ਕਿਸਾਨ ਜਥੇਬੰਦੀਆਂ ਨੇ ਦੱਸੀ ਅੱਗੇ ਦੀ ਰਣਨੀਤੀ, ਬੋਲੇ- ਕਾਨੂੰਨ ਰੱਦ ਕਰਵਾ ਕੇ ਹੀ ਰਹਾਂਗੇ

Friday, Jan 01, 2021 - 06:18 PM (IST)

ਕਿਸਾਨ ਜਥੇਬੰਦੀਆਂ ਨੇ ਦੱਸੀ ਅੱਗੇ ਦੀ ਰਣਨੀਤੀ, ਬੋਲੇ- ਕਾਨੂੰਨ ਰੱਦ ਕਰਵਾ ਕੇ ਹੀ ਰਹਾਂਗੇ

ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ ਯਾਨੀ ਸ਼ੁੱਕਰਵਾਰ ਨੂੰ 37ਵਾਂ ਦਿਨ ਹੈ। ਸਿੰਘੂ ਸਰਹੱਦ 'ਤੇ 80 ਕਿਸਾਨ ਜਥੇਬੰਦੀਆਂ ਨੇ ਅੱਜ ਬੈਠਕ ਕੀਤੀ। ਬੈਠਕ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਕਾਨੂੰਨ ਰੱਦ ਕਰਵਾ ਕੇ ਹੀ ਰਹਾਂਗੇ। ਇਸ ਦੌਰਾਨ ਉਨ੍ਹਾਂ ਨੇ ਨਵੇਂ ਸਾਲ ਦੀ ਨਵੀਂ ਰਣਨੀਤੀ ਬਾਰੇ ਦੱਸਿਆ। ਉਨ੍ਹਾਂ ਨੇ ਕਿਹਾ ਕਿ ਜੇਕਰ 4 ਜਨਵਰੀ ਨੂੰ ਹੋਣ ਵਾਲੀ ਬੈਠਕ 'ਚ ਕੋਈ ਗੱਲ ਨਹੀਂ ਨਿਕਲਿਆ ਤਾਂ 6 ਜਨਵਰੀ ਨੂੰ ਟਰੈਕਟਰ ਰੈਲੀ ਕਰਾਂਗੇ। ਯੋਗੇਂਦਰ ਯਾਦਵ ਨੇ ਕਿਹਾ ਕਿ ਸਰਕਾਰ ਸਾਨੂੰ ਹਲਕੇ 'ਚ ਲੈ ਰਹੀ ਹੈ। ਕਿਸਾਨ ਅੰਦੋਲਨ ਨੂੰ ਸ਼ਾਹੀਨ ਬਾਗ਼ ਸਮਝਣ ਦੀ ਗਲਤੀ ਨਾ ਕੀਤੀ ਜਾਵੇ। 6 ਤੋਂ 20 ਦਸੰਬਰ ਤੱਕ ਪੂਰੇ ਦੇਸ਼ 'ਚ ਜਾਗ੍ਰਿਤੀ ਮੁਹਿੰਮ ਚਲਾਈ ਜਾਵੇਗੀ। ਜਿਸ 'ਚ ਪ੍ਰਦਰਸ਼ਨ, ਪ੍ਰੈੱਸ ਕਾਨਫਰੰਸ ਆਦਿ ਹੋਣਗੇ। ਉਨ੍ਹਾਂ ਕਿਹਾ ਕਿ 23 ਜਨਵਰੀ ਨੂੰ ਵੱਖ-ਵੱਖ ਜਗ੍ਹਾ ਪ੍ਰੋਗਰਾਮ ਕੀਤੇ ਜਾਣਗੇ। ਜੇਕਰ 4 ਜਨਵਰੀ ਦੀ ਮੀਟਿੰਗ 'ਚ ਕੋਈ ਗੱਲ ਨਹੀਂ ਬਣੀ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਸ਼ਾਹਜਹਾਂਪੁਰ ਬਾਰਡਰ 'ਤੇ ਅੱਗੇ ਵਧਾਂਗੇ। 

ਇਹ ਵੀ ਪੜ੍ਹੋ : ਕੀ ਤੁਸੀਂ ਅਜੇ ਵੀ ਨਹੀਂ ਜਾਣਦੇ ਕੀ ਨੇ ਖੇਤੀਬਾੜੀ ਕਾਨੂੰਨ ਤੇ ਕਿਉਂ ਹੋ ਰਿਹੈ ਵਿਰੋਧ ਤਾਂ ਪੜ੍ਹੋ ਇਹ ਖ਼ਾਸ ਰਿਪੋਰਟ

ਦੱਸਣਯੋਗ ਹੈ ਕਿ ਕਿਸਾਨ ਅਤੇ ਸਰਕਾਰ ਦਰਮਿਆਨ 7 ਦੌਰ ਦੀ ਗੱਲਬਾਤ 'ਚ ਪੂਰਾ ਹੱਲ ਨਹੀਂ ਨਿਕਲਿਆ ਪਰ ਵਿਵਾਦ ਦੇ 2 ਮੁੱਦਿਆਂ 'ਤੇ ਸਹਿਮਤੀ ਬਣ ਗਈ ਹੈ। ਹੁਣ ਪੂਰੇ ਹੱਲ ਲਈ 4 ਜਨਵਰੀ ਨੂੰ 8ਵੇਂ ਦੌਰ ਦੀ ਬੈਠਕ ਤੈਅ ਕੀਤੀ ਗਈ ਹੈ। ਬੁੱਧਵਾਰ ਨੂੰ ਹੋਈ ਗੱਲਬਾਤ 'ਚ ਸਰਕਾਰ ਨੇ ਬਿਜਲੀ ਬਿੱਲ 'ਚ ਵਾਧੇ  ਅਤੇ ਪਰਾਲੀ ਸਾੜਨ 'ਤੇ ਜੁਰਮਾਨਾ ਲਗਾਉਣ ਨਾਲ ਜੁੜੀਆਂ ਚਿੰਤਾਵਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਹਾਲਾਂਕਿ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਕਾਨੂੰਨੀ ਦਾਇਰੇ 'ਚ ਲਿਆਉਣ ਦੀ ਉਨ੍ਹਾਂ ਦੀ ਮੁੱਖ ਮੰਗ 'ਤੇ ਕੁਝ ਫ਼ੈਸਲਾ ਨਹੀਂ ਹੋ ਸਕਿਆ। ਹੁਣ 4 ਜਨਵਰੀ 2021 ਨੂੰ ਮੁੜ ਤੋਂ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੱਖ ਮੰਗਾਂ ਨੂੰ ਲੈ ਕੇ ਚਰਚਾ ਹੋਵੇਗੀ।

ਇਹ ਵੀ ਪੜ੍ਹੋ : ਕਿਸਾਨੀ ਘੋਲ ਦਾ 37ਵਾਂ ਦਿਨ, 80 ਕਿਸਾਨ ਜਥੇਬੰਦੀਆਂ ਅੱਜ ਸਿੰਘੂ ਸਰਹੱਦ 'ਤੇ ਕਰਨਗੀਆਂ ਬੈਠਕ

ਨੋਟ : ਬੈਠਕ 'ਚ ਹੱਲ ਨਹੀਂ ਨਿਕਲਿਆ ਤਾਂ ਕਿਸਾਨ ਅੰਦੋਲਨ ਕਰਨਗੇ ਤੇਜ਼, ਕੁਮੈਂਟ ਬਾਕਸ 'ਚ ਦਿਓ ਆਪਣਾ ਜਵਾਬ


author

Deepak Kumar

Content Editor

Related News