ਅਗਸਤਾ ਵੇਸਟਲੈਂਡ ਘਪਲਾ: ਵਿਚੋਲੇ ਮਾਈਕਲ ਦੀ ਜ਼ਮਾਨਤ ਦੀ ਅਰਜ਼ੀ ਰੱਦ
Saturday, Jun 19, 2021 - 04:32 AM (IST)
ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਸੀ. ਬੀ. ਆਈ. ਵੱਲੋਂ ਕਥਿਤ ਅਗਸਤਾ ਵੇਸਟਲੈਂਡ ਘਪਲੇ ਸਬੰਧੀ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਥਿਤ ਵਿਚੋਲੇ ਕ੍ਰਿਸ਼ਚੀਅਨ ਮਾਈਕਲ ਦੀ ਜ਼ਮਾਨਤ ਦੀ ਅਰਜ਼ੀ ਸ਼ੁੱਕਰਵਾਰ ਰੱਦ ਕਰ ਦਿੱਤੀ। ਸੀ. ਬੀ. ਆਈ. ਦੇ ਮਾਣਯੋਗ ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਬਰਤਾਨਵੀ ਨਾਗਰਿਕ ਨੂੰ ਰਾਹਤ ਦੇਣ ਤੋਂ ਨਾਂਹ ਕਰ ਦਿੱਤੀ। ਮੁਲਜ਼ਮ ਨੇ ਕਿਹਾ ਸੀ ਕਿ ਜਾਂਚ ਪੜਤਾਲ ਲਈ ਉਸਦੀ ਲੋੜ ਨਹੀਂ ਹੈ ਅਤੇ ਉਹ ਜਾਂਚ ਵਿਚ ਸਹਿਯੋਗ ਦੇਣ ਲਈ ਤਿਆਰ ਹੈ।
ਇਹ ਵੀ ਪੜ੍ਹੋ- ਜ਼ਿੰਦਗੀ ਦੀ ਜੰਗ ਹਾਰੇ 'ਫਲਾਇੰਗ ਸਿੱਖ' ਮਿਲਖਾ ਸਿੰਘ, ਪੀ.ਜੀ.ਆਈ. 'ਚ ਹੋਈ ਮੌਤ
ਅਰਜ਼ੀ ਵਿਚ ਉਸਨੇ ਇਹ ਵੀ ਕਿਹਾ ਸੀ ਕਿ ਉਸਨੇ ਕਦੇ ਵੀ ਕਾਨੂੰਨ ਦੀ ਪ੍ਰਕਿਰਿਆ ਤੋਂ ਬਚਣ ਦੀ ਕੋਸ਼ਿਸ਼ ਨਹੀਂ ਕੀਤੀ। ਜੇ ਉਸਨੂੰ ਹੋਰ ਹਿਰਾਸਤ ਵਿਚ ਰੱਖਿਆ ਜਾਂਦਾ ਹੈ ਤਾਂ ਵੀ ਕੁਝ ਹਾਸਲ ਨਹੀਂ ਹੋਵੇਗਾ। ਮਾਮਲਾ ਅਗਸਤਾ ਵੇਸਟਲੈਂਡ ਕੋਲੋਂ 12 ਵੀ. ਵੀ. ਆਈ. ਪੀ. ਹੈਲੀਕਾਪਟਰਾਂ ਦੀ ਖਰੀਦ ਨਾਲ ਸਬੰਧਤ 3600 ਕਰੋੜ ਰੁਪਏ ਦੇ ਕਥਿਤ ਘਪਲੇ ਨਾਲ ਜੁੜਿਆ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।