ਅਹਿਮਦਾਬਾਦ : ਰਿਹਾਇਸ਼ੀ ਇਮਾਰਤ ’ਚ ਲੱਗੀ ਅੱਗ ; ਔਰਤ ਦੀ ਮੌਤ, 22 ਜ਼ਖ਼ਮੀ
Saturday, Nov 16, 2024 - 07:07 PM (IST)
ਅਹਿਮਦਾਬਾਦ (ਏਜੰਸੀ)- ਗੁਜਰਾਤ ’ਚ ਅਹਿਮਦਾਬਾਦ ਦੇ ਬੋਪਲ ਇਲਾਕੇ ’ਚ ਇਕ ਬਹੁਮੰਜ਼ਿਲਾ ਰਿਹਾਇਸ਼ੀ ਇਮਾਰਤ ’ਚ ਅੱਗ ਲੱਗਣ ਨਾਲ 65 ਸਾਲ ਦੀ ਇਕ ਔਰਤ ਮਿਲਾਬੇਨ ਸ਼ਾਹ ਦੀ ਮੌਤ ਹੋ ਗਈ ਤੇ 22 ਹੋਰ ਜ਼ਖਮੀ ਹੋ ਗਏ। ਬੋਪਲ ਥਾਣੇ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਦੱਸਿਆ ਕਿ ਸ਼ੁੱਕਰਵਾਰ ਰਾਤ ਕਰੀਬ 10.40 ਵਜੇ 21 ਮੰਜ਼ਿਲਾ ‘ਇਸਕਾਨ ਪਲੈਟਿਨਾ’ ਇਮਾਰਤ ਦੀ ਅੱਠਵੀਂ ਮੰਜ਼ਿਲ ’ਤੇ ਅੱਗ ਲੱਗ ਗਈ। ਅੱਗ ਜਲਦੀ ਹੀ ਇਮਾਰਤ ਦੀ 21ਵੀਂ ਮੰਜ਼ਿਲ ਤੱਕ ਫੈਲ ਗਈ।
ਇਹ ਵੀ ਪੜ੍ਹੋ: ਅਰਸ਼ ਡੱਲਾ ਕੇਸ: ਕੈਨੇਡੀਅਨ ਅਦਾਲਤ ਨੇ ਮੁਕੱਦਮੇ ਦੇ ਟੈਲੀਕਾਸਟ 'ਤੇ ਲਾਈ ਪੂਰਨ ਪਾਬੰਦੀ
ਐਡੀਸ਼ਨਲ ਚੀਫ਼ ਫਾਇਰ ਅਫ਼ਸਰ ਮਿਥੁਨ ਮਿਸਤਰੀ ਮੁਤਾਬਕ ਇਮਾਰਤ ਵਿੱਚੋਂ 200 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਅਤੇ ਅੱਗ ਬੁਝਾਉਣ ਲਈ ਕਈ ਵਾਹਨਾਂ ਨੂੰ ਮੌਕੇ 'ਤੇ ਭੇਜਿਆ ਗਿਆ। ਇਕ ਫਾਇਰ ਫਾਈਟਰ ਅਧਿਕਾਰੀ ਨੇ ਦੱਸਿਆ ਕਿ ਇਮਾਰਤ ਦੀ ਅੱਠਵੀਂ ਮੰਜ਼ਿਲ ’ਤੇ ‘ਇਲੈਕਟ੍ਰਿਕ ਡਕਟ’ ’ਚ ਸ਼ਾਰਟ ਸਰਕਟ ਹੋਣ ਕਾਰਨ ਸ਼ਾਇਦ ਅੱਗ ਲੱਗੀ। ਅਸਲ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਜ਼ਖਮੀ ਹੋਏ ਲੋਕਾਂ ਨੂੰ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਬਜ਼ੁਰਗ ਔਰਤ ਮਿਲਾਬੇਨ ਸ਼ਾਹ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਵਧਾਈ ਕੈਨੇਡਾ ਦੀ ਚਿੰਤਾ, ਜਾਣੋ ਕੀ ਹੈ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8