ਸਰਕਾਰ ਨਾਲ ਬੈਠਕ 'ਚ ਬੋਲੇ ਕਿਸਾਨ ਆਗੂ- ਅਸੀਂ ਕਾਨੂੰਨ ਰੱਦ ਕਰਵਾਉਣ ਆਏ ਹਾਂ

Wednesday, Dec 30, 2020 - 03:25 PM (IST)

ਨਵੀਂ ਦਿੱਲੀ- ਖੇਤੀ ਕਾਨੂੰਨਾਂ ਦਾ ਕਿਸਾਨ ਲਗਾਤਾਰ 35 ਦਿਨਾਂ ਤੋਂ ਵਿਰੋਧ ਕਰ ਰਹੇ ਹਨ। ਇਸ ਵਿਚ ਅੱਜ ਯਾਨੀ ਬੁੱਧਵਾਰ ਨੂੰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਬੈਠਕ ਜਾਰੀ ਹੈ। ਇਸ ਦਰਮਿਆਨ ਸਾਹਮਣੇ ਆਇਆ ਹੈ ਕਿ ਕਿਸਾਨ ਆਗੂਆਂ ਨੇ ਕਹਿ ਦਿੱਤਾ ਕਿ ਅਸੀਂ ਕਾਨੂੰਨ ਰੱਦ ਕਰਵਾਉਣ ਆਏ ਹਾਂ। ਸਾਨੂੰ ਸਰਕਾਰ ਨੇ ਅੰਦੋਲਨ ਕਰਨ ਲਈ ਮਜ਼ਬੂਰ ਕੀਤਾ ਹੈ। ਉੱਥੇ ਹੀ ਸਰਕਾਰ ਨੇ ਕਿਹਾ ਕਿ ਅਸੀਂ ਜਾਇਜ਼ ਮੰਗਾਂ ਮੰਨਣ ਨੂੰ ਤਿਆਰ ਹਾਂ।

ਇਹ ਵੀ ਪੜ੍ਹੋ : ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਗੱਲਬਾਤ, ਕਿਸਾਨ ਆਗੂ ਬੋਲੇ- ਸੋਧ ਮਨਜ਼ੂਰ ਨਹੀਂ

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਕਈ ਵਾਰ ਕਿਹਾ ਜਾ ਚੁਕਿਆ ਹੈ ਕਿ ਉਹ ਖੇਤੀ ਕਾਨੂੰਨ ਵਾਪਸ ਨਹੀਂ ਲਵੇਗੀ। ਅਜਿਹੇ 'ਚ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਨੂੰ ਤਿਆਰ ਹੈ। ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪੀਊਸ਼ ਗੋਇਲ ਦਰਮਿਆਨ ਲੰਬੇ ਦੌਰ ਦੀ ਗੱਲਬਾਤ ਹੋਈ, ਜਿਸ 'ਚ ਕਿਸਾਨਾਂ ਨਾਲ ਮੁਲਾਕਾਤ ਦੀ ਰਣਨੀਤੀ ਬਣਾਈ ਗਈ। ਕਿਸਾਨਾਂ ਵਲੋਂ ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਹੀ ਇਕ ਜਵਾਬ ਭੇਜਿਆ ਗਿਆ ਸੀ। ਜਿਸ 'ਚ ਕਿਸਾਨਾਂ ਨੇ ਕਿਹਾ ਸੀ ਕਿ ਉਹ ਆਪਣੇ ਨਿਸ਼ਚਿਤ ਚਾਰ ਮੁੱਦਿਆਂ 'ਤੇ ਹੀ ਚਰਚਾ ਕਰਨਾ ਚਾਹੁੰਦੇ ਹਨ। ਜਿਨ੍ਹਾਂ 'ਚ ਖੇਤੀ ਕਾਨੂੰਨ ਵਾਪਸੀ ਦੇ ਤਰੀਕੇ, ਬਿਜਲੀ ਬਿੱਲ ਨਾਲ ਜੁੜੇ ਕਾਨੂੰਨ ਦੀ ਵਾਪਸੀ, ਐੱਨ.ਸੀ.ਆਰ. 'ਚ ਪ੍ਰਦੂਸ਼ਣ ਨੂੰ ਲੈ ਕੇ ਬਿੱਲ 'ਤੇ ਚਰਚਾ ਅਤੇ ਪੱਕੀ ਐੱਮ.ਐੱਸ.ਪੀ. 'ਤੇ ਗੱਲ ਕਰਨਗੇ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸਿੰਘੂ ਬਾਰਡਰ 'ਤੇ ਹੋਰ ਵੱਡਾ ਬਣਿਆ ਮੰਚ, ਲੰਬੀ ਲੜਾਈ ਦੀ ਤਿਆਰੀ

ਨੋਟ : ਕੀ ਕਿਸਾਨ ਅਤੇ ਸਰਕਾਰ ਵਿਚਾਲੇ ਬੈਠਕ 'ਚ ਬਣੇਗੀ ਗੱਲ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

 


DIsha

Content Editor

Related News