ਏਅਰ ਇੰਡੀਆ ਐਕਸਪ੍ਰੈੱਸ ਦੀਆਂ 70 ਉਡਾਣਾਂ ਰੱਦ, ਇਕੱਠਿਆਂ Sick Leave 'ਤੇ ਗਏ ਸੀਨੀਅਰ ਕਰੂ ਮੈਂਬਰ

Wednesday, May 08, 2024 - 11:25 AM (IST)

ਏਅਰ ਇੰਡੀਆ ਐਕਸਪ੍ਰੈੱਸ ਦੀਆਂ 70 ਉਡਾਣਾਂ ਰੱਦ, ਇਕੱਠਿਆਂ Sick Leave 'ਤੇ ਗਏ ਸੀਨੀਅਰ ਕਰੂ ਮੈਂਬਰ

ਨਵੀਂ ਦਿੱਲੀ- ਏਅਰ ਇੰਡੀਆ ਐਕਸਪ੍ਰੈੱਸ ਦੀਆਂ 70 ਤੋਂ ਵੱਧ ਉਡਾਣਾਂ ਨੂੰ ਅਚਾਨਕ ਰੱਦ ਕਰ ਦਿੱਤਾ ਗਿਆ ਹੈ। ਦਰਅਸਲ ਏਅਰਲਾਈਨ ਕੰਪਨੀ ਦੇ ਸੀਨੀਅਰ ਕਰੂ ਮੈਂਬਰਾਂ ਨੇ ਇਕੱਠਿਆਂ ਅਚਾਨਕ ਸਿਕ ਲੀਵ (Sick Leave) 'ਤੇ ਚੱਲੇ ਗਏ ਹਨ। ਇਸ ਕਾਰਨ ਮੰਗਲਵਾਰ ਰਾਤ ਤੋਂ ਬੁੱਧਵਾਰ ਸਵੇਰ ਤੱਕ ਏਅਰ ਇੰਡੀਆ ਐਕਸਪ੍ਰੈੱਸ ਦੀਆਂ 70 ਤੋਂ ਵੱਧ ਕੌਮਾਂਤਰੀ ਅਤੇ ਘਰੇਲੂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਅਜੇ ਜੇਲ੍ਹ 'ਚ ਹੀ ਰਹਿਣਗੇ ਕੇਜਰੀਵਾਲ, ਅੰਤਰਿਮ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਮੰਗਲਵਾਰ ਰਾਤ ਨੂੰ ਅਚਾਨਕ ਚਾਲਕ ਦਲ ਦੇ ਮੈਂਬਰਾਂ ਨੇ ਦਿੱਤੀ ਸੂਚਨਾ 

ਏਅਰ ਇੰਡੀਆ ਐਕਸਪ੍ਰੈਸ ਦੇ ਬੁਲਾਰੇ ਨੇ ਦੱਸਿਆ ਕਿ ਸਾਡੇ ਕੈਬਿਨ ਕਰੂ ਦੇ ਇਕ ਵਰਗ ਨੇ ਬੀਤੀ ਰਾਤ (ਮੰਗਲਵਾਰ, 7 ਮਈ) ਨੂੰ ਅਚਾਨਕ ਬੀਮਾਰ ਹੋਣ ਦੀ ਸੂਚਨਾ ਦਿੱਤੀ ਹੈ। ਇਸ ਨਾਲ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਸਾਨੂੰ ਅਜੇ ਤੱਕ ਚਾਲਕ ਦਲ ਦੇ ਮੈਂਬਰਾਂ ਦੇ ਇਕੱਠੇ ਛੁੱਟੀ 'ਤੇ ਜਾਣ ਦੇ ਕਾਰਨਾਂ ਦਾ ਪਤਾ ਨਹੀਂ ਹੈ ਪਰ ਬੀਮਾਰੀ ਦਾ ਜ਼ਿਕਰ ਜ਼ਰੂਰ ਕੀਤਾ ਗਿਆ ਹੈ। ਉਨ੍ਹਾਂ ਨਾਲ ਗੱਲ ਕਰਨ ਅਤੇ ਕਾਰਨ ਸਮਝਣ ਲਈ ਚਾਲਕ ਦਲ ਦੇ ਮੈਂਬਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੁੰਛ ਅੱਤਵਾਦੀ ਹਮਲਾ: 2 ਅੱਤਵਾਦੀਆਂ ਦੇ ਸਕੈੱਚ ਜਾਰੀ, ਪਤਾ ਦੱਸਣ ਵਾਲੇ ਨੂੰ ਮਿਲੇਗਾ 20 ਲੱਖ ਦਾ ਇਨਾਮ

PunjabKesari

ਏਅਰਲਾਈਨ ਕੰਪਨੀ ਨੇ ਮੰਗੀ ਮੁਆਫੀ 

ਬੁਲਾਰੇ ਨੇ ਕਿਹਾ ਕਿ ਸਾਡੀਆਂ ਟੀਮਾਂ ਇਸ ਮੁੱਦੇ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ ਤਾਂ ਜੋ ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨੂੰ ਘੱਟ ਕੀਤਾ ਜਾ ਸਕੇ। ਇਸ ਅਣਕਿਆਸੀ ਸਮੱਸਿਆ ਲਈ ਅਸੀਂ ਆਪਣੇ ਯਾਤਰੀਆਂ ਤੋਂ ਦਿਲੋਂ ਮੁਆਫੀ ਚਾਹੁੰਦੇ ਹਾਂ। ਜਿਨ੍ਹਾਂ ਯਾਤਰੀਆਂ ਨੇ ਆਪਣੀਆਂ ਟਿਕਟਾਂ ਕੈਂਸਲ ਕਰਵਾਉਣੀਆਂ ਹਨ, ਉਨ੍ਹਾਂ ਨੂੰ ਪੂਰਾ ਰਿਫੰਡ ਦਿੱਤਾ ਜਾਵੇਗਾ ਜਾਂ ਉਨ੍ਹਾਂ ਨੂੰ ਕਿਸੇ ਹੋਰ ਤਾਰੀਖ਼ 'ਤੇ ਯਾਤਰਾ ਕਰਨ ਦੀ ਸਹੂਲਤ ਦਿੱਤੀ ਜਾਵੇਗੀ। ਬੁਲਾਰੇ ਨੇ ਕਿਹਾ ਕਿ ਅੱਜ ਸਾਡੇ ਨਾਲ ਉਡਾਣ ਭਰਨ ਵਾਲੇ ਯਾਤਰੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਹਵਾਈ ਅੱਡੇ 'ਤੇ ਜਾਣ ਤੋਂ ਪਹਿਲਾਂ ਇਹ ਜਾਂਚ ਕਰਨ ਕਿ ਕੀ ਉਨ੍ਹਾਂ ਦੀ ਉਡਾਣ ਪ੍ਰਭਾਵਿਤ ਹੋਈ ਹੈ ਜਾਂ ਨਹੀਂ।

ਇਹ ਵੀ ਪੜ੍ਹੋ-  ਲਵ ਮੈਰਿਜ ਦੇ 19 ਸਾਲ ਬਾਅਦ ਸਾਲੇ ਨੇ ਜੀਜੇ ਨੂੰ ਦਿੱਤੀ ਖ਼ੌਫਨਾਕ ਸਜ਼ਾ, ਉਜਾੜਿਆ ਭੈਣ ਦਾ ਸੁਹਾਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Tanu

Content Editor

Related News