ਹਵਾਈ ਫ਼ੌਜ ਨੇ ਗੰਭੀਰ ਰੂਪ ਨਾਲ ਬੀਮਾਰ 2 ਮਰੀਜ਼ਾਂ ਨੂੰ ਹਵਾਈ ਮਾਰਗ ਰਾਹੀਂ ਲੇਹ ਤੋਂ ਚੰਡੀਗੜ੍ਹ ਪਹੁੰਚਾਇਆ

04/29/2024 11:59:07 AM

ਚੰਡੀਗੜ੍ਹ/ਲੇਹ (ਭਾਸ਼ਾ)- ਭਾਰਤੀ ਹਵਾਈ ਫ਼ੌਜ ਨੇ ਗੰਭੀਰ ਰੂਪ ਨਾਲ ਬੀਮਾਰ 2 ਮਰੀਜ਼ਾਂ ਨੂੰ ਏ.ਐੱਨ.-32 ਜਹਾਜ਼ ਰਾਹੀਂ ਲੇਹ ਤੋਂ ਚੰਡੀਗੜ੍ਹ ਪਹੁੰਚਾਇਆ। ਹਵਾਈ ਫ਼ੌਜ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਨ੍ਹਾਂ ਮਰੀਜ਼ਾਂ 'ਚੋਂ ਇਕ ਨੂੰ ਦਿਲ ਸੰਬੰਧੀ ਸਮੱਸਿਆ ਹੈ। ਹਵਾਈ ਫ਼ੌਜ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਰਾਹੀਂ ਕਿਹਾ ਕਿ ਭਾਰਤੀ ਹਵਾਈ ਫ਼ੌਜ ਅਤੇ ਸਥਾਨਕ ਨਾਗਰਿਕ ਪ੍ਰਸ਼ਾਸਨ ਦੀ ਯੋਜਨਾ ਨੇ 2 ਲੋਕਾਂ ਦੀ ਜਾਨ ਬਚਾਉਣ 'ਚ ਮਹੱਤਵਪੂਰਨ ਭੂਮਿਕਾ ਨਿਭਾਈ।

PunjabKesari

ਉਸ ਨੇ ਕਿਹਾ,''ਮਰੀਜ਼ਾਂ ਨੂੰ ਕੱਢਣ ਦੀ ਅਪੀਲ ਮਿਲਣ ਤੋਂ ਬਾਅਦ ਕਾਰਵਾਈ ਕਰਦੇ ਹੋਏ ਇਕ ਏ.ਐੱਨ.-32 ਟਰਾਂਸਪੋਰਟ ਜਹਾਜ਼ ਰਾਹੀਂ, ਗੰਭੀਰ ਰੂਪ ਨਾਲ ਬੀਮਾਰ 2 ਮਰੀਜ਼ਾਂ ਨੂੰ ਇਲਾਜ ਲਈ ਲੇਹ ਤੋਂ ਚੰਡੀਗੜ੍ਹ ਪਹੁੰਚਾਇਆ ਗਿਆ।'' ਹਵਾਈ ਫ਼ੌਜ ਨੇ ਦੱਸਿਆ ਕਿ ਇਨ੍ਹਾਂ 'ਚੋਂ ਇਕ ਮਰੀਜ਼ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਸੀ ਅਤੇ ਦੂਜੇ ਮਰੀਜ਼ ਨੂੰ ਦਿਲ ਸੰਬੰਧੀ ਸਮੱਸਿਆਵਾਂ ਹਨ। ਹਵਾਈ ਫ਼ੌਜ ਨੇ ਨਿਕਾਸੀ ਦੀ ਪ੍ਰਕਿਰਿਆ ਦੌਰਾਨ ਜਹਾਜ਼ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News