ਅਹਿਮਦਾਬਾਦ: ਵਪਾਰਕ ਇਮਾਰਤ ''ਚ ਲੱਗੀ ਭਿਆਨਕ ਅੱਗ, 50 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ

Friday, May 22, 2026 - 05:57 PM (IST)

ਅਹਿਮਦਾਬਾਦ: ਵਪਾਰਕ ਇਮਾਰਤ ''ਚ ਲੱਗੀ ਭਿਆਨਕ ਅੱਗ, 50 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ

ਅਹਿਮਦਾਬਾਦ: ਗੁਜਰਾਤ ਦੇ ਅਹਿਮਦਾਬਾਦ ਦੇ ਮਕਰਬਾ ਇਲਾਕੇ 'ਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ 11 ਮੰਜ਼ਿਲਾ ਵਪਾਰਕ ਇਮਾਰਤ, 'ਸੌਲੀਟੇਅਰ ਬਿਲਡਿੰਗ' ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਹ ਅੱਗ ਇਮਾਰਤ ਦੇ ਟਾਵਰ ਬੀ ਦੀ ਤੀਜੀ ਮੰਜ਼ਿਲ 'ਤੇ ਲੱਗੀ, ਜਿਸ ਤੋਂ ਬਾਅਦ ਇਲਾਕੇ ਵਿੱਚ ਅਫਰਾ-ਤਫਰੀ ਮਚ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਅਹਿਮਦਾਬਾਦ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਵੱਲੋਂ ਵੱਡੇ ਪੱਧਰ 'ਤੇ ਬਚਾਅ ਮੁਹਿੰਮ ਚਲਾਈ ਗਈ। ਡਿਵੀਜ਼ਨਲ ਅਫਸਰ ਐੱਸ.ਬੀ. ਜਡੇਜਾ ਅਨੁਸਾਰ, ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਲਗਭਗ 10 ਗੱਡੀਆਂ ਭੇਜੀਆਂ ਗਈਆਂ ਤੇ ਇਮਾਰਤ 'ਚ ਫਸੇ 50 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਇਸ ਹਾਦਸੇ 'ਚ ਖ਼ਤਰਨਾਕ ਧੂੰਏਂ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਸਿਹਤ ਵਿਗੜ ਗਈ, ਜਿਸ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀਆਂ ਅਨੁਸਾਰ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News