹਰਿਆਣਾ ਵਿਧਾਨਸਭਾ ਤੋਂ ਦਿੱਤਾ ਅਸਤੀਫ਼ਾ

Wednesday, Jan 27, 2021 - 04:26 PM (IST)

ਚੰਡੀਗੜ੍ਹ: ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਅਭੈ ਸਿੰਘ ਚੋਟਾਲਾ ਨੇ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਹਰਿਆਣਾ ਵਿਧਾਨਸਭਾ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਸਪੀਕਰ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਲਾਲ ਕਿਲ੍ਹੇ ’ਚ ਝੰਡਾ ਲਹਿਰਾਉਣ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ : ਰਾਕੇਸ਼ ਟਿਕੈਤ

ਦੱਸਿਆ ਜਾ ਰਿਹਾ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਅਭੈ ਚੋਟਾਲਾ ਨੇ ਇਹ ਅਸਤੀਫ਼ਾ ਦਿੱਤਾ ਹੈ। ਅਭੈ ਚੋਟਾਲਾ ਨੇ ਕਿਸਾਨ ਅੰਦੋਲਨ ਦੇ ਪੱਖ ਵਿਚ ਐਲਾਨ ਕੀਤਾ ਸੀ ਕਿ 26 ਜਨਵਰੀ ਤੱਕ ਜੇਕਰ ਕੇਂਦਰ ਸਰਕਾਰ ਨੇ ਕਾਨੂੰਨ ਵਾਪਸ ਨਹੀਂ ਲਏ ਤਾਂ ਉਹ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ।

ਇਹ ਵੀ ਪੜ੍ਹੋ: ਲਾਲ ਕਿਲ੍ਹੇ ’ਤੇ ਹੋਈ ਹਿੰਸਾ ਲਈ ਸਰਵਣ ਸਿੰਘ ਪੰਧੇਰ ਨੇ ਦੀਪ ਸਿੱਧੂ ਨੂੰ ਠਹਿਰਾਇਆ ਜ਼ਿੰਮੇਵਾਰ

ਅਸਤੀਫ਼ਾ ਦੇਣ ਤੋਂ ਪਹਿਲਾਂ ਅਭੈ ਚੋਟਾਲਾ ਨੇ ਪ੍ਰਦੇਸ਼ ਕਾਰਜਕਾਰਣੀ ਦੀ ਬੈਠਕ ਸੱਦੀ ਸੀ। ਬੈਠਕ ਹੋਣ ਦੇ ਬਾਅਦ ਚੋਟਾਲਾ ਹਰਿਆਣਾ ਵਿਧਾਨਸਭਾ ਭਵਨ ਪੁੱਜੇ, ਜਿੱਥੇ ਉਨ੍ਹਾਂ ਨੇ ਵਿਧਾਨ ਸਭਾ ਪ੍ਰਧਾਨ ਗਿਆਨ ਚੰਦ ਗੁਪਤਾ ਨੂੰ ਅਸਤੀਫ਼ਾ ਸੌਂਪ ਦਿੱਤਾ, ਜਿਸ ਨੂੰ ਤੁਰੰਤ ਸਵੀਕਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ: ਦਿੱਲੀ ਹਿੰਸਾ : ਟਰੈਕਟਰ ਪਰੇਡ ਦੌਰਾਨ ਹੋਏ ਬਖੇੜੇ ਮਗਰੋਂ 22 ਪ੍ਰਦਰਸ਼ਨਕਾਰੀਆਂ 'ਤੇ FIR ਦਰਜ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 


cherry

Content Editor

Related News