AIIMS ਦਿੱਲੀ ਦਾ ਸਰਵਰ ਡਾਊਨ, PM ਮੋਦੀ ਸਮੇਤ ਕਈ ਵੱਡੀਆਂ ਹਸਤੀਆਂ ਦਾ ਮੈਡੀਕਲ ਰਿਕਾਰਡ ਮੌਜੂਦ

Wednesday, Nov 23, 2022 - 07:45 PM (IST)

ਨਵੀਂ ਦਿੱਲੀ : ਦਿੱਲੀ ਏਮਜ਼ ਦਾ ਸਰਵਰ ਪਿਛਲੇ 9 ਘੰਟਿਆਂ ਤੋਂ ਡਾਊਨ ਹੈ। ਇਸ ਸਰਵਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸਮੇਤ ਕਈ ਵੱਡੀਆਂ ਹਸਤੀਆਂ ਦਾ ਮੈਡੀਕਲ ਰਿਕਾਰਡ ਸ਼ਾਮਲ ਹੈ। ਸੂਤਰਾਂ ਦੀ ਮੰਨੀਏ ਤਾਂ ਇਹ ਹੈਕਿੰਗ ਦਾ ਪ੍ਰਯੋਗ ਹੋ ਸਕਦਾ ਹੈ। ਸਾਈਬਰ ਕ੍ਰਾਈਮ ਏਜੰਸੀਆਂ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਹਸਪਤਾਲ ਵਿੱਚ ਦੇਸ਼ ਭਰ ਤੋਂ ਮਰੀਜ਼ ਆਉਂਦੇ ਹਨ। ਨਿਊਜ਼ ਏਜੰਸੀ ਏਐੱਨਆਈ ਮੁਤਾਬਕ ਦਿੱਲੀ ਏਮਜ਼ ਦਾ ਸਰਵਰ ਅੱਜ ਸਵੇਰ 7 ਵਜੇ ਤੋਂ ਡਾਊਨ ਹੈ।

ਇਹ ਵੀ ਪੜ੍ਹੋ : ਬਦਮਾਸ਼ ਦਾ ਕੀਤਾ ਬੇਰਹਿਮੀ ਨਾਲ ਕਤਲ, ਭਜਾ-ਭਜਾ 30 ਵਾਰ ਚਾਕੂ ਮਾਰ ਉਤਾਰਿਆ ਮੌਤ ਦੇ ਘਾਟ

ਮਰੀਜ਼ਾਂ ਨੂੰ ਹੋ ਰਹੀ ਪ੍ਰੇਸ਼ਾਨੀ

ਸਰਵਰ ਡਾਊਨ ਹੋਣ ਕਾਰਨ ਕੰਪਿਊਟਰ ਰਾਹੀਂ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਰੁਕ ਗਈ ਹੈ। ਮਰੀਜ਼ਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ 'ਚ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਿਨ੍ਹਾਂ ਮਰੀਜ਼ਾਂ ਨੂੰ ਅੱਜ ਛੁੱਟੀ ਦਿੱਤੀ ਜਾਣੀ ਸੀ, ਉਨ੍ਹਾਂ ਨੂੰ ਸਰਵਰ ਡਾਊਨ ਹੋਣ ਕਾਰਨ ਛੁੱਟੀ ਨਹੀਂ ਦਿੱਤੀ ਜਾ ਸਕੀ। ਸਰਵਰ ਡਾਊਨ ਹੋਣ ਕਾਰਨ ਮਰੀਜ਼ਾਂ ਦੀ ਜਾਂਚ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਟੈਕਨੀਸ਼ੀਅਨਾਂ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : UP: ਆਜ਼ਮਗੜ੍ਹ 'ਚ ਸ਼ਰਧਾ ਕਤਲਕਾਂਡ ਵਰਗਾ ਮਾਮਲਾ, ਲੜਕੀ ਦੇ 5 ਟੁਕੜੇ ਕਰ ਲਾਸ਼ ਖੂਹ 'ਚ ਸੁੱਟੀ

ਕਈ ਵੱਡੀਆਂ ਹਸਤੀਆਂ ਦੇ ਰਿਕਾਰਡ

ਏਮਜ਼ ਨਵੀਂ ਦਿੱਲੀ ਦੇ ਸਰਵਰ 'ਚ ਦੇਸ਼ ਦੀਆਂ ਸਾਰੀਆਂ ਵੱਡੀਆਂ ਅਤੇ ਮਸ਼ਹੂਰ ਹਸਤੀਆਂ ਦਾ ਮੈਡੀਕਲ ਰਿਕਾਰਡ ਅਤੇ ਹੋਰ ਜਾਣਕਾਰੀ ਮੌਜੂਦ ਹੈ। ਇਸ ਵਿੱਚ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਸਾਬਕਾ ਪ੍ਰਧਾਨ ਮੰਤਰੀ ਅਤੇ ਕਈ ਹੋਰ ਮੰਤਰੀਆਂ ਦਾ ਡਾਟਾ ਵੀ ਸ਼ਾਮਲ ਹੈ। ਅਜਿਹੇ 'ਚ ਸਰਵਰ 'ਤੇ ਮੌਜੂਦ ਜਾਣਕਾਰੀ ਨੂੰ ਕਾਫੀ ਸੰਵੇਦਨਸ਼ੀਲ ਮੰਨਿਆ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News