ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਖੂਨ ਨਾਲ ਲਿਖੀ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ (ਵੀਡੀਓ)

Monday, Dec 21, 2020 - 03:13 PM (IST)

ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 26ਵਾਂ ਦਿਨ ਹੈ। ਕਿਸਾਨ ਲਗਾਤਾਰ ਬਿੱਲ ਵਾਪਸ ਲੈਣ ਦੀ ਜਿੱਦ 'ਤੇ ਅੜੇ ਹਨ। ਉੱਥੇ ਹੀ ਕੁਝ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੂਨ ਨਾਲ ਚਿੱਠੀ ਲਿਖੀ ਗਈ ਹੈ। ਚਿੱਠੀ 'ਚ ਕਿਸਾਨ ਬਿੱਲ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਚਿੱਠੀ ਲਿਖਣ ਵਾਲੇ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ 27 ਨਵੰਬਰ ਤੋਂ ਲਗਾਤਾਰ ਇੱਥੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਰਾਰਤੀ ਅਨਸਰ ਲਗਾਤਾਰ ਸ਼ਾਂਤਮਈ ਅੰਦੋਲਨ ਨੂੰ ਖ਼ਰਾਬ ਕਰਨ ਲਈ ਸਾਜਿਸ਼ਾਂ ਬਣਾ ਰਹੇ ਹਨ। ਉਹ ਮੋਦੀ ਸਰਕਾਰ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹਨ ਅਤੇ ਆਰ.ਐੱਸ.ਐੱਸ. ਦਾ ਬੰਦੇ ਨੇ ਪੈਸੇ ਲੈ ਕੇ ਇਸ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਵਿਰੁੱਧ ਕਿਸਾਨਾਂ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ ਸੀ। ਮੋਦੀ ਸਰਕਾਰ ਸਾਡਾ ਖੂਨ ਲੈਣਾ ਚਾਹੁੰਦੀ ਹੈ, ਇਸ ਲਈ ਉਸ ਨੂੰ ਖੂਨ ਨਾਲ ਚਿੱਠੀ ਲਿਖੀ ਗਈ ਹੈ। ਉਨ੍ਹਾਂਨੇ ਕਿਹਾ ਕਿ ਜਦੋਂ ਤੱਕ ਸਰਕਾਰ ਬਿੱਲ ਵਾਪਸ ਨਹੀਂ ਲੈਂਦੀ ਅਸੀਂ ਉਨ੍ਹਾਂ ਨੂੰ ਰੋਜ਼ 2 ਚਿੱਠੀਆਂ ਹਿੰਦੀ ਅਤੇ ਪੰਜਾਬੀ 'ਚ ਭੇਜਾਂਗੇ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਦੇ ਵਿਰੋਧ 'ਚ PM ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦੌਰਾਨ ਥਾਲੀ ਵਜਾਉਣਗੇ ਕਿਸਾਨ

ਦੱਸਣਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਹਜ਼ਾਰਾਂ ਕਿਸਾਨ ਡਟੇ ਹੋਏ ਹਨ। ਕੇਂਦਰ ਸਰਕਾਰ ਸਤੰਬਰ 'ਚ ਪਾਸ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਖੇਤੀ ਖੇਤਰ 'ਚ ਸੁਧਾਰ ਦੇ ਤੌਰ 'ਤੇ ਪੇਸ਼ ਕਰ ਰਹੀ ਹੈ, ਉੱਥੇ ਹੀ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਸ਼ੱਕ ਜਤਾਇਆ ਹੈ ਕਿ ਸ਼ੱਕ ਜਤਾਇਆ ਹੈ ਕਿ ਨਵੇਂ ਕਾਨੂੰਨਾਂ ਤੋਂ ਐੱਮ.ਐੱਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ਅਤੇ ਮੰਡੀ ਵਿਵਸਥਾ ਖ਼ਤਮ ਹੋ ਜਾਵੇਗੀ ਅਤੇ ਉਹ ਵੱਡੇ ਕਾਰਪੋਰੇਟ 'ਤੇ ਨਿਰਭਰ ਹੋ ਜਾਣਗੇ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਕਿਸਾਨਾਂ ਨੂੰ ਨਾ ਰਹੇ ਕੋਈ ਤੰਗੀ, ਅਮਰੀਕੀ ਸਿੱਖ NGO ਨੇ ਖੋਲ੍ਹੇ ਦਿਲਾਂ ਦੇ ਬੂਹੇ

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

DIsha

Content Editor

Related News