ਹਵਾਈ ਸੈਨਾ ਦੇਸ਼ ਦੇ ਦੁਸ਼ਮਣਾਂ ਨੂੰ ਮੂੰਹਤੋੜ ਜਵਾਬ ਦੇਣ ਦੇ ਸਮਰੱਥ : ਰਾਜਨਾਥ ਸਿੰਘ

Tuesday, Oct 01, 2024 - 05:49 PM (IST)

ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤੀ ਹਵਾਈ ਸੈਨਾ ਦੇਸ਼ ਦੇ ਦੁਸ਼ਮਣਾਂ ਨੂੰ ਉਨ੍ਹਾਂ ਦੀਆਂ ਸਰਹੱਦਾਂ 'ਚ ਘੁਸਪੈਠ ਕਰਕੇ ਢੁਕਵਾਂ ਜਵਾਬ ਦੇਣ 'ਚ ਸਮਰੱਥ ਹੈ। ਉਨ੍ਹਾਂ ਕਿਹਾ ਕਿ ਸਰਕਾਰ 'ਆਤਮਨਿਰਭਰ ਭਾਰਤ' ਦੇ ਵਿਜ਼ਨ ਅਨੁਸਾਰ ਫੋਰਸ ਨੂੰ ਅਤਿ ਆਧੁਨਿਕ ਪਲੇਟਫਾਰਮਾਂ ਨਾਲ ਲੈਸ ਕਰਨ ਲਈ ਵਚਨਬੱਧ ਹੈ। ਇੱਥੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਸਿੰਘ ਨੇ ਕਿਹਾ ਕਿ ਦੇਸ਼ ਦੀ ਸਰਵੋਤਮ ਪ੍ਰਤਿਭਾ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਜੋ ਜ਼ਿੰਦਗੀ ਸਨਮਾਨ, ਮਾਣ ਅਤੇ ਦੇਸ਼ ਦੀ ਸੇਵਾ ਦੀ ਭਾਵਨਾ ਨਾਲ ਬਤੀਤ ਕੀਤੀ ਜਾ ਸਕੇ।

ਇਹ ਵੀ ਪੜ੍ਹੋ - ਸਕੂਲ 'ਚ ਫਾਹਾ ਲੈ ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲੋਂ ਮਿਲਿਆ 18 ਪੰਨਿਆਂ ਦਾ ਨੋਟ

ਇਹ ਸਮਾਗਮ ਭਾਰਤੀ ਹਵਾਈ ਸੈਨਾ ਦੀ 92ਵੀਂ ਵਰ੍ਹੇਗੰਢ ਦੇ ਜਸ਼ਨਾਂ ਦੇ ਹਿੱਸੇ ਵਜੋਂ ਆਯੋਜਿਤ ਕੀਤਾ ਗਿਆ ਸੀ। ਸਿੰਘ ਨੇ 'ਵਾਯੂ ਵੀਰ ਵਿਜੇਤਾ' ਕਾਰ ਰੈਲੀ ਦੀ ਸ਼ੁਰੂਆਤ ਕੀਤੀ, ਜਿਸ ਨੂੰ ਸਮੁੰਦਰ ਤਲ ਤੋਂ 3,068 ਮੀਟਰ ਦੀ ਉਚਾਈ 'ਤੇ ਦੁਨੀਆ ਦੇ ਸਭ ਤੋਂ ਉੱਚੇ ਹਵਾਈ ਸੈਨਾ ਸਟੇਸ਼ਨਾਂ ਵਿੱਚੋਂ ਇੱਕ ਲੱਦਾਖ ਦੇ ਥੌਇਸ ਤੋਂ 8 ਅਕਤੂਬਰ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ। ਲੱਦਾਖ ਤੋਂ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਤੱਕ 7,000 ਕਿਲੋਮੀਟਰ ਦੀ ਦੂਰੀ ਤੈਅ ਕਰਨ ਵਾਲੀ ਇਹ ਰੈਲੀ 8 ਅਕਤੂਬਰ ਨੂੰ ਹਵਾਈ ਸੈਨਾ ਦੀ 92ਵੀਂ ਵਰ੍ਹੇਗੰਢ ਦੇ ਮੌਕੇ 'ਤੇ ਆਯੋਜਿਤ ਕੀਤੀ ਜਾਵੇਗੀ। ਸਿੰਘ ਨੇ ਔਖੇ ਹਾਲਾਤਾਂ ਵਿੱਚ ਬਹਾਦਰੀ, ਸਮਰਪਣ ਅਤੇ ਦੇਸ਼ ਭਗਤੀ ਨਾਲ ਮਾਤ ਭੂਮੀ ਦੀ ਸੇਵਾ ਕਰਨ ਵਾਲੇ ਫੌਜੀਆਂ ਦੀ ਵੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ - ਦੀਵਾਲੀ-ਛੱਠ ਪੂਜਾ ਦੌਰਾਨ ਰੇਲ ਗੱਡੀ 'ਚ ਸਫ਼ਰ ਕਰਨ ਵਾਲੇ ਯਾਤਰੀ ਜ਼ਰੂਰ ਪੜ੍ਹਨ ਇਹ ਖ਼ਬਰ

ਰੱਖਿਆ ਮੰਤਰਾਲੇ ਨੇ ਉਨ੍ਹਾਂ ਦੇ ਹਵਾਲੇ ਨਾਲ ਜਾਰੀ ਬਿਆਨ 'ਚ ਕਿਹਾ, ''ਭਾਰਤੀ ਹਵਾਈ ਫੌਜ ਨੇ ਦੇਸ਼ ਅਤੇ ਉਹਨਾਂ ਦੇ ਲੋਕਾਂ ਦੀ ਰੱਖਿਆ 'ਚ ਮਹੱਤਵਪੂਰਨ ਪ੍ਰਾਪਤੀਆਂ ਕੀਤੀਆਂ ਹਨ। ਇਹ ਦੇਸ਼ ਦੇ ਦੁਸ਼ਮਣਾਂ ਨੂੰ ਉਨ੍ਹਾਂ ਦੇ ਖੇਤਰ ਵਿੱਚ ਡੂੰਘਾਈ ਨਾਲ ਘੁਸ ਕੇ ਮੂੰਹਤੋੜ ਜਵਾਬ ਦੇਣ ਦੇ ਸਮਰੱਥ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅਸੀਂ ਭਾਰਤੀ ਹਵਾਈ ਸੈਨਾ ਨੂੰ ਅਤਿ ਆਧੁਨਿਕ ਜਹਾਜ਼ਾਂ, ਹਥਿਆਰਾਂ ਅਤੇ ਉਪਕਰਨਾਂ ਨਾਲ ਲੈਸ ਕਰਨ ਅਤੇ 'ਆਤਮਨਿਰਭਰ ਭਾਰਤ' ਪਹਿਲਕਦਮੀ ਰਾਹੀਂ ਉਨ੍ਹਾਂ ਨੂੰ ਹੋਰ ਸਮਰੱਥ ਬਣਾਉਣ ਲਈ ਵਚਨਬੱਧ ਹਾਂ।" ਇਸ ਮੌਕੇ ਹਵਾਈ ਸੈਨਾ ਦੇ ਪ੍ਰਮੁੱਖ ਏਅਰ ਚੀਫ਼ ਮਾਰਸ਼ਲ ਏਪੀ ਸਿੰਘ, ਸਾਬਕਾ ਹਵਾਈ ਸੈਨਾ ਮੁਖੀ ਆਰਕੇਐੱਸ ਭਦੌਰੀਆ (ਸੇਵਾਮੁਕਤ) ਅਤੇ ਏ.ਵਾਈ. ਟਿਪਨਿਸ (ਸੇਵਾਮੁਕਤ) ਅਤੇ ਭਾਰਤੀ ਹਵਾਈ ਸੈਨਾ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ - ਸਹੇਲੀ ਨੂੰ ਸਕੂਟਰੀ 'ਤੇ ਲੈ ਜਾਂਦੇ ਪਤੀ ਨੂੰ ਫੜ੍ਹਿਆ ਰੰਗੇ ਹੱਥੀਂ, ਕੁੜੀ ਕਹਿੰਦੀ-ਅਸੀਂ ਤਾਂ ਭੈਣ-ਭਰਾ

ਰੱਖਿਆ ਮੰਤਰੀ ਨੇ ਕਿਹਾ ਕਿ ਰੈਲੀ ਵਿੱਚ ਹਿੱਸਾ ਲੈਣ ਵਾਲੇ ਹਵਾਈ ਯੋਧੇ ਇੱਕ ਸਾਹਸੀ ਯਾਤਰਾ 'ਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਅਤੇ ਹਵਾਈ ਸੈਨਾ ਦੇ ਮੈਂਬਰਾਂ ਦਰਮਿਆਨ ਆਪਸੀ ਤਾਲਮੇਲ ਦਾ ਮੌਕਾ ਪੈਦਾ ਹੋਵੇਗਾ। ਸਿੰਘ ਨੇ ਕਿਹਾ ਕਿ ਇਸ ਰੈਲੀ ਦਾ ਉਦੇਸ਼ ਲੋਕਾਂ ਨੂੰ ਭਾਰਤੀ ਹਵਾਈ ਸੈਨਾ ਦੇ ਗੌਰਵਮਈ ਇਤਿਹਾਸ ਬਾਰੇ ਦੱਸਣਾ ਅਤੇ ਵੱਖ-ਵੱਖ ਯੁੱਧਾਂ ਅਤੇ ਬਚਾਅ ਕਾਰਜਾਂ ਵਿੱਚ ਹਵਾਈ ਯੋਧਿਆਂ ਦੀ ਬਹਾਦਰੀ ਬਾਰੇ ਜਾਗਰੂਕਤਾ ਵਧਾਉਣਾ ਅਤੇ ਨੌਜਵਾਨਾਂ ਨੂੰ ਮਾਤ ਭੂਮੀ ਦੀ ਸੇਵਾ ਲਈ ਆਕਰਸ਼ਿਤ ਕਰਨਾ ਹੈ।

ਇਹ ਵੀ ਪੜ੍ਹੋ ਇਸ ਪਿੰਡ 'ਚ ਮੁੰਡੇ ਕਰਦੇ ਨੇ 2 ਵਿਆਹ, ਭੈਣਾਂ ਵਾਂਗ ਰਹਿੰਦੀਆਂ ਸੌਂਕਣਾਂ, ਹੈਰਾਨ ਕਰ ਦੇਵੇਗੀ ਪੂਰੀ ਖ਼ਬਰ

ਰੱਖਿਆ ਮੰਤਰੀ ਨੇ ਕਿਹਾ ਕਿ ਕਾਰ ਰੈਲੀ ਦੌਰਾਨ ਹਵਾਈ ਯੋਧੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਨੌਜਵਾਨਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਸ ਸਮੇਂ ਦੌਰਾਨ ਉਤਸ਼ਾਹੀ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋ ਕੇ ਮਾਣ-ਸਨਮਾਨ ਵਾਲਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਰੈਲੀ ਦੇ ਭਾਗੀਦਾਰ ਲੇਹ, ਕਾਰਗਿਲ, ਸ਼੍ਰੀਨਗਰ, ਜੰਮੂ, ਚੰਡੀਗੜ੍ਹ, ਦੇਹਰਾਦੂਨ, ਆਗਰਾ, ਲਖਨਊ, ਗੋਰਖਪੁਰ, ਦਰਭੰਗਾ, ਬਾਗਡੋਗਰਾ, ਹਾਸੀਮਾਰਾ, ਗੁਹਾਟੀ, ਤੇਜ਼ਪੁਰ ਅਤੇ ਦਿਰੰਗ ਵਿਖੇ ਰੁਕਣਗੇ। ਇਹ ਰੈਲੀ 29 ਅਕਤੂਬਰ ਨੂੰ ਤਵਾਂਗ ਵਿੱਚ ਸਮਾਪਤ ਹੋਵੇਗੀ।

ਇਹ ਵੀ ਪੜ੍ਹੋ - ਭਿਆਨਕ ਹਾਦਸੇ 4 ਦੋਸਤਾਂ ਦੀ ਇਕੱਠਿਆਂ ਮੌਤ, ਪਲਟੀਆਂ ਖਾਂਦੀ ਕਾਰ ਦੇ ਉੱਡੇ ਪਰਖੱਚੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News