ਹਵਾਈ ਫੌਜ ਦਾ ਮਿਗ-21 ਜਹਾਜ਼ ਹੋਇਆ ਕ੍ਰੈਸ਼, ਪਾਇਲਟ ਦੀ ਮੌਤ
Friday, Dec 24, 2021 - 11:28 PM (IST)
ਜੈਸਲਮੇਰ-ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹੇ 'ਚ ਸਮ ਥਾਣਾ 'ਚ ਅੱਜ ਹਵਾਈ ਫੌਜ ਦਾ ਇਕ ਮਿਗ-21 ਜਹਾਜ਼ ਕ੍ਰੈਸ਼ ਹੋ ਗਿਆ ਜਿਸ 'ਚ ਪਾਇਲਟ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਭਾਰਤ ਪਾਕਿਸਤਾਨ ਸਰਹੱਦ ਨੇੜੇ ਸੁਦਾਸਰੀ ਪਿੰਡ 'ਚ ਹਵਾਈ ਫੌਜ ਦਾ ਲੜਾਕੂ ਜਹਾਜ਼ ਮਿਗ-21 ਕ੍ਰੈਸ਼ ਹੋ ਗਿਆ। ਹਾਦਸੇ 'ਚ ਪਾਇਲਟ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ :ਓਮੀਕ੍ਰੋਨ ਕਾਰਨ ਕਈ ਜਹਾਜ਼ ਕੰਪਨੀਆਂ ਨੇ ਉਡਾਣਾਂ ਕੀਤੀਆਂ ਰੱਦ
ਜੈਸਲਮੇਰ ਦੇ ਜ਼ਿਲ੍ਹਾ ਕੁਲੈਕਟਰ ਆਸ਼ੀਸ਼ ਮੋਦੀ ਅਤੇ ਜ਼ਿਲ੍ਹਾ ਪੁਲਸ ਸੁਪਰਡੈਂਟ ਅਜੈ ਸਿੰਘ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ ਹਨ। ਪੁਲਸ ਅਤੇ ਪ੍ਰਸ਼ਾਸਨ ਦੀ ਟੀਮ ਰਾਹਤ ਅਤੇ ਬਚਾਅ ਕਾਰਜ 'ਚ ਜੁੱਟ ਗਈ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਤਾਮਿਲਨਾਡੂ ਦੇ ਕੁਨੂੰਰ 'ਚ ਹਵਾਈ ਫੌਜ ਦਾ ਜਹਾਜ਼ ਕ੍ਰੈਸ਼ ਹੋ ਗਿਆ ਸੀ ਜਿਸ 'ਚ ਸੀ.ਡੀ.ਐੱਮ. ਬਿਪਿਨ ਰਾਵਤ ਸਮੇਤ 13 ਲੋਕਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ :ਕਾਂਗਰਸ ਆਪਣੀਆਂ ਅਸਫਲਤਾਵਾਂ ਛੁਪਾਉਣ ਲਈ ਸਿਆਸੀ ਬਦਲਾਖੋਰੀ ’ਤੇ ਉਤਰੀ : ਪਰਮਬੰਸ ਸਿੰਘ ਰੋਮਾਣਾ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।