Air India ਦੀ ਉਡਾਣ ''ਚ ਬੰਬ, ਹੋਵੇਗਾ ਜ਼ੋਰਦਾਰ ਧਮਾਕਾ...! ਜੈਪੁਰ ਏਅਰਪੋਰਟ ਹੋਈ ਐਮਰਜੈਂਸੀ ਲੈਡਿੰਗ

Wednesday, Oct 14, 2026 - 11:49 AM (IST)

Air India ਦੀ ਉਡਾਣ ''ਚ ਬੰਬ, ਹੋਵੇਗਾ ਜ਼ੋਰਦਾਰ ਧਮਾਕਾ...! ਜੈਪੁਰ ਏਅਰਪੋਰਟ ਹੋਈ ਐਮਰਜੈਂਸੀ ਲੈਡਿੰਗ

ਜੈਪੁਰ : ਫ੍ਰੈਂਕਫਰਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ, ਜਿਸ ਵਿਚ ਵੱਡੀ ਗਿਣਤੀ ਵਿਚ ਯਾਤਰੀ ਸਵਾਰ ਸਨ, ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਧਮਕੀ ਦੀ ਸੂਚਨਾ ਮਿਲਣ ਤੋਂ ਬਾਅਦ ਉਡਾਣ ਨੂੰ ਜੈਪੁਰ ਮੋੜ ਦਿੱਤਾ ਅਤੇ ਐਮਰਜੈਂਸੀ ਲੈਡਿੰਗ ਕਰਵਾਈ ਗਈ। ਸੂਤਰਾਂ ਨੇ ਦੱਸਿਆ ਕਿ ਫਲਾਈਟ ਨੰਬਰ AI 2030 ਵਾਲੇ ਬੋਇੰਗ 787-9 ਜਹਾਜ਼ ਨੇ ਜੈਪੁਰ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ ਅਤੇ ਸੁਰੱਖਿਆ ਜਾਂਚ ਲਈ ਇਸਨੂੰ ਆਈਸੋਲੇਸ਼ਨ ਬੇ ਵਿੱਚ ਲਿਜਾਇਆ ਗਿਆ।

ਇਹ ਵੀ ਪੜ੍ਹੋ : Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਗ੍ਰਿਫ਼ਤਾਰ

ਸਹਾਇਕ ਪੁਲਸ ਕਮਿਸ਼ਨਰ ਸ਼ਿਵ ਦਿਆਲ ਨੇ ਕਿਹਾ ਕਿ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਬੰਬ ਦੀ ਧਮਕੀ ਤੋਂ ਬਾਅਦ ਫ੍ਰੈਂਕਫਰਟ-ਦਿੱਲੀ ਉਡਾਣ ਦੀ ਐਮਰਜੈਂਸੀ ਲੈਂਡਿੰਗ ਬਾਰੇ ਪੁਲਸ ਨੂੰ ਸੂਚਿਤ ਕੀਤਾ। ਉਨ੍ਹਾਂ ਕਿਹਾ ਕਿ ਹੋਰ ਜਾਣਕਾਰੀ ਦੀ ਉਡੀਕ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਕਰਮਚਾਰੀਆਂ ਵਲੋਂ ਆਈਸੋਲੇਸ਼ਨ ਬੇਅ ਵਿੱਚ ਜਹਾਜ਼ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ

ਸ਼ੁਰੂਆਤੀ ਜਾਣਕਾਰੀ ਦਾ ਹਵਾਲਾ ਦਿੰਦੇ ਇੱਕ ਸੂਤਰ ਨੇ ਕਿਹਾ ਕਿ ਜਦੋਂ ਜਹਾਜ਼ ਮੁੰਬਈ ਫਲਾਈਟ ਇਨਫਰਮੇਸ਼ਨ ਰੀਜਨ (FIR) ਵਿੱਚ ਸੀ, ਤਾਂ ਪਾਇਲਟ ਨੇ "ਸਕੁਆਕ ਕੋਡ 7500" ਦਬਾਇਆ, ਜੋ ਕਿ ਇੱਕ ਗੈਰ-ਕਾਨੂੰਨੀ ਦਖਲਅੰਦਾਜ਼ੀ ਦਾ ਸੰਕੇਤ ਹੈ। ਫਿਰ ਜਹਾਜ਼ ਨੂੰ ਜੈਪੁਰ ਵੱਲ ਮੋੜ ਦਿੱਤਾ ਗਿਆ। ਜਹਾਜ਼ ਵਿੱਚ ਸਵਾਰ ਯਾਤਰੀਆਂ ਦੀ ਗਿਣਤੀ ਤੁਰੰਤ ਪਤਾ ਨਹੀਂ ਲੱਗ ਸਕੀ। ਏਅਰ ਇੰਡੀਆ ਦੇ ਅਧਿਕਾਰਤ ਬਿਆਨ ਦੀ ਉਡੀਕ ਹੈ।

ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News