Air India Express ਦੇ ਪਾਇਲਟ ਨੇ ਦਿੱਲੀ ਏਅਰਪੋਰਟ ''ਤੇ ਯਾਤਰੀ ''ਤੇ ਕੀਤਾ ਹਮਲਾ, ਮੁਅੱਤਲ
Saturday, Dec 20, 2025 - 08:39 AM (IST)
ਨਵੀਂ ਦਿੱਲੀ : ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦੇ ਇਕ ਪਾਇਲਟ ਨੇ ਸ਼ੁੱਕਰਵਾਰ ਨੂੰ ਇੱਕ ਯਾਤਰੀ 'ਤੇ ਕਥਿਤ ਤੌਰ 'ਤੇ ਹਮਲਾ ਕਰ ਦਿੱਤਾ। ਏਅਰਲਾਈਨ ਨੇ ਦੋਸ਼ੀ ਪਾਇਲਟ ਨੂੰ ਜਾਂਚ ਜਾਰੀ ਰਹਿਣ ਤੱਕ ਮੁਅੱਤਲ ਕਰ ਦਿੱਤਾ ਹੈ। ਇਸ ਘਟਨਾ ਦੀ ਜਾਣਕਾਰੀ ਸੂਤਰਾਂ ਵਲੋਂ ਦਿੱਤੀ ਗਈ ਹੈ। ਜਿਸ ਸਮੇਂ ਇਹ ਘਟਨਾ ਵਾਪਰੀ, ਉਦੋਂ ਪਾਇਲਟ ਡਿਊਟੀ 'ਤੇ ਨਹੀਂ ਸੀ। ਯਾਤਰੀ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਵਿੱਚ ਇਸ ਘਟਨਾ ਨੂੰ ਸਾਂਝਾ ਕੀਤਾ, ਜਿਸ ਵਿੱਚ ਝਗੜੇ ਤੋਂ ਬਾਅਦ ਉਸਦੇ ਚਿਹਰੇ 'ਤੇ ਖੂਨ ਦਿਖਾਈ ਦੇ ਰਿਹਾ ਸੀ।
ਪੜ੍ਹੋ ਇਹ ਵੀ - 4 ਗਰਲਫ੍ਰੈਂਡ, 3 ਪ੍ਰੇਗਨੇਂਟ ਤੇ SDM ਨੂੰ ਜੜ੍ਹਿਆ ਥੱਪੜ..., AI ਨਾਲ ਬਣੇ ਫਰਜ਼ੀ IAS ਦਾ ਕਾਰਾ ਉੱਡਾ ਦੇਵੇਗਾ ਤੁਹਾਡੇ
ਇਸ ਦੌਰਾਨ ਉਕਤ ਪੀੜਤ ਯਾਤਰੀ ਨੇ ਪਾਇਲਟ ਦੀ ਇੱਕ ਫੋਟੋ ਵੀ ਸਾਂਝੀ ਕੀਤੀ। ਏਅਰਲਾਈਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਦਿੱਲੀ ਹਵਾਈ ਅੱਡੇ 'ਤੇ ਵਾਪਰੀ ਇੱਕ ਘਟਨਾ ਤੋਂ ਜਾਣੂ ਹੈ, ਜਿਸ ਵਿੱਚ ਉਸਦਾ ਇੱਕ ਕਰਮਚਾਰੀ, ਜੋ ਕਿ ਦੂਜੀ ਏਅਰਲਾਈਨ ਵਿੱਚ ਯਾਤਰੀ ਵਜੋਂ ਯਾਤਰਾ ਕਰ ਰਿਹਾ ਸੀ, ਇੱਕ ਹੋਰ ਯਾਤਰੀ ਨਾਲ ਝਗੜਾ ਕਰਨ ਵਿੱਚ ਸ਼ਾਮਲ ਸੀ। ਏਅਰਲਾਈਨ ਨੇ ਕਿਹਾ, "ਅਸੀਂ ਇਸ ਤਰ੍ਹਾਂ ਦੇ ਵਿਵਹਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਾਂ। ਸਬੰਧਤ ਕਰਮਚਾਰੀ ਨੂੰ ਜਾਂਚ ਜਾਰੀ ਰਹਿਣ ਤੱਕ ਤੁਰੰਤ ਪ੍ਰਭਾਵ ਨਾਲ ਸਰਕਾਰੀ ਡਿਊਟੀਆਂ ਤੋਂ ਹਟਾ ਦਿੱਤਾ ਗਿਆ ਹੈ। ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਢੁਕਵੀਂ ਅਨੁਸ਼ਾਸਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।''
ਪੜ੍ਹੋ ਇਹ ਵੀ - 20 ਦਸੰਬਰ ਤੋਂ ਸਕੂਲ ਬੰਦ, ਇਸ ਸੂਬੇ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
ਯਾਤਰੀ ਅੰਕਿਤ ਦੀਵਾਨ ਨੇ ਕਿਹਾ ਕਿ ਏਅਰ ਇੰਡੀਆ ਐਕਸਪ੍ਰੈਸ ਦੇ ਕੈਪਟਨ ਵੀਰੇਂਦਰ ਸੇਜਵਾਲ ਨੇ ਕਥਿਤ ਤੌਰ 'ਤੇ ਦਿੱਲੀ ਹਵਾਈ ਅੱਡੇ ਦੇ ਟਰਮੀਨਲ 1 'ਤੇ ਉਸ ਨਾਲ ਕੁੱਟਮਾਰ ਕੀਤੀ। ਦੀਵਾਨ ਨੇ ਕਿਹਾ ਕਿ ਉਸਦੀ ਸੱਤ ਸਾਲ ਦੀ ਧੀ ਨੇ ਹਮਲੇ ਨੂੰ ਦੇਖਿਆ ਹੈ ਅਤੇ ਉਹ ਅਜੇ ਵੀ ਸਦਮੇ ਵਿੱਚ ਹੈ ਅਤੇ ਡਰੀ ਹੋਈ ਹੈ।
ਪੜ੍ਹੋ ਇਹ ਵੀ - ਮਿਡ-ਡੇ-ਮੀਲ ’ਚ ਕੀੜੇ! ਪ੍ਰਿੰਸੀਪਲ-ਰਸੋਈਏ ਹੋਏ ਥੱਪੜੋ-ਥਪੜੀ, ਮਾਰੇ ਘੰਸੁਨ-ਮੁੱਕੇ (ਵੀਡੀਓ)
