ਬੈਠਕ ਤੋਂ ਬਾਅਦ ਬੋਲੇ ਖੇਤੀ ਮੰਤਰੀ ਤੋਮਰ, ਕਿਹਾ- ਚਾਰ ਵਿਸ਼ਿਆ ਚੋਂ ਦੋ ‘ਤੇ ਬਣੀ ਰਜ਼ਾਮੰਦੀ

12/30/2020 7:42:07 PM

ਨਵੀਂ ਦਿੱਲੀ - ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਨੇ ਚਾਰ ਪ੍ਰਸਤਾਵ ਰੱਖੇ ਸਨ, ਜਿਨ੍ਹਾਂ ਵਿੱਚੋ ਦੋ 'ਤੇ ਸਹਿਮਤੀ ਬਣ ਗਈ ਹੈ। ਵਾਤਾਵਰਣ ਸਬੰਧੀ ਆਰਡੀਨੈਂਸ 'ਤੇ ਰਜ਼ਾਮੰਦੀ ਹੋ ਗਈ ਹੈ। ਐੱਮ.ਐੱਸ.ਪੀ. 'ਤੇ ਕਾਨੂੰਨ ਨੂੰ ਲੈ ਕੇ ਚਰਚਾ ਜਾਰੀ ਹੈ। ਅਸੀਂ ਐੱਮ.ਐੱਸ.ਪੀ. 'ਤੇ ਲਿਖਤੀ ਭਰੋਸਾ ਦੇਣ ਲਈ ਤਿਆਰ ਹਾਂ। ਐੱਮ.ਐੱਸ.ਪੀ. ਜਾਰੀ ਰਹੇਗੀ। ਬਿਜਲੀ ਬਿੱਲ ਨੂੰ ਲੈ ਕੇ ਵੀ ਸਹਿਮਤੀ ਬਣ ਗਈ ਹੈ। ਪਰਾਲੀ ਦੇ ਮੁੱਦੇ 'ਤੇ ਵੀ ਰਜ਼ਾਮੰਦੀ ਹੋ ਗਈ ਹੈ।
ਇਹ ਵੀ ਪੜ੍ਹੋ: ਕੇਂਦਰ ਤੇ ਕਿਸਾਨਾਂ ਵਿਚਾਲੇ ਬੈਠਕ ਖ਼ਤਮ, 4 ਜਨਵਰੀ ਨੂੰ ਹੋਵੇਗੀ ਅਗਲੀ ਮੀਟਿੰਗ 

ਕੇਂਦਰੀ ਮੰਤਰੀ ਨੇ ਕਿਹਾ ਕਿ ਮੁੱਦਿਆਂ 'ਤੇ ਕਿਸਾਨ-ਸਰਕਾਰ ਵਿਚਾਲੇ 50 ਫੀਸਦੀ ਸਹਿਮਤੀ ਬਣ ਗਈ ਹੈ। ਕਿਸਾਨਾਂ ਲਈ ਸਨਮਾਨ ਅਤੇ ਸੰਵੇਦਨਾ ਹੈ। ਉਮੀਦ ਹੈ ਕਿ ਕਿਸਾਨ ਅਤੇ ਸਰਕਾਰ ਵਿੱਚ ਸਹਿਮਤੀ ਬਣੇਗੀ। ਕਮੇਟੀ ਬਣਾਉਣ ਲਈ ਸਰਕਾਰ ਪਹਿਲੇ ਦਿਨ ਤੋਂ ਤਿਆਰ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨ ਬਜ਼ੁਰਗਾਂ, ਬੱਚਿਆਂ ਅਤੇ ਔਰਤਾਂ ਨੂੰ ਘਰ ਵਾਪਸ ਭੇਜ ਦੇਣ।

ਉਥੇ ਹੀ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੇ ਸਾਡੀਆਂ ਦੋ ਮੰਗਾਂ ਲਈਆਂ ਹਨ। ਅੱਜ ਦੀ ਗੱਲਬਾਤ ਚੰਗੀ ਰਹੀ। ਹੁਣ 4 ਜਨਵਰੀ ਨੂੰ ਅਗਲੀ ਗੱਲਬਾਤ ਹੋਵੇਗੀ, ਉਦੋਂ ਤੱਕ ਸ਼ਾਂਤੀਪੂਰਨ ਢੰਗ ਨਾਲ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।

ਜ਼ਿਕਰਯੋਗ ਹੈ ਕਿ ਕੇਂਦਰ ਅਤੇ ਕਿਸਾਨਾਂ ਵਿਚਾਲੇ 6ਵੇਂ ਦੌਰ ਦੀ ਗੱਲਬਾਤ ਅੱਜ ਯਾਨੀ ਕਿ ਬੁੱਧਵਾਰ ਨੂੰ ਹੋਈ। ਇਸ ਬੈਠਕ ’ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ ਮੰਤਰੀ ਪਿਊਸ਼ ਗੋਇਲ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਇੱਥੇ ਵਿਗਿਆਨ ਭਵਨ ’ਚ 40 ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ। ਹੁਣ ਅਗਲੀ ਮੀਟਿੰਗ 4 ਜਨਵਰੀ ਨੂੰ ਹੋਵੇਗੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।


Inder Prajapati

Content Editor

Related News