ਏਅਰ ਇੰਡੀਆ ਦੇ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਈ ਗਈ ਐਮਰਜੈਂਸੀ ਲੈਂਡਿੰਗ

Tuesday, Oct 15, 2024 - 04:38 PM (IST)

ਏਅਰ ਇੰਡੀਆ ਦੇ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਈ ਗਈ ਐਮਰਜੈਂਸੀ ਲੈਂਡਿੰਗ

ਅਯੁੱਧਿਆ (ਭਾਸ਼ਾ)- ਏਅਰ ਇੰਡੀਆ ਐਕਸਪ੍ਰੈਸ ਦੇ ਇਕ ਜਹਾਜ਼ ਨੂੰ ਮੰਗਲਵਾਰ ਨੂੰ ਬੰਬ ਦੀ ਧਮਕੀ ਮਿਲੀ। ਜਿਸ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਅਯੁੱਧਿਆ ਹਵਾਈ ਅੱਡੇ 'ਤੇ ਉਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਐਮਰਜੈਂਸੀ ਲੈਂਡਿੰਗ ਦੀ ਪੁਸ਼ਟੀ ਕਰਦਿਆਂ ਹਵਾਈ ਅੱਡੇ ਦੇ ਡਾਇਰੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਜਹਾਜ਼ ਜੈਪੁਰ ਤੋਂ ਆ ਰਿਹਾ ਸੀ। ਏਅਰਲਾਈਨ ਦੇ ਅਧਿਕਾਰੀਆਂ ਮੁਤਾਬਕ ਐਮਰਜੈਂਸੀ ਸਥਿਤੀ ਸੋਸ਼ਲ ਮੀਡੀਆ 'ਤੇ ਅਣ-ਪ੍ਰਮਾਣਿਤ ਅਕਾਊਂਟ ਤੋਂ ਮਿਲੀ ਧਮਕੀ ਮਿਲਣ ਕਾਰਨ ਐਮਰਜੈਂਸੀ ਸਥਿਤੀ ਪੈਦਾ ਹੋ ਗਈ। ਏਅਰ ਇੰਡੀਆ ਐਕਸਪ੍ਰੈਸ ਦੇ ਬੁਲਾਰੇ ਨੇ ਇਕ ਬਿਆਨ 'ਚ ਦੱਸਿਆ,"ਕੁਝ ਹੋਰ ਸੰਚਾਲਕਾਂ ਨਾਲ ਏਅਰ ਇੰਡੀਆ ਐਕਸਪ੍ਰੈਸ ਨੂੰ ਇਕ ਅਣ-ਪ੍ਰਮਾਣਿਤ ਸੋਸ਼ਲ ਮੀਡੀਆ ਖਾਤੇ ਤੋਂ ਧਮਕੀ ਮਿਲੀ ਹੈ।" ਜਵਾਬ 'ਚ ਸਰਕਾਰ ਵਲੋਂ ਨਿਯੁਕਤ ਬੰਬ ਧਮਕੀ ਮੁਲਾਂਕਣ ਕਮੇਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੁਰੱਖਿਆ ਪ੍ਰੋਟੋਕਾਲ ਤੁਰੰਤ ਸਰਗਰਮ ਕਰ ਦਿੱਤੇ ਗਏ। ਉਡਾਣ ਸੁਰੱਖਿਅਤ ਢੰਗ ਨਾਲ ਉਤਰ ਗਈ ਅਤੇ ਸਾਰੀਆਂ ਲਾਜ਼ਮੀ ਸੁਰੱਖਿਆ ਪ੍ਰਕਿਰਿਆਵਾਂ ਦੀ ਪਾਲਣਾ ਕਰਨ ਤੋਂ ਬਾਅਦ ਹੀ ਜਹਾਜ਼ ਨੂੰ ਉਡਾਣ ਭਰਨ ਲਈ ਮਨਜ਼ੂਰੀ ਦਿੱਤੀ ਜਾਵੇਗੀ।''

ਬੋਇੰਗ 737-ਮੈਕਸ 8 ਜਹਾਜ਼ 'ਚ 132 ਯਾਤਰੀ ਸਵਾਰ ਸਨ। ਏਅਰਲਾਈਨ ਦੇ ਇਕ ਅਧਿਕਾਰੀ ਮੁਤਾਬਕ ਜਹਾਜ਼ ਜੈਪੁਰ ਤੋਂ ਆ ਰਿਹਾ ਸੀ ਅਤੇ ਅਯੁੱਧਿਆ 'ਚ ਥੋੜ੍ਹੇ ਸਮੇਂ ਲਈ ਰੁਕਣ ਤੋਂ ਬਾਅਦ ਬੈਂਗਲੁਰੂ ਜਾਣ ਵਾਲਾ ਸੀ। ਜਹਾਜ਼ ਨੇ ਦੁਪਹਿਰ 2 ਵਜੇ ਅਯੁੱਧਿਆ ਹਵਾਈ ਅੱਡੇ 'ਤੇ ਉਤਰਨਾ ਸੀ ਪਰ ਇਹ ਦੁਪਹਿਰ 2:06 'ਤੇ ਉਤਰਿਆ। ਅਧਿਕਾਰੀ ਨੇ ਸ਼ਾਮ 4 ਵਜੇ ਦੱਸਿਆ ਕਿ ਪਹਿਲਾਂ ਇਸ ਨੇ ਦੁਪਹਿਰ 2:55 'ਤੇ ਉਡਾਣ ਭਰਨੀ ਸੀ ਪਰ ਹੁਣ ਇਸ ਨੂੰ ਸ਼ਾਮ 5 ਵਜੇ ਕਰ ਦਿੱਤਾ ਗਿਆ ਹੈ। ਅਯੁੱਧਿਆ ਧਾਮ ਸਥਿਤ ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਵਪਾਰਕ ਉਡਾਣ ਸੰਚਾਲਨ ਇਸ ਸਾਲ ਸ਼ੁਰੂ ਕੀਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News