ਖੇਤੀਬਾੜੀ ’ਚ ਕ੍ਰਾਂਤੀ ਲਿਆਏਗਾ AI, ਕਿਸਾਨਾਂ ਦੀ ਹਾਲਤ ਸੁਧਰੇਗੀ : ਗਡਕਰੀ
Saturday, Sep 13, 2025 - 03:05 PM (IST)

ਨਾਗਪੁਰ (ਭਾਸ਼ਾ) - ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ) ਖੇਤੀਬਾੜੀ ਖੇਤਰ ’ਚ ਕ੍ਰਾਂਤੀ ਲਿਆਵੇਗਾ ਤੇ ਕਿਸਾਨਾਂ ਦੀ ਹਾਲਤ ਸੁਧਾਰਨ ’ਚ ਮਦਦ ਕਰੇਗਾ। ਨਿਤਿਨ ਗਡਕਰੀ ਨੇ ਸ਼ੁੱਕਰਵਾਰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਬਾਰਾਮਤੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਦੌਰਾ ਕਰ ਕੇ ਉੱਥੇ ਅਪਣਾਈਆਂ ਜਾ ਰਹੀਆਂ ਨਵੀਆਂ ਤਕਨੀਕਾਂ ਨੂੰ ਵੇਖਣਾ ਚਾਹੀਦਾ ਹੈ। ਆਰਟੀਫੀਸ਼ੀਅਲ ਇੰਟੈਲੀਜੈਂਸ ਯਕੀਨੀ ਤੌਰ ’ਤੇ ਕਿਸਾਨਾਂ ਲਈ ਮਦਦਗਾਰ ਸਾਬਤ ਹੋਵੇਗੀ। ਮੇਰਾ ਮੰਨਣਾ ਹੈ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਖੇਤੀਬਾੜੀ ਖੇਤਰ ’ਚ ਕ੍ਰਾਂਤੀ ਲਿਆਏਗੀ।
ਇਹ ਵੀ ਪੜ੍ਹੋ : ਔਰਤਾਂ ਲਈ ਵੱਡੀ ਖੁਸ਼ਖ਼ਬਰੀ, ਖਾਤਿਆਂ ਵਿੱਚ ਆਉਣਗੇ 2500 ਰੁਪਏ, ਬਕਾਇਆ ਵੀ ਮਿਲੇਗਾ
ਇਸ ਦੇ ਨਾਲ ਹੀ ਇਸ ਦੌਰਾਨ ਕੇਂਦਰੀ ਮੰਤਰੀ ਨੇ ਈਥਾਨੌਲ ਉਤਪਾਦਨ ਬਾਰੇ ਕਿਹਾ ਕਿ ਦੇਸ਼ ਵਿੱਚ 350 ਤੋਂ 400 ਫੈਕਟਰੀਆਂ ਈਥਾਨੌਲ ਤਿਆਰ ਕਰਦੀਆਂ ਹਨ। ਕਿਸਾਨਾਂ ਨੂੰ ਇਸ ਤੋਂ ਬਹੁਤ ਫ਼ਾਇਦਾ ਹੋਇਆ ਹੈ। ਕਿਸਾਨਾਂ ਨੇ ਮੱਕੀ ਤੋਂ ਬਣੀ ਈਥਾਨੌਲ ਤੋਂ 45,000 ਕਰੋੜ ਰੁਪਏ ਕਮਾਏ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਮੱਕੀ ਦੀ ਕੀਮਤ 1,200 ਰੁਪਏ ਪ੍ਰਤੀ ਕੁਇੰਟਲ ਸੀ, ਜੋ ਹੁਣ ਵਧ ਕੇ 2,800 ਰੁਪਏ ਪ੍ਰਤੀ ਕੁਇੰਟਲ ਹੋ ਗਈ ਹੈ। ਮੱਕੀ ਦੀ ਕਾਸ਼ਤ ਹੇਠਲਾ ਰਕਬਾ 3 ਗੁਣਾ ਵਧ ਗਿਆ ਹੈ। ਮੈਂ ਉਨ੍ਹਾਂ ਲੋਕਾਂ ਦੀ ਪਰਵਾਹ ਨਹੀਂ ਕਰਾਂਗਾ ਜੋ ਇਸ ਦਾ ਵਿਰੋਧ ਕਰਨਾ ਚਾਹੁੰਦੇ ਹਨ। ਮੇਰਾ ਰਸਤਾ ਸਾਫ਼ ਹੈ।
ਇਹ ਵੀ ਪੜ੍ਹੋ : 21 ਸਤੰਬਰ ਤੋਂ 3 ਅਕਤੂਬਰ ਤੱਕ ਬੰਦ ਰਹਿਣਗੇ ਸਕੂਲ-ਕਾਲਜ! ਇਸ ਸੂਬੇ 'ਚ ਜਾਰੀ ਹੋਇਆ ਹੁਕਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।