ਵੱਡੀ ਖ਼ਬਰ ; ਦਿੱਲੀ ਆਉਂਦੇ ਜਹਾਜ਼ ''ਚ ਬੰਬ ! ਏਅਰ ਇੰਡੀਆ ਫਲਾਈਟ ਦੀ ਹੋਈ ਐਮਰਜੈਂਸੀ ਲੈਂਡਿੰਗ

Friday, Jun 13, 2025 - 11:48 AM (IST)

ਵੱਡੀ ਖ਼ਬਰ ; ਦਿੱਲੀ ਆਉਂਦੇ ਜਹਾਜ਼ ''ਚ ਬੰਬ ! ਏਅਰ ਇੰਡੀਆ ਫਲਾਈਟ ਦੀ ਹੋਈ ਐਮਰਜੈਂਸੀ ਲੈਂਡਿੰਗ

ਇੰਟਰਨੈਸ਼ਨਲ ਡੈਸਕ- ਬੀਤੇ ਦਿਨ ਜਿੱਥੇ ਅਹਿਮਦਾਬਾਦ 'ਚ ਹੋਏ ਪਲੇਨ ਕ੍ਰੈਸ਼ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਉੱਥੇ ਹੀ ਹੁਣ ਥਾਈਲੈਂਡ ਤੋਂ ਇਕ ਹੋਰ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦਿੱਲੀ ਏਅਰਪੋਰਟ ਵੱਲ ਆ ਰਹੀ ਏਅਰ ਇੰਡੀਆ ਦੀ ਫਲਾਈਟ ਨੂੰ ਧਮਕੀ ਮਿਲਣ ਮਗਰੋਂ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਏਅਰ ਇੰਡੀਆ ਦੀ ਇਹ ਫਲਾਈਟ ਏ.ਆਈ. 379 ਫੁਕੇਟ ਤੋਂ ਰਵਾਨਾ ਹੋ ਕੇ ਦਿੱਲੀ ਲਈ ਰਵਾਨਾ ਹੋਈ ਸੀ, ਜਿਸ 'ਚ 156 ਯਾਤਰੀ ਸਵਾਰ ਸਨ। ਇਸ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਮਗਰੋਂ ਇਸ ਨੂੰ ਥਾਈਲੈਂਡ 'ਚ ਹੀ ਐਮਰਜੈਂਸੀ ਲੈਂਡ ਕਰਵਾ ਲਿਆ ਗਿਆ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ ; ਲੰਡਨ ਲਈ ਰਵਾਨਾ ਹੋਣ ਦੇ ਕੁਝ ਸਮੇਂ ਬਾਅਦ ਹੀ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼

ਜ਼ਿਕਰਯੋਗ ਹੈ ਕੀ ਬੀਤੇ ਦਿਨ ਹੋਏ ਪਲੇਨ ਕ੍ਰੈਸ਼ ਦੌਰਾਨ ਕੁੱਲ 265 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਹਸਪਤਾਲ 'ਚ ਕਰਵਾਇਆ ਜਾ ਰਿਹਾ ਹੈ। ਪੀੜਤ ਪਰਿਵਾਰਾਂ ਦੀ ਮਦਦ ਲਈ ਏਅਰ ਇੰਡੀਆ ਦੀ ਮਲਕੀਅਤ ਵਾਲਾ ਟਾਟਾ ਗਰੁੱਪ ਅੱਗੇ ਆਇਆ ਹੈ ਤੇ ਕੰਪਨੀ ਨੇ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ- ਇਕ ਵਾਰ ਫ਼ਿਰ 'ਹੱਥ ਆਈ ਪਰ ਮੂੰਹ ਨਾ ਲੱਗੀ' ! 10 ਦਿਨਾਂ 'ਚ ਦੂਜਾ ਫਾਈਨਲ ਹਾਰ ਗਏ 'ਸਰਪੰਚ ਸਾਬ੍ਹ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News