AI ਨਾਲ ਕੱਢੀ ਆਵਾਜ਼ ਤੇ ਕੀਤੇ ਹਸਤਾਖ਼ਰ! MLA ਦੇ ਖਾਤੇ ''ਚੋਂ ਕੱਢਵਾ ਲਏ 3,20,00,000 ਰੁਪਏ

Thursday, Jul 03, 2025 - 09:21 AM (IST)

AI ਨਾਲ ਕੱਢੀ ਆਵਾਜ਼ ਤੇ ਕੀਤੇ ਹਸਤਾਖ਼ਰ! MLA ਦੇ ਖਾਤੇ ''ਚੋਂ ਕੱਢਵਾ ਲਏ 3,20,00,000 ਰੁਪਏ

ਨੈਸ਼ਨਲ ਡੈਸਕ: ਮਹਾਰਾਸ਼ਟਰ ਤੋਂ AI ਦੀ ਦੁਰਵਰਤੋਂ ਨਾਲ ਵੱਡੀ ਠੱਗੀ ਦਾ ਬੜਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ MLA ਪ੍ਰਸਾਦ ਲਾਡ ਮੁਤਾਬਕ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਲੈਟਰਹੈੱਡ ਦੇ ਨਾਲ-ਨਾਲ ਉਨ੍ਹਾਂ ਦੇ ਦਸਤਖਤ ਵੀ ਜਾਅਲੀ ਬਣਾਏ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਵਰਤੋਂ ਕਰਕੇ ਰਤਨਾਗਿਰੀ ਜ਼ਿਲ੍ਹੇ ਤੋਂ 3.20 ਕਰੋੜ ਰੁਪਏ ਟ੍ਰਾਂਸਫਰ ਕੀਤੇ। MLA ਲਾਡ ਨੇ ਮੰਗ ਕੀਤੀ ਕਿ ਰਾਜ ਸਰਕਾਰ ਮੁੰਬਈ ਪੁਲਸ ਨੂੰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦਾ ਨਿਰਦੇਸ਼ ਦੇਵੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਅਸਮਾਨੀ ਬਿਜਲੀ ਡਿੱਗਣ ਦਾ ਖ਼ਤਰਾ! ਮੀਂਹ-ਹਨੇਰੀ ਦੀ ਵੀ ਸੰਭਾਵਨਾ; ਵਿਭਾਗ ਵੱਲੋਂ ਅਲਰਟ ਜਾਰੀ

ਇਹ ਧੋਖਾਧੜੀ ਮੰਗਲਵਾਰ ਨੂੰ ਉਸ ਸਮੇਂ ਸਾਹਮਣੇ ਆਈ ਜਦੋਂ ਲਾਡ ਨੂੰ ਰਤਨਾਗਿਰੀ ਜ਼ਿਲ੍ਹਾ ਕੁਲੈਕਟਰ ਦਫ਼ਤਰ ਤੋਂ ਇਕ ਫੋਨ ਆਇਆ ਜਿਸ ਵਿਚ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੇ ਪੈਸੇ ਟ੍ਰਾਂਸਫਰ ਕੀਤੇ ਹਨ। ਲਾਡ ਨੇ ਵਿਧਾਨ ਪ੍ਰੀਸ਼ਦ ਨੂੰ ਦੱਸਿਆ, "ਬੀਡ ਜ਼ਿਲ੍ਹੇ ਦੇ ਕਿਸੇ ਵਿਅਕਤੀ ਨੇ ਮੇਰੇ ਦਸਤਖਤ ਜਾਅਲੀ ਕੀਤੇ ਅੇਤੇ ਰਤਨਾਗਿਰੀ ਤੋਂ 3.20 ਕਰੋੜ ਰੁਪਏ ਭੇਜੇ ਅਤੇ 36 ਕੰਮਾਂ ਦੀ ਸੂਚੀ ਵੀ ਬਣਾਈ। ਜਦੋਂ ਮੈਂ ਵੇਰਵੇ ਮੰਗੇ, ਤਾਂ ਮੈਨੂੰ ਪਤਾ ਲੱਗਾ ਕਿ ਮੇਰਾ ਲੈਟਰਹੈੱਡ ਅਤੇ ਦਸਤਖ਼ਤ ਜਾਅਲੀ ਸਨ। ਮੇਰੀ ਆਵਾਜ਼ ਏ.ਆਈ. ਦੀ ਵਰਤੋਂ ਕਰਕੇ ਬਣਾਈ ਗਈ ਸੀ, ਤਾਂ ਜੋ ਅਜਿਹਾ ਲੱਗੇ ਕਿ ਮੈਂ ਅਧਿਕਾਰੀਆਂ ਨਾਲ ਗੱਲ ਕੀਤੀ ਹੈ।" 

ਇਹ ਖ਼ਬਰ ਵੀ ਪੜ੍ਹੋ - ਬੁਢਾਪਾ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਕਦਮ!

ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਓ.ਟੀ.ਪੀ. ਜਨਰੇਟ ਕਰਨ ਵਰਗਾ ਸਿਸਟਮ ਤਿਆਰ ਕਰਨਾ ਚਾਹੀਦਾ ਹੈ, ਜੋ ਵਿਧਾਇਕ ਫੰਡਾਂ ਦੀ ਵੰਡ ਸ਼ੁਰੂ ਕਰਦੇ ਸਮੇਂ ਵਿਧਾਇਕਾਂ ਨੂੰ ਭੇਜਿਆ ਜਾ ਸਕੇ। ਲਾਡ ਨੇ ਕਿਹਾ ਕਿ ਜੇਕਰ ਇਹ ਥੋੜ੍ਹੀ ਜਿਹੀ ਰਕਮ ਹੁੰਦੀ, ਤਾਂ ਇਹ ਮਾਮਲਾ ਮੇਰੇ ਧਿਆਨ ਵਿਚ ਵੀ ਨਾ ਆਉਂਦਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News