Ahmedabad Plane Crash ''ਤੇ ਬੋਲੇ Air India ਦੇ ਚੇਅਰਮੈਨ, ਕਿਹਾ-ਮੇਰੇ ਕਰੀਅਰ ਦਾ ਸਭ ਤੋਂ ਕਾਲਾ ਦਿਨ
Friday, Jun 13, 2025 - 12:37 PM (IST)

ਨੈਸ਼ਨਲ ਡੈਸਕ : ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ AI171 ਕੱਲ੍ਹ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੁਖਦਾਈ ਘਟਨਾ ਤੋਂ ਬਾਅਦ ਏਅਰ ਇੰਡੀਆ ਨੇ ਆਪਣਾ ਅਧਿਕਾਰਤ ਬਿਆਨ ਜਾਰੀ ਕੀਤਾ ਹੈ, ਜਿਸ ਵਿੱਚ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਹਾਦਸੇ ਤੋਂ ਤੁਰੰਤ ਬਾਅਦ ਜਹਾਜ਼ ਇੱਕ ਡਾਕਟਰ ਦੇ ਹੋਸਟਲ ਦੇ ਉੱਪਰ ਡਿੱਗ ਗਿਆ, ਜਿਸ ਕਾਰਨ ਇੱਕ ਭਿਆਨਕ ਦ੍ਰਿਸ਼ ਦੇਖਣ ਨੂੰ ਮਿਲਿਆ।
ਇਹ ਵੀ ਪੜ੍ਹੋ : Rain Alert: 14, 15, 16, 17, 18 ਜੂਨ ਨੂੰ ਤੇਜ਼ ਹਨ੍ਹੇਰੀ-ਤੂਫਾਨ, IMD ਵਲੋਂ ਭਾਰੀ ਮੀਂਹ ਦਾ ਵੀ ਅਲਰਟ
ਏਅਰ ਇੰਡੀਆ ਦੇ ਚੇਅਰਮੈਨ ਐੱਨ. ਚੰਦਰਸ਼ੇਖਰਨ ਨੇ ਇੱਕ ਬਿਆਨ ਵਿੱਚ ਕਿਹਾ, "ਸਾਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਏਅਰ ਇੰਡੀਆ ਦੀ ਫਲਾਈਟ 171 ਜੋ ਕਿ ਅਹਿਮਦਾਬਾਦ ਤੋਂ ਲੰਡਨ ਗੈਟਵਿਕ ਜਾ ਰਹੀ ਸੀ, ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਸਾਡੀਆਂ ਸੰਵੇਦਨਾਵਾਂ ਪ੍ਰਭਾਵਿਤ ਪਰਿਵਾਰਾਂ ਅਤੇ ਅਜ਼ੀਜ਼ਾਂ ਨਾਲ ਹਨ। ਇਸ ਸਮੇਂ ਸਾਡੀ ਤਰਜੀਹ ਪ੍ਰਭਾਵਿਤ ਲੋਕਾਂ ਅਤੇ ਪਰਿਵਾਰਾਂ ਦੀ ਮਦਦ ਕਰਨਾ ਹੈ।" ਉਨ੍ਹਾਂ ਅੱਗੇ ਕਿਹਾ, "ਅਸੀਂ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਾਂ ਅਤੇ ਐਮਰਜੈਂਸੀ ਟੀਮਾਂ ਦੀ ਮਦਦ ਕਰ ਰਹੇ ਹਾਂ।"
ਇਹ ਵੀ ਪੜ੍ਹੋ : ਸਾਵਧਾਨ! ਹਵਾਈ ਯਾਤਰਾ ਕਰਦੇ ਸਮੇਂ ਭੁੱਲ ਕੇ ਵੀ ਨਾ ਲੈ ਕੇ ਜਾਓ ਇਹ ਚੀਜ਼ਾਂ, ਵਾਪਰ ਸਕਦੇ ਵੱਡਾ ਹਾਦਸਾ
ਏਅਰ ਇੰਡੀਆ ਨੇ ਕਿਹਾ ਕਿ ਫਲਾਈਟ AI171 ਨੇ ਦੁਪਹਿਰ 1:38 ਵਜੇ ਉਡਾਣ ਭਰੀ ਸੀ। ਜਹਾਜ਼ ਵਿੱਚ ਕੁੱਲ 242 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ 169 ਭਾਰਤੀ ਨਾਗਰਿਕ, 53 ਬ੍ਰਿਟਿਸ਼ ਨਾਗਰਿਕ, 1 ਕੈਨੇਡੀਅਨ ਨਾਗਰਿਕ ਅਤੇ 7 ਪੁਰਤਗਾਲੀ ਨਾਗਰਿਕ ਸ਼ਾਮਲ ਸਨ। ਇਸ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਏਅਰ ਇੰਡੀਆ ਨੇ ਇਸ ਹਾਦਸੇ ਨਾਲ ਸਬੰਧਤ ਜਾਣਕਾਰੀ ਲਈ ਇੱਕ ਹਾਟਲਾਈਨ ਨੰਬਰ 1800 5691 444 ਜਾਰੀ ਕੀਤਾ ਹੈ। ਕੰਪਨੀ ਨੇ ਕਿਹਾ ਹੈ ਕਿ ਉਹ ਅਧਿਕਾਰੀਆਂ ਦਾ ਪੂਰਾ ਸਮਰਥਨ ਕਰੇਗੀ ਅਤੇ ਲੋਕਾਂ ਨੂੰ ਸਬਰ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ ਜਾਣਗੇ ਹੋਸ਼, ਬੀਅਰ ਦੇ ਵੀ ਵੱਧ ਗਏ ਰੇਟ
ਇਸ ਦੁਖਦਾਈ ਘਟਨਾ ਲਈ ਸੰਵੇਦਨਾ ਪ੍ਰਗਟ ਕਰਦੇ ਹੋਏ ਏਅਰ ਇੰਡੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਸਕ੍ਰੀਨ ਵੀ ਕਾਲੀ ਕਰ ਦਿੱਤੀ ਹੈ। AI171 ਦੇ ਹਾਦਸੇ ਦੇ ਮੱਦੇਨਜ਼ਰ ਸਾਰੇ ਵੇਰਵਿਆਂ ਦਾ ਤਾਲਮੇਲ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਖੇ ਇੱਕ ਆਪ੍ਰੇਸ਼ਨ ਕੰਟਰੋਲ ਰੂਮ ਵੀ ਸਰਗਰਮ ਕੀਤਾ ਗਿਆ ਹੈ। ਇਸਦੇ ਸੰਪਰਕ ਨੰਬਰ 011-24610843 ਅਤੇ 9650391859 ਹਨ। ਇਸ ਭਿਆਨਕ ਹਾਦਸੇ ਨੇ ਪੂਰੇ ਦੇਸ਼ ਨੂੰ ਸੋਗ ਵਿੱਚ ਡੁੱਬਾ ਦਿੱਤਾ ਹੈ, ਪਰ ਪ੍ਰਸ਼ਾਸਨ ਅਤੇ ਏਅਰਲਾਈਨ ਕੰਪਨੀਆਂ ਸਥਿਤੀ ਨੂੰ ਸੰਭਾਲਣ ਅਤੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਮਿਲ ਕੇ ਕੰਮ ਕਰ ਰਹੀਆਂ ਹਨ।
ਇਹ ਵੀ ਪੜ੍ਹੋ : 7 ਜੂਨ ਨੂੰ ਹੋਣ ਵਾਲਾ ਕੁਝ ਵੱਡਾ! ਬਾਬਾ ਵਾਂਗਾ ਦੀ ਡਰਾਉਣੀ ਭਵਿੱਖਬਾਣੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।