ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ''ਚ ਵੇਖੋ ਹੁਣ ਤੱਕ ਦਾ ਹਾਲ

Thursday, Nov 26, 2020 - 06:27 PM (IST)

ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ''ਚ ਵੇਖੋ ਹੁਣ ਤੱਕ ਦਾ ਹਾਲ

ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨ ਦਿੱਲੀ ਕੂਚ ਕਰ ਰਹੇ ਹਨ। ਦਿੱਲੀ ਤੋਂ ਪਹਿਲਾਂ ਹਰਿਆਣਾ 'ਚ ਕਿਸਾਨਾਂ ਨੂੰ ਭਾਰੀ ਸੰਘਰਸ਼ ਕਰਨਾ ਪੈ ਰਿਹਾ ਹੈ। ਇਕ ਪਾਸੇ ਕਿਸਾਨ ਜਿੱਥੇ ਦਿੱਲੀ 'ਚ ਦਾਖ਼ਲ ਹੋਣ ਦੀ ਜਿੱਦ 'ਤੇ ਅੜੇ ਹਨ ਉੱਥੇ ਹੀ ਦੂਜੇ ਪਾਸੇ ਪ੍ਰਸ਼ਾਸਨ ਉਨ੍ਹਾਂ ਨੂੰ ਰੋਕਣ ਦੀ ਹਰ ਕੋਸ਼ਿਸ਼ ਕਰ ਰਿਹਾ ਹੈ। ਇਸ ਦਰਮਿਆਨ ਹਰਿਆਣਾ ਦੇ ਸਾਰੇ ਮੁੱਖ ਮਾਰਗਾਂ 'ਤੇ ਭਾਰੀ ਜਾਮ ਦੀ ਸਥਿਤੀ ਹੈ। ਫਤਿਹਾਬਾਦ 'ਚ ਭਾਰੀ ਗਿਣਤੀ ਪੁਲਸ ਫੋਰਸ ਤਾਇਨਾਤ ਹੈ। ਕਿਸੇ ਨੂੰ ਆਉਣ ਜਾਣ ਨਹੀਂ ਦਿੱਤਾ ਜਾ ਰਿਹਾ ਹੈ। ਗੁਜਰਾਤ, ਰਾਜਸਥਾਨ ਅਤੇ ਹੋਰ ਸੂਬਿਆਂ ਤੋਂ ਪੰਜਾਬ ਦੇ ਜੀਰਕਪੁਰ ਅਤੇ ਚੰਡੀਗੜ੍ਹ ਜਾਣ ਵਾਲੀਆਂ ਕਰੀਬ 200 ਗੱਡੀਆਂ ਟੋਹਾਨਾ 'ਚ ਫਸ ਗਈਆਂ ਹਨ ਕਿਉਂਕਿ ਚੰਡੀਗੜ੍ਹ ਸੜਕ 'ਤੇ ਕਿਸਾਨਾਂ ਨੇ ਧਰਨਾ ਦਿੱਤਾ ਹੋਇਆ ਹੈ। ਪੁਲਸ ਕਿਸਾਨਾਂ ਨੂੰ ਰੋਕਣ ਲਈ ਹੰਝੂ ਗੈਸ ਦੇ ਗੋਲ਼ੇ ਅਤੇ ਪਾਣੀ ਦੀ ਵਾਛੜ ਕਰ ਰਹੀ ਹੈ।

PunjabKesariਸਰਹੱਦਾਂ 'ਤੇ ਤਾਇਨਾਤ ਹੈ ਭਾਰੀ ਪੁਲਸ ਫੋਰਸ
ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਕਿਸਾਨ ਅੱਜ ਯਾਨੀ ਕਿ 26 ਨਵੰਬਰ ਨੂੰ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਵਲੋਂ ਦਿੱਲੀ ਨੂੰ ਘੇਰਨ ਦੀ ਤਿਆਰੀ ਹੈ। ਇਸ ਨੂੰ ਵੇਖਦਿਆਂ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਦਿੱਲੀ ਪੁਲਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਅਜਿਹੇ ਵਿਚ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ। ਹਾਲਾਤ ਨੂੰ ਵੇਖਦੇ ਹੋਏ ਬਾਰਡਰ 'ਤੇ ਭਾਰੀ ਫੋਰਸ ਤਾਇਨਾਤ ਹੈ। ਪੁਲਸ ਨੂੰ ਸਾਫ ਨਿਰਦੇਸ਼ ਦਿੱਤਾ ਗਿਆ ਹੈ ਕਿ ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਫ਼ਿਲਹਾਲ ਕਿਸਾਨ ਕਰਨਾਲ ਨੇੜੇ ਹਨ। ਦਿੱਲੀ ਪੁਲਸ ਵਲੋਂ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਗਿਆ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਨਾ ਹੋਣ। ਜੇਕਰ ਕਿਸਾਨ ਦੂਜੇ ਸੂਬਿਆਂ ਤੋਂ ਦਿੱਲੀ ਆਏ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari


author

DIsha

Content Editor

Related News