ਕਿਸਾਨੀ ਘੋਲ ਦਾ 37ਵਾਂ ਦਿਨ, 80 ਕਿਸਾਨ ਜਥੇਬੰਦੀਆਂ ਅੱਜ ਸਿੰਘੂ ਸਰਹੱਦ ''ਤੇ ਕਰਨਗੀਆਂ ਬੈਠਕ
Friday, Jan 01, 2021 - 10:09 AM (IST)
ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ ਯਾਨੀ ਸ਼ੁੱਕਰਵਾਰ ਨੂੰ 37ਵਾਂ ਦਿਨ ਹੈ। ਸਿੰਘੂ ਸਰਹੱਦ 'ਤੇ 80 ਕਿਸਾਨ ਜਥੇਬੰਦੀਆਂ ਦੀ 2 ਵਜੇ ਬੈਠਕ ਹੈ। ਇਸ ਤੋਂ ਪਹਿਲਾਂ ਕਿਸਾਨ ਅਤੇ ਸਰਕਾਰ ਦਰਮਿਆਨ 7ਵੇਂ ਦੌਰ ਦੀ ਗੱਲਬਾਤ 'ਚ ਪੂਰਾ ਹੱਲ ਤਾਂ ਨਹੀਂ ਨਿਕਲਿਆ ਪਰ ਵਿਵਾਦ ਦੇ 2 ਮੁੱਦਿਆਂ 'ਤੇ ਸਹਿਮਤੀ ਬਣ ਗਈ ਸੀ। 4 ਜਨਵਰੀ ਨੂੰ ਹੋਣ ਵਾਲੀ ਅਗਲੀ ਬੈਠਕ ਤੋਂ ਪਹਿਲਾਂ ਕਿਸਾਨ ਅੱਗੇ ਦੀ ਰਣਨੀਤੀ ਬਣਾਉਣਗੇ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਚਿੱਲਾ ਅਤੇ ਗਾਜੀਪੁਰ ਸਰਹੱਦ ਬੰਦ ਕਰ ਦਿੱਤੀ ਗਈ ਹੈ। ਇਨ੍ਹਾਂ ਦੋਹਾਂ ਰਸਤਿਆਂ ਤੋਂ ਦਿੱਲੀ ਤੋਂ ਨੋਇਡਾ ਅਤੇ ਗਾਜ਼ੀਆਬਾਦ ਵੱਲ ਲੋਕ ਆਉਂਦੇ-ਜਾਂਦੇ ਹਨ। ਫਿਲਹਾਲ ਹਾਈਵੇਅ ਪੂਰੀ ਤਰ੍ਹਾਂ ਨਾਲ ਬੰਦ ਹੈ ਅਤੇ ਲੋਕਾਂ ਨੂੰ ਡੀ.ਐੱਨ.ਡੀ. ਰੂਟ ਲੈਣ ਦੀ ਸਲਾਹ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੀ ਤੁਸੀਂ ਅਜੇ ਵੀ ਨਹੀਂ ਜਾਣਦੇ ਕੀ ਨੇ ਖੇਤੀਬਾੜੀ ਕਾਨੂੰਨ ਤੇ ਕਿਉਂ ਹੋ ਰਿਹੈ ਵਿਰੋਧ ਤਾਂ ਪੜ੍ਹੋ ਇਹ ਖ਼ਾਸ ਰਿਪੋਰਟ
ਦੱਸਣਯੋਗ ਹੈ ਕਿ ਬੁੱਧਵਾਰ ਨੂੰ ਹੋਈ ਗੱਲਬਾਤ 'ਚ ਸਰਕਾਰ ਨੇ ਬਿਜਲੀ ਬਿੱਲ 'ਚ ਵਾਧੇ ਅਤੇ ਪਰਾਲੀ ਸਾੜਨ 'ਤੇ ਜ਼ੁਰਮਾਨਾ ਲਗਾਉਣ ਨਾਲ ਜੁੜੀਆਂ ਚਿੰਤਾਵਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਹਾਲਾਂਕਿ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਕਾਨੂੰਨੀ ਦਾਇਰੇ 'ਚ ਲਿਆਉਣ ਦੀ ਉਨ੍ਹਾਂ ਦੀ ਮੁੱਖ ਮੰਗ 'ਤੇ ਕੁਝ ਫ਼ੈਸਲਾ ਨਹੀਂ ਹੋ ਸਕਿਆ। ਹੁਣ 4 ਜਨਵਰੀ 2021 ਨੂੰ ਮੁੜ ਤੋਂ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੱਖ ਮੰਗਾਂ ਨੂੰ ਲੈ ਕੇ ਚਰਚਾ ਹੋਵੇਗੀ।
ਇਹ ਵੀ ਪੜ੍ਹੋ : ਅੰਦੋਲਨ 'ਚ ਸ਼ਾਮਲ ਕਿਸਾਨ ਦੀ ਦਿਮਾਗ਼ ਦੀ ਨਾੜੀ ਫਟਣ ਨਾਲ ਮੌਤ
ਨੋਟ : ਅੱਜ ਦੀ ਬੈਠਕ 'ਚ ਕਿਸਾਨ ਅਗਲੀ ਰਣਨੀਤੀ ਕਰਨਗੇ ਤਿਆਰ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ