ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਉੱਚ ਪੱਧਰੀ ਮੀਟਿੰਗ ’ਚ ਪਿਆਜ਼ ਦੇ ਮੁੱਦੇ ਦੀ ਸਮੀਖਿਆ

Wednesday, Dec 13, 2023 - 01:40 AM (IST)

ਜੈਤੋ (ਪਰਾਸ਼ਰ)- ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਕਬਾਇਲੀ ਮਾਮਲੇ ਮੰਤਰੀ ਅਰਜੁਨ ਮੁੰਡਾ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਨੈਫੇਡ, ਐੱਨ. ਸੀ. ਸੀ. ਐੱਫ., ਖੇਤੀਬਾੜੀ ਅਤੇ ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਿਸਾਨਾਂ ਤੋਂ ਪਿਆਜ਼ ਦੀ ਖਰੀਦ ਸਬੰਧੀ ਮਾਮਲਿਆਂ ਦਾ ਜਾਇਜ਼ਾ ਲਿਆ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 'ਚ ਆਹਮੋ-ਸਾਹਮਣੇ ਹੋਣਗੇ ਬੀਬਾ ਬਾਦਲ, ਗੁਰਮੀਤ ਖੁੱਡੀਆਂ ਤੇ ਬਲਕੌਰ ਸਿੰਘ ਸਿੱਧੂ!

ਉਨ੍ਹਾਂ ਕਿਹਾ ਹੈ ਕਿ ਮੌਜੂਦਾ ਸਾਲ ’ਚ ਸਰਕਾਰ ਵੱਲੋਂ 7 ਰੁਪਏ ਦਾ ਕਰਜ਼ਾ ਐੱਨ. ਸੀ. ਸੀ. ਐੱਫ. ਅਤੇ ਬਫਰ ਸਟਾਕ ਲਈ ਨੈਫੇਡ ਨੂੰ 7 ਲੱਖ ਟਨ ਪਿਆਜ਼ ਖਰੀਦਣ ਦੇ ਨਿਰਦੇਸ਼ ਦਿੱਤੇ ਗਏ ਹਨ। ਹੁਣ ਤੱਕ ਦੋ ਪੜਾਵਾਂ ’ਚ ਮਹਾਰਾਸ਼ਟਰ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਆਂਧਰਾ ਪ੍ਰਦੇਸ਼ ਤੋਂ ਪਿਆਜ਼ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਦਕਿ ਏਜੰਸੀਆਂ ਵੱਲੋਂ ਗੁਜਰਾਤ ਦੇ ਕਿਸਾਨਾਂ ਤੋਂ ਪਿਆਜ਼ ਖਰੀਦਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਮੁੰਬਈ ਪੁਲਸ ਨੇ ਜਲੰਧਰ 'ਚ ਲਾਇਆ ਡੇਰਾ, ਨਾਮੀ ਲੋਕਾਂ ਦੇ ਫੁੱਲੇ ਹੱਥ-ਪੈਰ, ਜਾਣੋ ਕੀ ਹੈ ਪੂਰਾ ਮਾਮਲਾ

ਕਿਸਾਨਾਂ ਨੂੰ ਲਾਹੇਵੰਦ ਭਾਅ ਪ੍ਰਦਾਨ ਕਰਨ ਲਈ, ਐੱਨ.ਸੀ.ਸੀ.ਐੱਫ. ਅਤੇ ਨੈਫੇਡ ਨੇ ਕਿਸਾਨਾਂ ਅਤੇ ਐੱਫ.ਪੀ.ਓਜ਼ ਵਿਚ ਜਾਗਰੂਕਤਾ ਫੈਲਾਉਣ ਲਈ ਪੈਂਫਲੇਟ ਵੰਡਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਮਿਆਰੀ ਉਪਜ ਖਰੀਦ ਕੇ ਸਹੀ ਮੁੱਲ ਦਿਵਾਉਣ ਦੇ ਮੰਤਵ ਨਾਲ ਕਿਸਾਨਾਂ ਤੱਕ ਪਹੁੰਚ ਕਰਨ ਲਈ ਵਿਆਪਕ ਪ੍ਰਚਾਰ ਕਰਨ ਅਤੇ ਕਿਸਾਨਾਂ ਤੱਕ ਪਹੁੰਚ ਕਰਨ ਲਈ ਅਖ਼ਬਾਰਾਂ ਵਿੱਚ ਇਸ਼ਤਿਹਾਰ ਵੀ ਪ੍ਰਕਾਸ਼ਿਤ ਕੀਤੇ ਜਾ ਰਹੇ ਹਨ। ਮੀਟਿੰਗ ਦੌਰਾਨ ਖੇਤੀਬਾੜੀ ਮੰਤਰਾਲੇ ਦੇ ਵਿਸ਼ੇਸ਼ ਸਕੱਤਰ ਅਤੇ ਕਿਸਾਨ ਭਲਾਈ ਨੇ ਕਿਹਾ ਕਿ ਕਿਸਾਨਾਂ ਨੂੰ ਪਿਆਜ਼ ਦੀ ਹੋਰ ਬਿਜਾਈ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News