ਬੈਠਕ ਤੋਂ ਪਹਿਲਾਂ ਬੋਲੇ ਕਿਸਾਨ ਆਗੂ ਟਿਕੈਤ- 'ਸਵਾਮੀਨਾਥਨ ਰਿਪੋਰਟ ਲਾਗੂ ਕਰੇ ਸਰਕਾਰ'

Monday, Jan 04, 2021 - 10:48 AM (IST)

ਬੈਠਕ ਤੋਂ ਪਹਿਲਾਂ ਬੋਲੇ ਕਿਸਾਨ ਆਗੂ ਟਿਕੈਤ- 'ਸਵਾਮੀਨਾਥਨ ਰਿਪੋਰਟ ਲਾਗੂ ਕਰੇ ਸਰਕਾਰ'

ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਕਿਸਾਨ ਦਿੱਲੀ ਦੀ ਸਿੰਘ ਸਰਹੱਦ 'ਤੇ ਡਟੇ ਹੋਏ ਹਨ। ਅੱਜ ਯਾਨੀ ਸੋਮਵਾਰ ਨੂੰ ਕਿਸਾਨ ਜਥੇਬੰਦੀਆਂ ਦੀਆਂ ਸਰਕਾਰ ਨਾਲ 8ਵੇਂ ਦੌਰ ਦੀ ਗੱਲਬਾਤ ਹੋਣ ਵਾਲੀ ਹੈ। ਇਸ ਅਹਿਮ ਬੈਠਕ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅੱਜ ਸਰਕਾਰ ਨਾਲ ਕਈ ਮੁੱਦਿਆਂ 'ਤੇ ਚਰਚਾ ਹੋਣੀ ਹੈ। ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਬਿਨਾਂ ਕਾਨੂੰਨ ਰੱਦ ਕੀਤੇ, ਕਿਸਾਨ ਇੱਥੋਂ ਨਹੀਂ ਹੱਟਣ ਵਾਲਾ ਹੈ। ਇਸ ਅੰਦੋਲਨ ਨੂੰ ਕਿਸਾਨ ਨੇ ਆਪਣੇ ਦਿਲ 'ਚ ਲੈ ਲਿਆ ਹੈ ਅਤੇ ਅਜਿਹੇ 'ਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਘੱਟ ਨਹੀਂ ਸਮਝੇਗਾ। ਸਰਕਾਰ ਨੂੰ ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਨਾ ਚਾਹੀਦਾ ਅਤੇ ਐੱਮ.ਐੱਸ.ਪੀ. 'ਤੇ ਕਾਨੂੰਨ ਬਣਾਉਣਾ ਚਾਹੀਦਾ।

ਜਿੱਥੇ ਕਿਸਾਨ ਨੇਤਾ ਨੇ ਇਹ ਗੱਲ ਕਹੀ ਹੈ, ਉੱਥੇ ਹੀ ਦੂਜੇ ਪਾਸੇ ਬੈਠਕ ਤੋਂ ਪਹਿਲਾਂ ਐਤਵਾਰ ਨੂੰ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਬੈਠਕ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਅੱਜ ਹੋਣ ਵਾਲੀ ਬੈਠਕ 'ਤੇ ਰਣਨੀਤੀ 'ਤੇ ਚਰਚਾ ਹੋਈ ਹੈ। ਦੱਸਣਯੋਗ ਹੈ ਕਿ ਠੰਡ ਅਤੇ ਮੀਂਹ ਦਰਮਿਆਨ ਅੰਦੋਲਨ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਐੱਮ.ਐੱਸ.ਪੀ. ਨੂੰ ਕਾਨੂੰਨ ਰੂਪ ਪ੍ਰਦਾਨ ਕਰਨ ਦੀਆਂ ਉਨ੍ਹਾਂ ਦੀਆਂ 2 ਵੱਡੀਆਂ ਮੰਗਾਂ ਸਰਕਾਰ 4 ਜਨਵਰੀ ਦੀ ਬੈਠਕ 'ਚ ਨਹੀਂ ਮੰਨਦੀ ਹੈ ਤਾਂ ਉਹ ਆਪਣਾ ਅੰਦੋਲਨ ਤੇਜ਼ ਕਰਨਗੇ।

ਇਹ ਵੀ ਪੜ੍ਹੋ : ਕੀ ਅੱਜ ਬਣੇਗੀ ਗੱਲ? ਕਿਸਾਨ ਆਗੂਆਂ ਤੇ ਸਰਕਾਰ ਵਿਚਾਲੇ ਹੋਵੇਗੀ ‘ਗੱਲਬਾਤ’

ਕੀ ਹੈ ਸਵਾਮੀਨਾਥਨ ਰਿਪੋਰਟ
ਦੱਸਣਯੋਗ ਹੈ ਕਿ 18 ਨਵੰਬਰ 2004 ਨੂੰ ਰਾਸ਼ਟਰੀ ਕਿਸਾਨ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ। ਇਸ ਕਮਿਸ਼ਨ ਦੇ ਚੇਅਰਮੈਨ ਖੇਤੀਬਾੜੀ ਵਿਗਿਆਨੀ ਅਤੇ ਹਰਿਤ ਕ੍ਰਾਂਤੀ ਦੇ ਜਨਕ ਡਾ.ਐੱਮ.ਐੱਸ.ਸਵਾਮੀਨਾਥਨ ਸਨ। ਇਸਲਈ ਹੀ ਇਸ ਨੂੰ ਸਵਾਮੀਨਾਥਨ ਦੀ ਰਿਪੋਰਟ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਕਮਿਸ਼ਨ ਨੇ ਸਿਫ਼ਾਰਿਸ਼ ਕੀਤੀ ਸੀ ਕਿ ਕਿਸਾਨਾਂ ਨੂੰ ਫ਼ਸਲ ਉਤਪਾਦਨ ਮੁੱਲ ਤੋਂ 50 ਫੀਸਦੀ ਵੱਧ ਕੀਮਤ ਮਿਲੇ।

ਇਹ ਵੀ ਪੜ੍ਹੋ : ਮੀਂਹ ਅਤੇ ਠੰਡ ਵਿਚਾਲੇ ਵੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ, ਸੌਂਣ ਲਈ ਬਣਾਏ ਗਏ ਟੈਂਟ ਤੇ ਕੱਪੜੇ ਹੋਏ ਗਿੱਲੇ

ਨੋਟ : ਕੀ ਬੈਠਕ 'ਚ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

DIsha

Content Editor

Related News