ਏਅਰ ਇੰਡੀਆ ਐਕਸਪ੍ਰੈੱਸ ਦੇ ਜਹਾਜ਼ ਦੀ ਕੋਚੀ ’ਚ ਐਮਰਜੈਂਸੀ ਲੈਂਡਿੰਗ
Wednesday, Dec 18, 2024 - 01:04 AM (IST)
ਕੋਚੀ, (ਅਨਸ)- ਇਥੋਂ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬਹਿਰੀਨ ਜਾਣ ਵਾਲੇ ਏਅਰ ਇੰਡੀਆ ਐਕਸਪ੍ਰੈੱਸ ਦੇ ਯਾਤਰੀ ਜਹਾਜ਼ ਨੂੰ ਮੰਗਲਵਾਰ ਨੂੰ ਟਾਇਰ ’ਚ ਸਮੱਸਿਆ ਦਾ ਪਤਾ ਲੱਗਣ ਤੋਂ ਬਾਅਦ ਉਡਾਣ ਭਰਨ ਤੋਂ ਕੁਝ ਦੇਰ ਬਾਅਦ ਹੀ ਵਾਪਸ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ।
ਹਵਾਈ ਅੱਡੇ ਨਾਲ ਜੁੜੇ ਸੂਤਰ ਨੇ ਇਹ ਜਾਣਕਾਰੀ ਦਿੱਤੀ। ਸੂਤਰ ਨੇ ਦੱਸਿਆ ਕਿ ਜਹਾਜ਼ ਦੇ ਉਡਾਣ ਭਰਨ ਤੋਂ ਤੁਰੰਤ ਬਾਅਦ ਹੀ ਇਸ ਸਮੱਸਿਆ ਦਾ ਪਤਾ ਲੱਗ ਗਿਆ ਸੀ। ਸਾਵਧਾਨੀ ਵਜੋਂ, ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜਹਾਜ਼ ਨੂੰ ਹਵਾਈ ਅੱਡੇ ’ਤੇ ਵਾਪਸ ਪਰਤਣ ਦੀ ਹਦਾਇਤ ਦਿੱਤੀ ਗਈ।