ਕੇਜਰੀਵਾਲ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਮਦਦ ਦਾ ਕੀਤਾ ਐਲਾਨ

Saturday, Aug 18, 2018 - 11:45 AM (IST)

ਕੇਜਰੀਵਾਲ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਮਦਦ ਦਾ ਕੀਤਾ ਐਲਾਨ

ਨਵੀਂ ਦਿੱਲੀ— ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੜ੍ਹ ਨਾਲ ਤਬਾਹ ਕੇਰਲ ਲਈ ਸ਼ੁੱਕਰਵਾਰ ਨੂੰ 10 ਕਰੋੜ ਰੁਪਏ ਦੀ ਮਦਦ ਦਾ ਐਲਾਨ ਕੀਤਾ। ਵੀਰਵਾਰ ਨੂੰ ਇਕ ਹੀ ਦਿਨ 'ਚ ਰਾਜ 'ਚ 106 ਲੋਕਾਂ ਦੀ ਜਾਨ ਚਲੀ ਗਈ ਸੀ। ਰਾਜ 'ਚ ਹਸਪਤਾਲ ਆਕਸੀਜਨ ਦੀ ਕਮੀ ਨਾਲ ਜੂਝ ਰਹੇ ਹਨ ਅਤੇ ਤੇਲ ਪੰਪਾਂ 'ਤੇ ਈਂਧਨ ਸੰਕਟ ਹੈ। ਕੇਜਰੀਵਾਲ ਨੇ ਲੋਕਾਂ ਨਾਲ ਸੰਕਟ 'ਚ ਫਸੇ ਰਾਜ ਲਈ ਦਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕੇਰਲ ਦੇ ਮੁਖ ਮੰਤਰੀ ਨਾਲ ਵੀ ਗੱਲਬਾਤ ਕੀਤੀ। 

ਉਨ੍ਹਾਂ ਨੇ ਟਵੀਟ ਕੀਤਾ, ''ਮੈਂ ਕੇਰਲ ਦੇ ਮੁਖ ਮੰਤਰੀ ਨਾਲ ਗੱਲਬਾਤ ਕੀਤੀ। ਦਿੱਲੀ ਸਰਕਾਰ 10 ਕਰੋੜ ਰੁਪਏ ਦਾ ਯੋਗਦਾਨ ਕਰ ਰਹੀ ਹੈ। ਮੈਂ ਸਾਰਿਆਂ ਤੋਂ ਕੇਰਲ 'ਚ ਆਪਣੇ ਭੈਣਾਂ ਅਤੇ ਭਰਾਵਾਂ ਲਈ ਦਾਨ ਕਰਨ ਦੀ ਅਪੀਲ ਕਰਦਾ ਹਾਂ।'' ਪੰਜਾਬ ਸਰਕਾਰ ਨੇ ਵੀ ਕੇਰਲ ਲਈ 10 ਕਰੋੜ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਬਿਆਨ ਮੁਤਾਬਕ ਤੁਰੰਤ ਖਾਣ ਦੇ ਯੋਗ 30 ਟਨ ਖਾਦ ਸਮੱਗਰੀ ਕੇਰਲ ਭੇਜੀ ਜਾਵੇਗੀ। ਕੇਰਲ ਪਿਛਲੀ ਇਕ ਸਦੀ 'ਚ ਸਭ ਤੋਂ ਭਿਆਨਕ ਹੜ੍ਹ ਨਾਲ ਜੂਝ ਰਿਹਾ ਹੈ।


Related News