ਭਾਜਪਾ ਦਫ਼ਤਰ ''ਚ ਬਣਦਾ ਹੈ ਖੇਤੀ ਕਾਨੂੰਨਾਂ ਦਾ ਸਮਰਥਨ ਕਰ ਰਹੇ ਕਿਸਾਨਾਂ ਦਾ ਖਾਣਾ : ਰਾਕੇਸ਼ ਟਿਕੈਤ

Monday, Dec 21, 2020 - 12:12 PM (IST)

ਨਵੀਂ ਦਿੱਲੀ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਅੰਦੋਲਨ ਦਾ ਅੱਜ ਯਾਨੀ ਸੋਮਵਾਰ ਨੂੰ 26ਵਾਂ ਦਿਨ ਹੈ। ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਫਿਰ ਵੱਡਾ ਦੋਸ਼ ਲਗਾਇਆ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਜੋ ਲੋਕ ਖੇਤੀ ਕਾਨੂੰਨ ਦਾ ਸਮਰਥਨ ਕਰ ਰਹੇ ਹਨ, ਉਨ੍ਹਾਂ ਕਿਸਾਨਾਂ ਦਾ ਖਾਣਾ ਭਾਜਪਾ ਦੇ ਦਫ਼ਤਰ 'ਚ ਬਣ ਰਿਹਾ ਹੈ। ਇਕ ਨਿਊਜ਼ ਚੈਨਲ ਨਾਲ ਗੱਲ ਕਰਦੇ ਹੋਏ ਟਿਕੈਤ ਨੇ ਕਿਹਾ ਕਿ ਮੇਰਠ-ਗਾਜ਼ੀਆਬਾਦ ਤੋਂ ਸਾਡੇ ਸਮਰਥਨ 'ਚ ਜੋ ਟਰੈਕਟਰ ਆ ਰਹੇ ਹਨ, ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ ਪਰ ਦੂਜੇ ਟਰੈਕਟਰਾਂ ਨੂੰ ਜਾਣ ਦਿੱਤਾ ਜਾ ਰਿਹਾ ਹੈ। ਜੋ ਕਿਸਾਨ ਕਾਨੂੰਨ ਦੇ ਸਮਰਥਨ 'ਚ ਅੰਦੋਲਨ ਦੀ ਗੱਲ ਕਰ ਰਹੇ ਹਨ, ਉਨ੍ਹਾਂ ਨੂੰ ਪੈਸਾ ਦਿੱਤਾ ਜਾ ਰਿਹਾ ਹੈ ਅਤੇ ਗਾਜ਼ੀਆਬਾਦ ਦੇ ਭਾਜਪਾ ਦਫ਼ਤਰ 'ਚ ਉਨ੍ਹਾਂ ਦਾ ਖਾਣਾ ਬਣਿਆ ਹੈ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਦੇ ਵਿਰੋਧ 'ਚ PM ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦੌਰਾਨ ਥਾਲੀ ਵਜਾਉਣਗੇ ਕਿਸਾਨ

ਰਾਕੇਸ਼ ਬੋਲੇ ਕਿ ਸਰਕਾਰ ਦੀ ਜੇਕਰ ਚਿੱਠੀ ਮਿਲੇਗੀ ਤਾਂ ਅਸੀਂ ਜਵਾਬ ਦੇਵਾਂਗੇ। ਅਸੀਂ ਸਰਕਾਰ ਨਾਲ ਚਰਚਾ ਲਈ ਤਿਆਰ ਹਾਂ ਪਰ ਸਰਕਾਰ ਪਹਿਲਾਂ ਹੀ ਕਹਿ ਰਹੀ ਹੈ ਕਿ ਕਾਨੂੰਨ ਵਾਪਸ ਨਹੀਂ ਹੋਣਗੇ। ਜੇਕਰ ਸਰਕਾਰ ਆਪਣਈ ਜਿੱਦ 'ਤੇ ਹੈ ਤਾਂ ਅਸੀਂ ਵੀ ਕਹਿ ਰਹੇ ਹਾਂ ਕਿ ਕਾਨੂੰਨ ਵਾਪਸ ਲਵੋ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਕਿਸਾਨਾਂ ਨੂੰ ਨਾ ਰਹੇ ਕੋਈ ਤੰਗੀ, ਅਮਰੀਕੀ ਸਿੱਖ NGO ਨੇ ਖੋਲ੍ਹੇ ਦਿਲਾਂ ਦੇ ਬੂਹੇ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News