Air India ਦੀ ਉਡਾਣ ਨੂੰ ਹਾਈਜੈਕ ਕਰਨ ਦੀ ਧਮਕੀ, ਜਹਾਜ਼ 'ਚੋਂ ਨੋਟ ਮਿਲਣ 'ਤੇ ਮਚੀ ਦਹਿਸ਼ਤ

Wednesday, Nov 11, 2026 - 02:02 PM (IST)

Air India ਦੀ ਉਡਾਣ ਨੂੰ ਹਾਈਜੈਕ ਕਰਨ ਦੀ ਧਮਕੀ, ਜਹਾਜ਼ 'ਚੋਂ ਨੋਟ ਮਿਲਣ 'ਤੇ ਮਚੀ ਦਹਿਸ਼ਤ

ਕੋਲਕਾਤਾ : ਕੋਲਕਾਤਾ ਤੋਂ ਮੁੰਬਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਤੋਂ ਪਹਿਲਾਂ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਬੁੱਧਵਾਰ ਸਵੇਰੇ ਜਹਾਜ਼ ਨੂੰ ਹਾਈਜੈਕ ਕਰਨ ਦੀ ਧਮਕੀ ਮਿਲੀ। ਇਸ ਧਮਕੀ ਦੇ ਬਾਰੇ ਉਦੋਂ ਪਤਾ ਲੱਗਾ, ਜਦੋਂ ਜਹਾਜ਼ ਦੇ ਟਾਇਲਟ ਵਿੱਚੋਂ ਧਮਕੀ ਵਾਲਾ ਇੱਕ ਨੋਟ ਮਿਲਿਆ। ਇਸ ਤੋਂ ਬਾਅਦ ਅਧਿਕਾਰੀਆਂ ਨੇ ਜਹਾਜ਼ ਨੂੰ ਹਵਾਈ ਅੱਡੇ 'ਤੇ ਆਈਸੋਲੇਸ਼ਨ ਬੇ ਵਿੱਚ ਤਬਦੀਲ ਕਰ ਦਿੱਤਾ। ਇਕ ਅਧਿਕਾਰੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ: ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ ਵੱਡੀ ਭੱਵਿਖਬਾਣੀ

ਦੱਸ ਦੇਈਏ ਕਿ ਜਹਾਜ਼ ਨੇ ਸਵੇਰੇ 10:20 ਵਜੇ ਉਡਾਣ ਭਰਨ ਲਈ ਰਵਾਨਾ ਹੋਣਾ ਸੀ। ਕੋਲਕਾਤਾ ਹਵਾਈ ਅੱਡੇ ਦੇ ਡਾਇਰੈਕਟਰ ਵਿਕਰਮ ਸਿੰਘ ਨੇ ਕਿਹਾ ਕਿ ਉਡਾਣ ਤੋਂ ਠੀਕ ਪਹਿਲਾਂ ਜਹਾਜ਼ ਦੇ ਟਾਇਲਟ ਵਿੱਚੋਂ ਇੱਕ ਨੋਟ ਮਿਲਿਆ, ਜਿਸ ਵਿੱਚ ਸਵੇਰੇ 11:10 ਵਜੇ ਜਹਾਜ਼ ਨੂੰ ਹਾਈਜੈਕ ਕਰਨ ਦੀ ਧਮਕੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਜਹਾਜ਼ ਵਿੱਚ ਸਵਾਰ ਸਾਰੇ ਯਾਤਰੀਆਂ ਨੂੰ ਉਤਾਰ ਦਿੱਤਾ ਗਿਆ ਅਤੇ ਜਹਾਜ਼ ਨੂੰ ਆਈਸੋਲੇਸ਼ਨ ਬੇ ਵਿੱਚ ਲਿਜਾਇਆ ਗਿਆ। ਸਿੰਘ ਨੇ ਕਿਹਾ ਕਿ ਨਿਰਧਾਰਤ ਸੁਰੱਖਿਆ ਪ੍ਰਕਿਰਿਆਵਾਂ ਤੁਰੰਤ ਸ਼ੁਰੂ ਕਰ ਦਿੱਤੀਆਂ ਗਈਆਂ ਅਤੇ ਜਹਾਜ਼ ਨੂੰ ਪੂਰੀ ਤਰ੍ਹਾਂ ਜਾਂਚ ਅਤੇ ਜ਼ਰੂਰੀ ਸਾਵਧਾਨੀ ਉਪਾਅ ਕਰਨ ਲਈ 'ਆਈਸੋਲੇਸ਼ਨ ਬੇ' 'ਤੇ ਲਿਜਾਇਆ ਗਿਆ।

ਇਹ ਵੀ ਪੜ੍ਹੋ: 15 ਲੱਖ ਲੋਕਾਂ ਨੂੰ ਅੱਜ ਫ੍ਰੀ ਮਿਲੇਗਾ LPG ਸਿਲੰਡਰ ! ਦੀਵਾਲੀ 'ਤੇ CM ਰੇਖਾ ਨੇ ਦਿੱਤਾ ਖ਼ਾਸ ਤੋਹਫ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News