ਵਰਦੀ 'ਚ ਸੋਨਾ ਲੁਕਾ ਕੇ ਤਸਕਰੀ ਕਰਨ ਜਾ ਰਿਹਾ ਸੀ ਏਅਰ ਇੰਡੀਆ ਦਾ ਕੈਬਿਨ ਕਰੂ ਮੈਂਬਰ, ਗ੍ਰਿਫਤਾਰ

Thursday, Mar 09, 2023 - 02:28 PM (IST)

ਵਰਦੀ 'ਚ ਸੋਨਾ ਲੁਕਾ ਕੇ ਤਸਕਰੀ ਕਰਨ ਜਾ ਰਿਹਾ ਸੀ ਏਅਰ ਇੰਡੀਆ ਦਾ ਕੈਬਿਨ ਕਰੂ ਮੈਂਬਰ, ਗ੍ਰਿਫਤਾਰ

ਕੋਚੀ- ਕਸਟਮ ਵਿਭਾਗ ਨੇ ਕੋਚੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 1.4 ਕਿਲੋਗ੍ਰਾਮ ਤੋਂ ਵੱਧ ਸੋਨੇ ਦੀ ਤਸਕਰੀ ਕਰਨ ਦੇ ਦੋਸ਼ 'ਚ ਏਅਰ ਇੰਡੀਆ ਐਕਸਪ੍ਰੈਸ ਦੇ ਇਕ ਜਹਾਜ਼ ਦੇ ਚਾਲਕ ਦਲ ਦੇ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਬਹਰੀਨ-ਕੋਝੀਕੋਡ-ਕੋਚੀ ਏਅਰ ਇੰਡੀਆ ਐਕਪ੍ਰੈਸ ਉਡਾਣ ਦੇ ਚਾਲਕ ਦਲ ਦੇ ਮੈਂਬਰ ਕੋਲੋਂ ਬੁੱਧਵਾਰ ਨੂੰ ਸੋਨਾ ਬਰਾਮਦ ਹੋਇਆ ਸੀ, ਜਿਸ ਤੋਂ ਬਾਅਦ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਉਸਨੂੰ ਗ੍ਰਿਫਤਾਰ ਕਰ ਲਿਆ।

PunjabKesari

ਏਅਰ ਇੰਡੀਆ ਐਕਸਪ੍ਰੈਸ ਨੇ ਕਿਹਾ ਕਿ ਗ੍ਰਿਫਤਾਰ ਕਰਮਚਾਰੀ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਜਹਾਜ਼ ਕੰਪਨੀ ਨੇ ਕਿਹਾ ਕਿ ਇਸ ਤਰ੍ਹਾਂ ਦਾ ਵਿਵਹਾਰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜਾਂਚ ਅਧਿਕਾਰੀਆਂ ਤੋਂ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਵਿਅਕਤੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਸਨੂੰ ਬਰਖਾਸਤ ਵੀ ਕੀਤਾ ਜਾ ਸਕਦਾ ਹੈ।


author

Rakesh

Content Editor

Related News