ਖੇਤੀ ਕਾਨੂੰਨਾਂ ਦੇ ਵਿਰੋਧ 'ਚ PM ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦੌਰਾਨ ਥਾਲੀ ਵਜਾਉਣਗੇ ਕਿਸਾਨ

Monday, Dec 21, 2020 - 10:00 AM (IST)

ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ ਯਾਨੀ ਸੋਮਵਾਰ ਨੂੰ 26ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਅੱਜ ਭੁੱਖ-ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਸਵਰਾਜ ਇੰਡੀਆ ਦੇ ਨੇਤਾ ਯੋਗੇਂਦਰ ਯਾਦਵ ਨੇ ਕਿਹਾ ਕਿ 21 ਦਸੰਬਰ ਨੂੰ ਖੇਤੀ ਕਾਨੂੰਨਾਂ ਵਿਰੁੱਧ ਸਾਰੇ ਧਰਨਾ ਸਥਾਨਾਂ 'ਤੇ ਕਿਸਾਨ 24 ਘੰਟੇ ਦਾ ਵਰਤ ਸ਼ੁਰੂ ਕਰਨਗੇ। ਉੱਥੇ  ਹੀ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਜਗਜੀਤ ਸਿੰਘ ਡੱਲੇਵਾਲਾ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ 27 ਦਸੰਬਰ ਸਵੇਰੇ 11 ਵਜੇ ਪ੍ਰਧਾਨ ਮੰਤਰੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦੌਰਾਨ ਪੂਰੇ ਸਮੇਂ ਥਾਲੀ ਵਜਾਉਂਦੇ ਰਹਿਣ। ਉਨ੍ਹਾਂ ਨੇ ਕਿਹਾ,''ਅਸੀਂ ਸਾਰਿਆਂ ਨੂੰ ਅਪੀਲ ਕਰਦੇ ਹਾਂ ਕਿ ਪ੍ਰਧਾਨ ਮੰਤਰੀ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦੌਰਾਨ 27 ਦਸੰਬਰ ਨੂੰ ਜਦੋਂ ਤੱਕ ਉਹ ਬੋਲਦੇ ਰਹਿਣ, ਸਾਰੇ ਆਪਣੇ ਘਰਾਂ ਤੋਂ ਥਾਲੀ ਵਜਾਉਣ।''

ਇਹ ਵੀ ਪੜ੍ਹੋ : ਕੜਾਕੇ ਦੀ ਠੰਡ 'ਚ ਡਟੇ ਕਿਸਾਨਾਂ ਦੇ ਹੌਂਸਲੇ ਬੁਲੰਦ, 'ਸੰਘਰਸ਼' ਰੰਗ ਲਿਆਏਗਾ ਜ਼ਰੂਰ

ਜਗਜੀਤ ਸਿੰਘ ਨੇ ਇਸ ਤੋਂ ਇਲਾਵਾ 25 ਤੋਂ 27 ਦਸੰਬਰ ਤੱਕ ਕਿਸਾਨਾਂ ਤੋਂ ਹਰਿਆਣਾ ਦੇ ਨਾਕਿਆਂ 'ਤੇ ਟੋਲ ਨਹੀਂ ਦੇਣ ਦੀ ਵੀ ਅਪੀਲ ਕੀਤੀ ਹੈ। ਮਤਲਬ ਆਉਣ ਵਾਲੇ ਸਮੇਂ 'ਚ ਕਿਸਾਨਾਂ ਦੇ ਅੰਦੋਲਨ 'ਚ ਤੇਜ਼ੀ ਹੋਣ ਵਾਲੀ ਹੈ। ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਸਾਰੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ 23 ਦਸੰਬਰ ਨੂੰ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਨੂੰ ਦੇਖਦੇ ਹੋਏ ਸਾਰੇ ਲੋਕ ਆਪਣਾ ਦੁਪਹਿਰ ਦਾ ਖਾਣਾ ਛੱਡਣ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਕਿਸਾਨਾਂ ਨੂੰ ਨਾ ਰਹੇ ਕੋਈ ਤੰਗੀ, ਅਮਰੀਕੀ ਸਿੱਖ NGO ਨੇ ਖੋਲ੍ਹੇ ਦਿਲਾਂ ਦੇ ਬੂਹੇ

ਨੋਟ : PM ਮੋਦੀ ਦੀ 'ਮਨ ਕੀ ਬਾਤ' ਪ੍ਰੋਗਰਾਮ ਦਾ ਕਿਸਾਨਾਂ ਵਲੋਂ ਵਿਰੋਧ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News