ਕਿਸਾਨ ਅੰਦੋਲਨ: ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪੁੱਜੇ ਖੇਤੀਬਾੜੀ ਮੰਤਰੀ

Monday, Nov 30, 2020 - 01:01 PM (IST)

ਨਵੀਂ ਦਿੱਲੀ— ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਰਮਿਆਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਮਿਤ ਸ਼ਾਹ ਨੂੰ ਮਿਲਣ ਪੁੱਜੇ ਹਨ। ਜਾਣਕਾਰੀ ਮੁਤਾਬਕ ਬੈਠਕ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਹੋਈ ਬੈਠਕ ਖਤਮ ਹੋ ਗਈ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਇਸ ਬੈਠਕ 'ਚ ਚਰਚਾ ਕੀਤੀ ਗਈ ਅਤੇ ਇਸ ਦੇ ਨਾਲ ਹੀ ਕਿਸਾਨਾਂ ਦੇ ਮਸਲੇ ਨੂੰ ਲੈ ਕੇ ਸਰਕਾਰ ਦਾ ਕੀ ਰੁਖ਼ ਹੈ, ਇਸ 'ਤੇ ਚਰਚਾ ਕੀਤੀ ਗਈ।

ਦੱਸ ਦੇਈਏ ਕਿ ਇਸ ਤੋਂ ਪਹਿਲੀ ਬੀਤੀ ਸ਼ਾਮ ਯਾਨੀ ਕਿ ਐਤਵਾਰ ਨੂੰ ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੇ ਘਰ 2 ਘੰਟੇ ਬੈਠਕ ਚੱਲੀ, ਜਿਸ 'ਚ ਰਾਜਨਾਥ ਸਿੰਘ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਅਮਿਤ ਸ਼ਾਹ ਨੇ ਕਿਸਾਨਾਂ ਅੰਦੋਲਨ 'ਤੇ ਚਰਚਾ ਕੀਤੀ ਗਈ।

ਓਧਰ ਸੂਤਰਾਂ ਦੀ ਮੰਨੀਏ ਤਾਂ ਸਰਕਾਰ ਅਜੇ ਵੀ ਆਪਣੇ ਪੁਰਾਣੀ ਸਟੈਂਡ 'ਤੇ ਕਾਇਮ ਹੈ ਕਿ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਣਗੇ। ਉੱਥੇ ਹੀ ਕਿਸਾਨ ਵੀ ਆਪਣੇ ਸਟੈਂਡ ਤੋਂ ਪਿੱਛੇ ਨਹੀਂ ਹਟ ਰਹੇ ਹਨ। ਇਹ ਹੀ ਕਾਰਨ ਹੈ ਕਿ ਸਰਕਾਰ ਮੰਗਾਂ ਨਹੀਂ ਮੰਗ ਰਹੀ ਅਤੇ ਕਿਸਾਨ ਸੜਕਾਂ 'ਤੇ ਡਟੇ ਹੋਏ ਹਨ। ਕਿਸਾਨੀ ਮਸਲੇ 'ਤੇ ਸਰਕਾਰ ਪੂਰੀ ਤਰ੍ਹਾਂ ਸਰਗਰਮ ਹੈ। ਦੱਸ ਦੇਈਏ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਦਾ ਦਿੱਲੀ ਵਿਚ ਅੱਜ 5ਵਾਂ ਦਿਨ ਹੈ। ਵੱਡੀ ਗਿਣਤੀ ਵਿਚ ਕਿਸਾਨ ਟਿਕਰੀ ਅਤੇ ਸਿੰਘੂ ਬਾਰਡਰਾਂ 'ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਨਹੀਂ ਦਿੰਦੀ ਹੈ, ਉਦੋਂ ਤੱਕ ਅਸੀਂ ਅਸੀਂ ਸੜਕਾਂ 'ਤੇ ਹੀ ਡਟੇ ਰਹਾਂਗੇ ਅਤੇ ਅੰਦੋਲਨ ਨੂੰ ਹੋਰ ਤੇਜ਼ ਕਰਾਂਗੇ।


Tanu

Content Editor

Related News