ਕੋਰੋਨਾ ਦੀ ਮਾਰ, ਇਟਲੀ 'ਚ ਫਸੇ 263 ਭਾਰਤੀਆਂ ਨੂੰ ਲੈ ਕੇ ਦਿੱਲੀ ਪਰਤਿਆ ਏਅਰ ਇੰਡੀਆ ਦਾ ਜਹਾਜ਼

Sunday, Mar 22, 2020 - 11:43 AM (IST)

ਕੋਰੋਨਾ ਦੀ ਮਾਰ, ਇਟਲੀ 'ਚ ਫਸੇ 263 ਭਾਰਤੀਆਂ ਨੂੰ ਲੈ ਕੇ ਦਿੱਲੀ ਪਰਤਿਆ ਏਅਰ ਇੰਡੀਆ ਦਾ ਜਹਾਜ਼

ਨਵੀਂ ਦਿੱਲੀ/ਰੋਮ— ਦੇਸ਼ ਭਰ 'ਚ ਕੋਰੋਨਾ ਵਾਇਰਸ ਕਾਰਨ ਲੋਕਾਂ ਵਿਚਾਲੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਹਰ ਕੋਈ ਵਾਇਰਸ ਦੀ ਦਹਿਸ਼ਤ ਤੋਂ ਸਹਿਮਿਆ ਹੋਇਆ ਹੈ। ਦੇਸ਼ ਭਰ 'ਚ ਕੋਰੋਨਾ ਦੇ ਕਰੀਬ 315 ਕੇਸ ਹੋ ਚੁੱਕੇ ਹਨ। ਭਾਰਤ ਸਰਕਾਰ ਵਲੋਂ ਜਨਤਾ ਨੂੰ ਵਾਇਰਸ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਸਰਕਾਰ ਵਲੋਂ ਵਿਦੇਸ਼ਾਂ 'ਚ ਫਸੇ ਭਾਰਤੀ ਨਾਗਰਿਕਾਂ ਦੀ ਵਤਨ ਵਾਪਸੀ ਯਕੀਨੀ ਕੀਤੀ ਜਾ ਰਹੀ ਹੈ, ਜਿੱਥੇ ਕੋਰੋਨਾ ਵਾਇਰਸ ਦੀ ਸਭ ਤੋਂ ਜ਼ਿਆਦਾ ਮਾਰ ਹੈ। 

PunjabKesari

ਕੋਰੋਨਾ ਵਾਇਰਸ ਦੇ ਸੰਕਟ ਦਰਮਿਆਨ ਇਟਲੀ 'ਚ ਫਸੇ ਭਾਰਤ ਦੇ 263 ਭਾਰਤੀਆਂ ਨੂੰ ਏਅਰ ਇੰਡੀਆ ਦਾ ਵਿਸ਼ੇਸ਼ ਜਹਾਜ਼ ਲੈ ਕੇ ਅੱਜ ਸਵੇਰੇ ਭਾਰਤ ਪੁੱਜਿਆ। ਇਹ ਜਹਾਜ਼ ਦਿੱਲੀ ਹਵਾਈ ਅੱਡੇ 'ਤੇ ਉਤਰਿਆ, ਜਿੱਥੇ ਸਾਰੇ ਭਾਰਤੀਆਂ ਦੀ ਸਕ੍ਰੀਨਿੰਗ ਕੀਤੀ ਗਈ। ਜਿਸ ਤੋਂ ਬਾਅਦ ਸਾਰਿਆਂ ਨੂੰ ਦਿੱਲੀ ਸਥਿਤ ਇੰਡੋ-ਤਿੱਬਤ ਬਾਰਡਰ ਪੁਲਸ ਦੇ ਛਾਲਵਾ ਕੈਂਪ ਲਿਜਾਇਆ ਗਿਆ, ਜਿੱਥੇ ਉਹ 14 ਦਿਨ ਰਹਿਣਗੇ ਅਤੇ ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ। ਜੇਕਰ ਸਾਰਿਆਂ ਦੇ ਟੈਸਟ ਨੈਗੇਟਿਵ ਆਏ ਤਾਂ, ਉਨ੍ਹਾਂ ਨੂੰ ਆਪਣੇ-ਆਪਣੇ ਘਰ ਭੇਜ ਦਿੱਤਾ ਜਾਵੇਗਾ।

PunjabKesari

ਇੱਥੇ ਦੱਸ ਦੇਈਏ ਕਿ ਇਟਲੀ 'ਚ ਇਕ ਦਿਨ ਵਿਚ ਰਿਕਾਰਡ 793 ਲੋਕਾਂ ਦੀ ਮੌਤ ਹੋਈ ਹੈ। ਇਸ ਖਤਰਨਾਕ ਵਾਇਰਸ ਨਾਲ ਦੁਨੀਆ ਭਰ 'ਚ ਹੁਣ ਤਕ 12,000 ਤੋਂ ਵਧੇਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦਕਿ ਕਰੀਬ 3 ਲੱਖ ਲੋਕ ਇਸ ਬੀਮਾਰੀ ਦੀ ਲਪੇਟ 'ਚ ਆ ਚੁੱਕੇ ਹਨ। ਅੰਕੜ ਦੱਸਦੇ ਹਨ ਕਿ ਇਟਲੀ 'ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਟਲੀ 'ਚ ਵਾਇਰਸ ਕਾਰਨ 4,000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 47,021 ਹੋ ਚੁੱਕੀ ਹੈ।

PunjabKesari

ਇਹ ਵੀ ਪੜ੍ਹੋ : ਰਾਹਤ ਦੀ ਖ਼ਬਰ, ਇਟਲੀ ਤੋਂ ਦਿੱਲੀ ਪਰਤੇ 215 ਲੋਕਾਂ ਦੇ ਟੈਸਟ ਨੈਗੇਟਿਵ


author

Tanu

Content Editor

Related News