ਏਅਰ ਫੋਰਸ ਦੇ ਜਵਾਨ ਨੇ ਡਿਊਟੀ ਦੌਰਾਨ ਕੀਤੀ ਖੁਦਕੁਸ਼ੀ, ਖੂਨ ਨਾਲ ਲੱਥਪੱਥ ਮਿਲੀ ਲਾਸ਼
Thursday, Dec 12, 2024 - 01:07 AM (IST)
ਨੈਸ਼ਨਲ ਡੈਸਕ - ਮਹਾਰਾਸ਼ਟਰ ਦੇ ਨਾਗਪੁਰ 'ਚ ਏਅਰ ਫੋਰਸ ਦੇ ਸਾਰਜੈਂਟ ਨੇ ਡਿਊਟੀ ਦੌਰਾਨ ਆਪਣੇ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਗਿੱਟੀਖਾਨ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਰਿਆਣਾ ਦੇ ਭਿਵਾਨੀ ਦੇ ਰਹਿਣ ਵਾਲੇ ਜੈਵੀਰ ਸਿੰਘ (36) ਨੇ ਮੰਗਲਵਾਰ ਤੜਕੇ 2 ਵਜੇ ਦੇ ਕਰੀਬ ਆਪਣੇ ਸਰਕਾਰੀ ਹਥਿਆਰ ਨਾਲ ਖੁਦ ਨੂੰ ਗੋਲੀ ਮਾਰ ਲਈ।
ਗੋਲੀ ਦੀ ਆਵਾਜ਼ ਸੁਣ ਕੇ ਏਅਰ ਫੋਰਸ ਨਗਰ ਸਥਿਤ ਮੇਨਟੇਨੈਂਸ ਕਮਾਂਡ ਸੈਂਟਰ 'ਚ ਮੌਜੂਦ ਸਾਥੀ ਜਵਾਨ ਚੌਕਸ ਹੋ ਗਏ ਅਤੇ ਉਨ੍ਹਾਂ ਨੇ ਸਿੰਘ ਨੂੰ ਖੂਨ ਨਾਲ ਲੱਥਪੱਥ ਪਿਆ ਦੇਖਿਆ। ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਸਿੰਘ ਦੇ ਸਾਥੀਆਂ ਨੇ ਪੁਲਸ ਨੂੰ ਦੱਸਿਆ ਕਿ ਉਹ ਪਿਛਲੇ ਦੋ ਦਿਨਾਂ ਤੋਂ ਤਣਾਅ ਵਿੱਚ ਨਜ਼ਰ ਆ ਰਿਹਾ ਸੀ।